ਗੁਰਦਾਸਪੁਰ ''ਚ ਮਾਰੂ ਹੋਇਆ ਕੋਰੋਨਾ, 42 ਨਵੇਂ ਮਾਮਲੇ ਆਏ ਸਾਹਮਣੇ

08/08/2020 6:15:43 PM

ਗੁਰਦਾਸਪੁਰ (ਵਿਨੋਦ): ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਜਾਣਕਾਰੀ ਮਾਤਬਕ ਜ਼ਿਲ੍ਹਾ ਗੁਰਦਾਸਪੁਰ 'ਚ ਅੱਜ ਫਿਰ ਕੋਰੋਨਾ ਮਹਾਮਾਰੀ ਦਾ ਜੋਰ ਰਿਹਾ ਅਤੇ ਅੱਜ 42 ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ। ਇਸ ਤਰ੍ਹਾਂ ਨਾਲ ਜ਼ਿਲ੍ਹਾ ਗੁਰਦਾਸਪੁਰ 'ਚ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਗਿਣਤੀ 842 ਹੋ ਗਈ ਹੈ, ਜਦਕਿ ਜ਼ਿਲ੍ਹਾ ਗੁਰਦਾਸਪੁਰ 'ਚ ਕੋਰੋਨਾ ਮਹਾਮਾਰੀ ਨਾਲ ਮਰਨ ਵਾਲਿਆਂ ਦੇ ਆਂਕੜੇ ਵੀ 24 ਹਨ। ਜ਼ਿਲ੍ਹਾ ਗੁਰਦਾਸਪੁਰ 'ਚ ਹੁਣ ਵੀ ਐਕਟਿਵ ਕੇਸਾਂ ਦੀ ਗਿਣਤੀ 306 ਹੈ।

ਇਹ ਵੀ ਪੜ੍ਹੋ: ਵੱਡੀ ਵਾਰਦਾਤ: 4 ਵਿਅਕਤੀਆਂ ਵਲੋਂ 13 ਸਾਲਾ ਕੁੜੀ ਨਾਲ ਸਮੂਹਿਕ ਜਬਰ-ਜ਼ਿਨਾਹ

ਜ਼ਿਲ੍ਹਾ ਗੁਰਦਾਸਪੁਰ 'ਚ ਅੱਜ ਜੋ ਨਵੇਂ ਕੋਰੋਨਾ ਕੇਸ ਸਾਹਮਣੇ ਆਏ ਉਨ੍ਹਾਂ 'ਚ ਗੁਰਦਾਸਪੁਰ ਸ਼ਹਿਰ ਨੂੰ ਕੁਝ ਰਾਹਤ ਮਿਲੀ, ਕਿਉਂਕਿ ਅੱਜ ਗੁਰਦਾਸਪੁਰ ਸ਼ਹਿਰ 'ਚੋਂ ਇਕ ਹੀ ਕੇਸ ਪਾਜ਼ੇਟਿਵ ਹੈ। ਜੋ ਨੰਗਲ ਕੋਟਲੀ 
ਮੁਹੱਲੇ ਨਾਲ ਸਬੰਧਤ ਹੈ। ਜਦਕਿ ਧਾਰੀਵਾਲ ਸ਼ਹਿਰ 'ਚੋਂ 8 ਨਵੇਂ ਕੇਸ ਸਾਹਮਣੇ ਆਏ ਹਨ।ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੇ ਹੁਣ ਰਾਤ ਨੂੰ ਦੁਕਾਨਾਂ ਤੇ ਸ਼ਾਪਿੰਗ ਮਾਲ ਰਾਤ 8 ਵਜੇ ਬੰਦ ਕਰਨ ਦਾ ਆਦੇਸ਼ ਜਾਰੀ ਕੀਤਾ ਹੈ। ਜਦਕਿ ਰੈਸਟੋਰੈਂਟ ਰਾਤ 9 ਵਜੇ ਬੰਦ ਕਰਨੇ ਹੋਣਗੇ। ਜਦ ਕਿ ਪਹਿਲੇ ਰੈਸਟੋਰੈਂਟ ਬੰਦ ਕਰਨ ਦਾ ਸਮਾਂ ਰਾਤ 10 ਵਜੇ ਸੀ।ਸਿਵਲ ਸਰਜਨ ਡਾ. ਕਿਸ਼ਨ ਚੰਦ ਦੇ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ 'ਚ ਹੁਣ ਤੱਕ 41838 ਲੋਕਾਂ ਦੇ ਸੈਂਪਲ ਲਏ ਗਏ ਅਤੇ 11 ਸੈਂਪਲ ਰਿਜੈਕਟ ਹੋਏ। ਜਦਕਿ 39935 ਦੀ ਰਿਪੋਰਟ ਨੈਗੇਟਿਵ ਆਈ। ਇਸ ਸਮੇਂ 1200 ਲੋਕਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

ਇਹ ਵੀ ਪੜ੍ਹੋ: ਸਰਕਾਰੀ ਥਾਂ 'ਤੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼, ਕਈ ਸ਼ਹਿਰਾਂ ਦੀਆਂ ਕੁੜੀਆਂ ਸਨ ਸ਼ਾਮਲ


Shyna

Content Editor

Related News