ਮਾਨਸਾ ’ਚ ਨੋਇਡਾ ਤੋਂ ਆਈ ਕੁੜੀ ਨਿਕਲੀ ਕੋਰੋਨਾ ਪਾਜ਼ੇਟਿਵ
Saturday, May 09, 2020 - 07:58 PM (IST)
ਮਾਨਸਾ : ਮਾਨਸਾ ਵਿਚ ਇਕ ਕੁੜੀ ਦੇ ਕੋਰੋਨਾ ਵਾਇਰਸ ਦੀ ਚਪੇਟ ਵਿਚ ਆਉਣ ਦੀ ਪੁਸ਼ਟੀ ਹੋਈ ਹੈ। ਦਰਅਸਲ ਇਹ ਕੁੜੀ ਨੋਇਡਾ ਤੋਂ ਆਈ ਸੀ ਜਿਸ ਤੋਂ ਬਾਅਦ ਵਿਭਾਗ ਵਲੋਂ ਜਾਂਚ ਲਈ ਉਸ ਦੇ ਸੈਂਪਲ ਲਏ ਗਏ ਸਨ, ਜਿਸ ਦੀ ਰਿਪੋਰਟ ਅੱਜ ਪਾਜ਼ੇਟਿਵ ਆਈ ਹੈ। ਹੁਣ ਮਾਨਸਾ ਵਿਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 21 ਹੋ ਚੁੱਕੀ ਹੈ ਜਦਕਿ 5 ਮਰੀਜ਼ ਕੋਰੋਨਾ ਵਾਇਰਸ ਤੋਂ ਠੀਕ ਹੋ ਕੇ ਘਰ ਜਾ ਚੁੱਕੇ ਹਨ। ਦੂਜੇ ਪਾਸੇ ਪੰਜਾਬ ਭਰ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 1800 ਤੋਂ ਪਾਰ ਹੋ ਚੁੱਕੀ ਹੈ ਜਦਕਿ 31 ਵਿਅਕਤੀਆਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਗੁਰਦਾਸਪੁਰ ਜ਼ਿਲੇ 'ਚ ਕੋਰੋਨਾ ਵਾਇਰਸ ਦੇ 5 ਨਵੇਂ ਕੇਸ ਆਏ ਸਾਹਮਣੇ
ਦੁਨੀਆ ਭਰ ’ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 39 ਲੱਖ ਤੋਂ ਪਾਰ
ਦੱਸਣਯੋਗ ਹੈ ਕਿ ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੂਰੀ ਦੁਨੀਆ ਵਿਚ ਆਪਣਾ ਕਹਿਰ ਢਾਹ ਰਿਹਾ ਹੈ। ਦੁਨੀਆ ਭਰ ਵਿਚ ਹੁਣ ਤਕ ਕੋਰੋਨਾ ਵਾਇਰਸ ਦੇ 39,50, 321 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਿਕ ਇਸ ਨਾਲ ਹੁਣ ਤਕ ਵਿਸ਼ਵ ਵਿਚ 2,71, 791 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 13,59, 316 ਲੋਕ ਸਿਹਤਯਾਬ ਵੀ ਹੋ ਚੁੱਕੇ ਹਨ। ਇਸ ਤੋਂ ਇਲਾਵਾ ਭਾਰਤ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ ਵਿਚ ਹੁਣ ਤਕ ਲਗਭਗ 57306 ਲੋਕ ਕੋਰੋਨਾ ਦੀ ਲਪੇਟ ਵਿਚ ਆ ਚੁੱਕੇ ਹਨ ਜਦਕਿ ਦੇਸ਼ ਵਿਚ ਹੁਣ ਤਕ 1899 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਉਧਰ ਪੰਜਾਬ ਵਿਚ ਹੁਣ ਤਕ ਕੋਰੋਨਾ ਦੇ 1800 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 30 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 150 ਤੋਂ ਵੱਧ ਮਰੀਜ਼ ਕੋਰੋਨਾ ਵਾਇਰਸ ਨੂੰ ਹਰਾ ਕੇ ਘਰਾਂ ਨੂੰ ਪਰਤ ਚੁੱਕੇ ਹਨ।
ਇਹ ਵੀ ਪੜ੍ਹੋ : ਕੋਵਿਡ-19 ਦੌਰਾਨ ਡਿਊਟੀ ਦੇਣ ਵਾਲੇ ਸਾਰੇ ਮੁਲਾਜ਼ਮਾਂ 'ਤੇ 50 ਲੱਖ ਦਾ ਐਕਸ ਗਰੇਸ਼ੀਆ ਹੋਇਆ ਲਾਗੂ