ਜ਼ਿਲ੍ਹਾ ਸੰਗਰੂਰ ’ਚ ਮਾਰੂ ਹੋਇਆ ਕੋਰੋਨਾ, 62 ਸਾਲਾ ਬੀਬੀ ਦੀ ਮੌਤ ਸਣੇ ਹੋਰ ਨਵੇਂ ਮਾਮਲੇ ਆਏ ਸਾਹਮਣੇ

Thursday, Mar 25, 2021 - 06:53 PM (IST)

ਜ਼ਿਲ੍ਹਾ ਸੰਗਰੂਰ ’ਚ ਮਾਰੂ ਹੋਇਆ ਕੋਰੋਨਾ, 62 ਸਾਲਾ ਬੀਬੀ ਦੀ ਮੌਤ ਸਣੇ ਹੋਰ ਨਵੇਂ ਮਾਮਲੇ ਆਏ ਸਾਹਮਣੇ

ਸੰਗਰੂਰ (ਬੇਦੀ/ਰਿਖੀ): ਜ਼ਿਲ੍ਹਾ ਸੰਗਰੂਰ ’ਚ ਕੋਰੋਨਾ ਦਾ ਜਾਨਲੇਵਾ ਹਮਲਾ ਜਾਰੀ ਹੈ ਜਿੱਥੇ ਅੱਜ ਜ਼ਿਲ੍ਹੇ ਵਿੱਚ ਫ਼ਿਰ ਇੱਕ ਹੋਰ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ। ਉੱਥੇ ਚਾਰ ਦਰਜਨ ਨਵੇਂ ਪਾਜ਼ੇਟਿਵ  ਕੇਸ ਵੀ ਸਾਹਮਣੇ ਆਏ। ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਜ਼ਿਲ੍ਹਾ ਸੰਗਰੂਰ ’ਚ ਅੱਜ ਫ਼ਿਰ 36 ਵਿਅਕਤੀ ਕੋਰੋਨਾ ਪਾਜ਼ੇਟਿਵ ਆਏ ਹਨ ਅਤੇ ਸਿਹਤ ਬਲਾਕ ਲੌਂਗੋਵਾਲ ਦੀ ਇੱਕ 62  ਸਾਲਾ ਬੀਬੀ ਦੀ ਕੋਰੋਨਾ ਕਰਕੇ ਮੌਤ ਹੋ ਗਈ ਹੈ, ਜਦਕਿ ਬੀਤੇ ਛੇ ਦਿਨਾਂ ਤੋਂ ਜ਼ਿਲ੍ਹੇ ਵਿੱਚ ਪਹਿਲਾਂ ਹੀ ਲਗਾਤਾਰ ਮੌਤਾਂ ਹੋ ਰਹੀਆਂ ਹਨ।

ਇਹ ਵੀ ਪੜ੍ਹੋ: ਗੰਗ ਕੈਨਾਲ ’ਚੋਂ ਮਿਲੀਆਂ ਪ੍ਰੇਮੀ ਜੋੜੇ ਦੀਆਂ ਲਾਸ਼ਾਂ, 2 ਬੱਚਿਆਂ ਦੀ ਮਾਂ ਸੀ ਪ੍ਰੇਮਿਕਾ

ਸਿਹਤ ਵਿਭਾਗ ਵੱਲੋਂ ਜਾਣਕਾਰੀ ਅਨੁਸਾਰ ਜ਼ਿਲ੍ਹੇ ’ਚ ਬੀਤੇ ਦਿਨ ਲਏ ਗਏ ਟੈਸਟਾਂ ’ਚੋਂ ਸਿਹਤ ਬਲਾਕ ਸੰਗਰੂਰ ’ਚ 5 ਧੂਰੀ ’ਚ 2 ਸਿਹਤ ਬਲਾਕ ਲੌਂਗੋਵਾਲ 'ਚ 3 ਕੇਸ, ਸ਼ੇਰਪੁਰ  'ਚ 5,ਕੌਹਰੀਆਂ ਵਿੱਚ 3, ਮੂਣਕ ਵਿੱਚ 1, ਅਮਰਗੜ੍ਹ ਵਿੱਚ 3, ਮਾਲੇਰਕੋਟਲਾ ਵਿੱਚ 6, ਪੰਜਗਰਾਈਆਂ ਵਿੱਚ  7 ਅਤੇ ਭਵਾਨੀਗੜ੍ਹ ਵਿੱਚ 1 ਵਿਅਕਤੀ ਪਾਜ਼ੇਟਿਵ ਆਏ ਹਨ। ਜ਼ਿਲ੍ਹੇ ’ਚ ਹੁਣ ਤੱਕ ਕੁੱਲ 5230 ਕੇਸ ਹਨ ਜਿਨ੍ਹਾਂ ’ਚੋਂ ਕੁੱਲ 4665 ਲੋਕ ਕੋਰੋਨਾ ਜੰਗ ਜਿੱਤ ਕੇ ਤੰਦਰੁਸਤ ਹੋਏ ਹਨ। ਜ਼ਿਲ੍ਹੇ ’ਚ ਅਜੇ ਵੀ ਕੁੱਲ 344 ਕੇਸ ਐਕਟਿਵ ਚੱਲ ਰਹੇ ਹਨ ਅਤੇ ਅੱਜ 2 ਵਿਅਕਤੀ ਕੋਰੋਨਾ ਜੰਗ ਜਿੱਤ ਕੇ ਠੀਕ ਹੋ ਚੁੱਕੇ ਹਨ ਜਦਕਿ 221 ਲੋਕ ਜ਼ਿੰਦਗੀ ਦੀ ਜੰਗ ਹਾਰ ਚੁੱਕੇ ਹਨ।

ਇਹ ਵੀ ਪੜ੍ਹੋ: ਸੜਕ ਹਾਦਸੇ ਨੇ ਉਜਾੜਿਆ ਹੱਸਦਾ-ਖੇਡਦਾ ਪਰਿਵਾਰ, ਡੇਢ ਸਾਲ ਦੀ ਧੀ ਸਣੇ ਮਾਂ ਦੀ ਵੀ ਮੌਤ

ਸੰਗਰੂਰ ਕੋਰੋਨਾ ਅਪਡੇਟ
ਕੁੱਲ ਕੇਸ 5230
ਐਕਟਿਵ ਕੇਸ 344
ਠੀਕ ਹੋਏ 4665
ਮੌਤਾਂ 221

ਇਹ ਵੀ ਪੜ੍ਹੋ:  ਫ਼ਰੀਦਕੋਟ ਤੋਂ ਫ਼ਿਰੋਜ਼ਪੁਰ ਜਾ ਰਹੀ ਬੱਸ ਸੇਮ ਨਾਲੇ ’ਚ ਡਿੱਗੀ, 15 ਵਿਅਕਤੀ ਜ਼ਖ਼ਮੀ


author

Shyna

Content Editor

Related News