ਕੋਰੋਨਾ ਸੰਕਟ ਦਰਮਿਆਨ ਪੰਜਾਬ ਸਰਕਾਰ ਦਾ ਵੱਡਾ ਕਦਮ, ਲਾਂਚ ਕੀਤਾ ਵਿਸ਼ੇਸ਼ ''ਚੈਟਬੋਟ''
Friday, Apr 17, 2020 - 07:18 PM (IST)
ਚੰਡੀਗੜ੍ਹ : ਪੰਜਾਬ ਸਰਕਾਰ ਨੇ ਫੇਸਬੁੱਕ ਦੇ ਸਹਿਯੋਗ ਨਾਲ ਲੋਕਾਂ ਨੂੰ ਕੋਵਿਡ-19 ਸੰਬੰਧੀ ਜਾਣਕਾਰੀ ਬਾਰੇ ਅਪਡੇਟ ਰੱਖਣ ਲਈ ਇਕ ਵਿਸ਼ੇਸ਼ ਚੈਟਬੋਟ ਤਿਆਰ ਕੀਤਾ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਕਾਇਦਾ ਆਪਣੇ ਟਵਿੱਟਰ ਅਕਾਊਂਟ 'ਤੇ ਦਿੱਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਹ ਚੈਟਬੋਟ ਫੇਸਬੁੱਕ ਪੇਜ https://www.facebook.com/PunjabGovtIndia ਉੱਤੇ ਉਪਲੱਬਧ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਪੰਨੇ ਦੇ ਮੈਸੇਜ ਬਟਨ 'ਤੇ ਕਲਿੱਕ ਕਰਕੇ ਇਸ ਚੈਟਬੋਟ ਦੀ ਵਰਤੋਂ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਵੱਡੀ ਖਬਰ : ਲੁਧਿਆਣਾ 'ਚ ਕੋਰੋਨਾ ਵਾਇਰਸ ਨਾਲ ਪੀੜਤ ਕਾਨੂੰਨਗੋ ਦੀ ਮੌਤ
ਇਸ ਚੈਟਬੋਟ 'ਤੇ ਉਪਲੱਬਧ ਵਿਸ਼ੇਸ਼ਤਾਵਾਂ ਬਾਰੇ ਦੱਸਦਿਆਂ ਬੁਲਾਰੇ ਨੇ ਕਿਹਾ ਕਿ ਇਹ ਸਹੂਲਤ ਜਿਵੇਂ ਹੀ ਤੁਸੀਂ ਸੁਨੇਹਾ ਭੇਜਦੇ ਹੋ ਜਵਾਬ ਦੇਣਾ ਸ਼ੁਰੂ ਕਰ ਦਿੰਦੀ ਹੈ। ਸ਼ੁਰੂਆਤੀ ਸੰਵਾਦ ਵਿਚ ਇਹ ਤਿੰਨ ਬਦਲ ਵਿਚਕਾਰ ਚੋਣ ਕਰਨ ਦੀ ਪੇਸ਼ਕਸ਼ ਕਰਦੀ ਹੈ ਜਿਨ੍ਹਾਂ ਵਿਚ ਕੋਵਿਡ -19 ਜਾਣਕਾਰੀ, ਜ਼ਰੂਰੀ ਦੁਕਾਨਾਂ ਅਤੇ ਭਾਸ਼ਾ ਦੀ ਚੋਣ ਸ਼ਾਮਿਲ ਹਨ। ਇਹ ਚੈਟਬੋਟ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਾ ਵਿਚ ਸਹੂਲਤ ਮੁਹੱਈਆ ਕਰਵਾਉਂਦੀ ਹੈ।
ਇਹ ਵੀ ਪੜ੍ਹੋ : ਕੋਰੋਨਾ ਵਾਇਰਸ : ਰੈੱਡ ਜ਼ੋਨ 'ਤੇ ਜਲੰਧਰ, ਇਨ੍ਹਾਂ ਇਲਾਕਿਆਂ 'ਚ ਸਭ ਤੋਂ ਵੱਧ ਖਤਰਾ
ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਚੈਟਬੋਟ ਇਕ ਟੈਕਨੀਕਲ ਇੰਟੈਲੀਜੈਂਸ ਭਾਸ਼ਾ ਤਕਨੀਕ ਪ੍ਰਣਾਲੀ 'ਤੇ ਆਧਾਰਤ ਹੈ, ਜਿਸ ਵਿਚ ਕੋਵਿਡ-19 ਸੰਬੰਧੀ ਅਕਸਰ ਪੁੱਛੇ ਜਾਂਦੇ ਪ੍ਰਸ਼ਨਾਂ ਦਾ ਤੁਰੰਤ ਜਵਾਬ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹੇਠਾਂ ਦਿੱਤੇ ਕਿਊ.ਆਰ ਕੋਡ ਨੂੰ ਸਕੈਨ ਕਰਕੇ ਵੀ ਇਸ ਚੈਟਬੋਟ ਨਾਲ ਸੰਪਰਕ ਸਥਾਪਤ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਨਵਾਂਸ਼ਹਿਰ 'ਚ ਕੋਰੋਨਾ ਦੀ ਚੇਨ ਟੁੱਟੀ, ਹੁਣ ਮੋਹਾਲੀ ਤੇ ਜਲੰਧਰ 'ਤੇ ਸਰਕਾਰ ਦੀ ਅੱਖ