ਵੱਡੀ ਖਬਰ : ਮਰਹੂਮ ਏ. ਸੀ. ਪੀ. ਦੇ ਗੰਨਮੈਨ ਨੇ ਦਿੱਤੀ ਕੋਰੋਨਾ ਨੂੰ ਮਾਤ, ਰਿਪੋਰਟ ਆਈ ਨੈਗੇਟਿਵ
Tuesday, Apr 28, 2020 - 07:15 PM (IST)
ਫਿਰੋਜ਼ਪੁਰ (ਕੁਮਾਰ) : ਏ. ਸੀ. ਪੀ. ਲੁਧਿਆਣਾ ਅਨਿਲ ਕੋਹਲੀ ਜਿਨ੍ਹਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਸੀ, ਉਨ੍ਹਾਂ ਦੇ ਗੰਨਮੈਨ ਪ੍ਰਭਜੋਤ ਸਿੰਘ ਜੋ ਕੋਰੋਨਾ ਪਾਜ਼ੇਟਿਵ ਆਇਆ ਸੀ ਦੀ ਰਿਪੋਰਟ ਨੈਗੇਟਿਵ ਆਈ ਹੈ। ਦਰਅਸਲ ਏ. ਸੀ. ਪੀ. ਕੋਹਲੀ ਨੂੰ ਕੋਰੋਨਾ ਹੋਣ ਤੋਂ ਬਾਅਦ ਉਨ੍ਹਾਂ ਦੇ ਗੰਨਮੈਨ ਪ੍ਰਭਜੋਤ ਸਿੰਘ ਦੀ ਰਿਪੋਰਟ ਵੀ ਪਾਜ਼ੇਟਿਵ ਆਈ ਸੀ, ਜਿਸ ਨੂੰ ਜ਼ਿਲਾ ਫਿਰੋਜ਼ਪੁਰ ਪ੍ਰਸ਼ਾਸਨ ਵਲੋਂ ਸਿਵਲ ਹਸਪਤਾਲ ਫਿਰੋਜ਼ਪੁਰ ਵਿਚ ਦਾਖਲ ਕਰਵਾਇਆ ਗਿਆ ਸੀ। ਪ੍ਰਭਜੋਤ ਸਿੰਘ ਦੇ ਹੌਂਸਲੇ ਬੁਲੰਦ ਹਨ ਅਤੇ ਹਸਪਤਾਲ ਵਿਚ ਦਾਖਲ ਰਹਿੰਦੇ ਹੋਏ ਉਹ ਰੋਜ਼ਾਨਾ ਕਸਰਤ ਕਰ ਰਿਹਾ ਸੀ ਅਤੇ ਉਸ ਦੀ ਕਸਰਤ ਕਰਦੇ ਦੀ ਵੀਡੀਓ ਵੀ ਪਿਛਲੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।
ਇਹ ਵੀ ਪੜ੍ਹੋ : ਬਰਨਾਲਾ : ਕੋਰੋਨਾ ਵਾਇਰਸ ਦੀ ਸ਼ੱਕੀ ਮਰੀਜ਼ ਔਰਤ ਦੀ ਅਚਾਨਕ ਮੌਤ
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਫਿਰੋਜ਼ਪੁਰ ਦੇ ਪਿੰਡ ਵਾੜਾ ਭਾਈ ਦੇ ਰਹਿਣ ਵਾਲੇ ਪੰਜਾਬ ਪੁਲਸ ਦੇ ਜਵਾਨ ਪ੍ਰਭਜੋਤ ਸਿੰਘ ਦਾ ਡਾਕਟਰਾਂ ਵਲੋਂ ਦੂਸਰੀ ਵਾਰ ਸੈਂਪਲ ਲਿਆ ਗਿਆ ਸੀ, ਜਿਸ ਦੀ ਰਿਪੋਰਟ ਅੱਜ ਨੈਗੇਟਿਵ ਆਈ ਹੈ। ਇਸ ਤੋਂ ਪਹਿਲਾਂ ਸਿਹਤ ਵਿਭਾਗ ਵਲੋਂ ਪ੍ਰਭਜੋਤ ਸਿੰਘ ਦੇ ਪਰਿਵਾਰਕ ਮੈਂਬਰਾਂ ਅਤੇ ਉਨ੍ਹਾਂ ਲੋਕਾਂ ਦੇ ਸੈਂਪਲ ਲਏ ਗਏ ਸਨ, ਜਿਸ ਦੇ ਸੰਪਰਕ ਵਿਚ ਪ੍ਰਭਜੋਤ ਰਿਹਾ ਸੀ। ਉਨ੍ਹਾਂ ਸਾਰੇ ਟੈਸਟਾਂ ਦੀ ਰਿਪੋਰਟ ਵੀ ਨੈਗੇਟਿਵ ਆਈ ਹੈ।
ਇਹ ਵੀ ਪੜ੍ਹੋ : ਜਦੋਂ ਜਨਮ ਦਿਨ 'ਤੇ ਸਰਪ੍ਰਾਈਜ਼ ਕੇਕ ਲੈ ਕੇ ਪਹੁੰਚੀ ਪੁਲਸ, ਦੇਖ ਖੁਸ਼ੀ ਨਾਲ ਖੀਵੇ ਹੋਇਆ ਬੱਚਾ