ਗੁਰਦਾਸਪੁਰ ਵਿਚ ਕੋਰੋਨਾ ਦੇ 4 ਨਵੇਂ ਮਰੀਜ਼ ਆਏ ਸਾਹਮਣੇ, ਕੁੱਲ ਗਿਣਤੀ ਹੋਈ 93
Thursday, May 07, 2020 - 07:41 PM (IST)
ਗੁਰਦਾਸਪੁਰ (ਗੁਰਪ੍ਰੀਤ) : ਗੁਰਦਾਸਪੁਰ 'ਚ ਅੱਜ ਕੋਰੋਨਾ ਵਾਇਰਸ ਦੇ 4 ਹੋਰ ਪਾਜ਼ੇਟਿਵ ਮਾਮਲੇ ਸਾਮਣੇ ਆਏ ਹਨ। ਇਸ ਦੇ ਨਾਲ ਹੀ ਗੁਰਦਾਸਪੁਰ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 93 ਹੋ ਗਈ। ਇਸ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਗੁਰਦਾਸਪੁਰ ਡਾ. ਕ੍ਰਿਸ਼ਨ ਚੰਦ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ 325 ਲੋਕਾਂ ਦੀ ਰਿਪੋਰਟ ਪੈਂਡਿੰਗ ਹੈ, ਜਿਨ੍ਹਾਂ ਦੇ ਨਤੀਜੇ ਜਲਦ ਆਉਣ ਦੀ ਉਮੀਦ ਹੈ। ਸਿਹਤ ਵਿਭਾਗ ਮੁਤਾਬਕ ਪਾਜ਼ੇਟਿਵ ਆਏ ਮਰੀਜ਼ਾਂ ਆਈਸੇਲਸ਼ਨ ਵਾਰਡ ਵਿਚ ਸ਼ਿਫਟ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੇ ਇਲਾਜ ਸ਼ੁਰੂ ਕੀਤਾ ਜਾ ਸਕੇ। ਨਵੇਂ ਆਏ 4 ਕੇਸਾਂ ਤੋਂ ਬਾਅਦ ਗੁਰਦਾਸਪੁਰ ਵਿਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 93 ਹੋ ਗਈ ਹੈ ਜਦਕਿ ਇਕ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਮੁੜ ਕੋਰੋਨਾ ਦਾ ਧਮਾਕਾ, 26 ਪਾਜ਼ੇਟਿਵ ਮਰੀਜ਼ ਆਏ ਸਾਹਮਣੇ
ਦੇਸ਼ ਦੁਨੀਆ ਵਿਚ ਕੋਰੋਨਾ ਦਾ ਕਹਿਰ
ਦੱਸਣਯੋਗ ਹੈ ਕਿ ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੂਰੀ ਦੁਨੀਆ ਵਿਚ ਆਪਣਾ ਕਹਿਰ ਢਾਹ ਰਿਹਾ ਹੈ। ਦੁਨੀਆ ਭਰ ਵਿਚ ਹੁਣ ਤਕ ਕੋਰੋਨਾ ਵਾਇਰਸ ਦੇ 37,77,485 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਿਕ ਇਸ ਨਾਲ ਹੁਣ ਤਕ ਵਿਸ਼ਵ ਵਿਚ 2,61,199 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 12,75, 103 ਲੋਕ ਸਿਹਤਯਾਬ ਵੀ ਹੋ ਚੁੱਕੇ ਹਨ। ਇਸ ਤੋਂ ਇਲਾਵਾ ਭਾਰਤ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ ਵਿਚ ਹੁਣ ਤਕ ਲਗਭਗ 50 ਹਜ਼ਾਰ ਲੋਕ ਕੋਰੋਨਾ ਦੀ ਲਪੇਟ ਵਿਚ ਆ ਚੁੱਕੇ ਹਨ ਜਦਕਿ ਦੇਸ਼ ਵਿਚ ਹੁਣ ਤਕ 1695 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਉਧਰ ਪੰਜਾਬ ਵਿਚ ਹੁਣ ਤਕ ਕੋਰੋਨਾ ਦੇ 1573 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 26 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਤਰਨਤਾਰਨ ਜ਼ਿਲੇ 'ਚ ਕੋਰੋਨਾ ਦਾ ਕਹਿਰ, 13 ਹੋਰ ਰਿਪੋਰਟਾਂ ਆਈਆਂ ਪਾਜ਼ੇਟਿਵ