ਕੋਰੋਨਾ ਵਾਇਰਸ ਨਾਲ ਦੁਨੀਆ ''ਚ ਹਾਹਾਕਾਰ, ਪੰਜਾਬ ਦੇ ਸਿਹਤ ਮੰਤਰੀ ਦਾ ਅਜੀਬ ਬਿਆਨ

Wednesday, Mar 18, 2020 - 06:55 PM (IST)

ਜਲੰਧਰ : ਕੋਰੋਨਾ ਵਾਇਰਸ ਨੂੰ ਲੈ ਕੇ ਜਿੱਥੇ ਪੂਰੀ ਦੁਨੀਆ ਵਿਚ ਦਹਿਸ਼ਤ ਦਾ ਮਾਹੌਲ ਹੈ ਅਤੇ ਸਰਕਾਰਾਂ ਅਤੇ ਡਾਕਟਰਾਂ ਵਲੋਂ ਵੱਧ ਤੋਂ ਵੱਧ ਸਾਵਧਾਨੀ ਵਰਤਣ ਦੀ ਗੱਲ ਆਖੀ ਜਾ ਰਹੀ ਹੈ, ਉਥੇ ਹੀ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਦਾ ਹਾਸੋਹੀਣਾ ਬਿਆਨ ਸਾਹਮਣੇ ਆਇਆ ਹੈ। ਸਿਹਤ ਮੰਤਰੀ ਬਲਬੀਰ ਸਿੱਧੂ ਦਾ ਕਹਿਣਾ ਹੈ ਕਿ ਹਰ ਕਿਸੇ ਨੂੰ ਮਾਸਕ ਦੀ ਲੋੜ ਨਹੀਂ ਹੈ ਹਰ ਕੋਈ ਆਪਣੇ ਕੋਲ ਦੋ-ਤਿੰਨ ਰੁਮਾਲ ਰੱਖੇ ਅਤੇ ਉਨ੍ਹਾਂ ਦੀ ਹੀ ਵਰਤੋਂ ਕਰੋ। ਸਿੱਧੂ ਮੁਤਾਬਕ ਮਾਸਕ ਦੀ ਵਰਤੋਂ ਸਿਰਫ ਡਾਕਟਰਾਂ ਅਤੇ ਮਰੀਜ਼ਾਂ ਨੂੰ ਕਰਨ ਦੀ ਜ਼ਰੂਰਤ ਹੈ। ਇਸ ਤੋਂ ਇਲਾਵਾ ਸਿਹਤ ਮੰਤਰੀ ਨੇ ਮਾਸਕ ਅਤੇ ਸੈਨੇਟਾਈਜ਼ਰ ਦੀ ਕਾਲਾਬਾਜ਼ਾਰੀ ਕਰਨ ਵਾਲਿਆਂ ਨੂੰ ਵੀ ਚਿਤਾਵਨੀ ਦਿੱਤੀ ਹੈ। 

ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਸਰਕਾਰ ਦਾ ਨਵਾਂ ਫਰਮਾਨ    

ਇਨ੍ਹਾਂ ਗੱਲਾਂ ਦਾ ਰੱਖੋ ਵਿਸ਼ੇਸ਼ ਤੌਰ 'ਤੇ ਧਿਆਨ
* ਹੱਥਾਂ ਨੂੰ ਵਾਰ-ਵਾਰ ਸਾਬਣ ਅਤੇ ਪਾਣੀ ਨਾਲ ਧੋਵੋ। ਹੋ ਸਕੇ ਤਾਂ ਹੱਥਾਂ ਨੂੰ ਸਾਫ ਕਰਨ ਲਈ ਸੈਨੇਟਾਈਜ਼ਰ ਦਾ ਇਸਤੇਮਾਲ ਕਰੋ।
* ਕਿਸੇ ਨਾਲ ਹੱਥ ਮਿਲਾਉਣ ਤੋਂ ਪਰਹੇਜ਼ ਕਰੋ।
* ਖੰਘਦੇ ਜਾਂ ਛਿੱਕਦੇ ਹੋਏ ਡਿਸਪੋਜ਼ੇਬਲ ਟਿਸ਼ੂ ਦਾ ਇਸਤੇਮਾਲ ਕਰੋ।
* ਇਸਤੇਮਾਲ ਕੀਤੇ ਗਏ ਟਿਸ਼ੂ ਨੂੰ ਸੁੱਟ ਦਿਓ ਅਤੇ ਇਸ ਤੋਂ ਬਾਅਦ ਹੱਥ ਜ਼ਰੂਰ ਧੋਵੋ।
* ਟਿਸ਼ੂ ਨਹੀਂ ਹੈ ਤਾਂ ਛਿਕਦੇ ਜਾਂ ਖੰਘਦੇ ਹੋਏ ਬਾਂਹ ਦਾ ਇਸਤੇਮਾਲ ਕਰੋ। ਪਰ ਖੁੱਲ੍ਹੀ ਹਵਾ 'ਚ ਖੰਘਣ ਜਾਂ ਛਿੱਕਣ ਤੋਂ ਪਰਹੇਜ਼ ਕਰੋ।
* ਬਿਨਾਂ ਹੱਥ ਧੋਏ ਆਪਣੀਆਂ ਅੱਖਾਂ, ਨੱਕ ਅਤੇ ਮੂੰਹ ਨੂੰ ਨਾ ਲਗਾਓ।
* ਬੀਮਾਰ ਲੋਕਾਂ ਦੇ ਸੰਪਰਕ 'ਚ ਆਉਣ ਤੋਂ ਬਚੋ।
* ਜਾਨਵਰਾਂ ਦੇ ਸੰਪਰਕ 'ਚ ਆਉਣ ਤੋਂ ਬਚੋ।
* ਪਾਲਤੂ ਜਾਨਵਰਾਂ ਦੀ ਸਾਫ-ਸਫਾਈ ਦਾ ਪੂਰਾ ਧਿਆਨ ਰੱਖੋ।

ਇਹ ਵੀ ਪੜ੍ਹੋ : ਖੰਨਾ ਦੇ ਨੌਜਵਾਨ ਦੀ ਇਟਲੀ ''ਚ ਮੌਤ    


Gurminder Singh

Content Editor

Related News