ਮੁਕਤਸਰ ''ਚ 2 ਸਿਹਤ ਕਰਮਚਾਰੀਆਂ ਸਣੇ 3 ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ
Saturday, May 02, 2020 - 06:37 PM (IST)
ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ) : ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਸੂਬੇ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਿਚ ਰੋਜ਼ਾਨਾ ਵਾਧਾ ਹੋ ਰਿਹਾ ਹੈ। ਆਲਮ ਇਹ ਹੈ ਕਿ ਹੁਣ ਸਿਹਤ ਕਰਮਚਾਰੀ ਵੀ ਕੋਰੋਨਾ ਦੀ ਲਪੇਟ ਵਿਚ ਆ ਰਹੇ ਹਨ। ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਨੀਵਾਰ ਨੂੰ 3 ਨਵੇਂ ਪਾਜ਼ੇਟਿਵ ਮਾਮਲੇ ਰਿਕਾਰਡ ਕੀਤਾ ਗਏ ਹਨ। ਇਨ੍ਹਾਂ ਵਿਚ ਦੋ ਸਿਹਤ ਕਰਮਚਾਰੀ ਹਨ ਜਦਕਿ ਇਕ ਕੰਬਾਇਨ ਡਰਾਈਵਰ ਹੈ। ਮਿਲੀ ਜਾਣਕਾਰੀ ਮੁਤਾਬਕ ਦੋਵੇਂ ਸਿਹਤ ਕਰਮਚਾਰੀ ਸਰਕਾਰੀ ਹਸਪਤਾਲ ਦੋਦਾ ਵਿਚ ਡਿਊਟੀ ਦੇ ਰਹੇ ਸਨ। ਇਕ ਲੈਬ ਅਟੈਂਡੈਂਟ ਵਜੋਂ ਸੇਵਾਵਾਂ ਦੇ ਰਿਹਾ ਹੈ ਜਦਕਿ ਇਕ ਵਾਰਡ ਅਟੈਂਡੈਂਟ ਹੈ। ਪਾਜ਼ੇਟਿਵ ਮਰੀਜ਼ਾਂ ਵਿਚ ਗੁਰਜਿੰਦਰ ਸਿੰਘ ਲੈਬ ਟੈਕਨੀਸ਼ੀਅਨ ਅਤੇ ਵਾਰਡ ਅਟੈਂਡੈਂਟ ਸੁਖਜੀਤ ਸਿੰਘ ਸ਼ਾਮਲ ਹਨ ਜਦਕਿ ਤੀਜਾ ਵਿਅਕਤੀ ਸਤਨਾਮ ਸਿੰਘ ਕੰਬਾਇਨ ਡਰਾਈਵਰ ਹੈ ਜੋ ਕਿ ਪਿੰਡ ਲੁਹਾਰਾ ਦਾ ਰਹਿਣ ਵਾਲਾ ਹੈ। ਕੋਵਿਡ-19 ਦੇ 3 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 7 ਹੋ ਗਈ ਹੈ ਜਦਕਿ ਇਕ ਮਰੀਜ਼ ਮੁਹੰਮਦ ਸਮਸਾ ਠੀਕ ਹੋਣ ਤੋਂ ਬਾਅਦ ਘਰ ਜਾ ਚੁੱਕਾ ਹੈ।
ਇਹ ਵੀ ਪੜ੍ਹੋ : ਹਜ਼ੂਰ ਸਾਹਿਬ ਤੋਂ ਵਾਪਸ ਪਰਤੇ ਟਾਂਡਾ ਦੇ 9 ਸ਼ਰਧਾਲੂਆਂ ਦੀ ਰਿਪੋਰਟ ਆਈ ਪਾਜ਼ੇਟਿਵ
ਪੰਜਾਬ 'ਚ 'ਕੋਰੋਨਾ' ਪਾਜ਼ੇਟਿਵ ਕੇਸਾਂ ਦਾ ਅੰਕੜਾ 768 ਤੱਕ ਪੁੱਜਾ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 768 ਤੱਕ ਪਹੁੰਚ ਗਈ ਹੈ। ਇਨ੍ਹਾਂ 'ਚ ਜ਼ਿਆਦਾਤਰ ਮਰੀਜ਼ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਮਿਲੀ ਜਾਣਕਾਰੀ ਮੁਤਾਬਕ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਲਗਭਗ 350 ਤੋਂ ਵੱਧ ਸ਼ਰਧਾਲੂ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 106, ਮੋਹਾਲੀ 'ਚ 94, ਪਟਿਆਲਾ 'ਚ 89, ਅੰਮ੍ਰਿਤਸਰ 'ਚ 174, ਲੁਧਿਆਣਾ 'ਚ 102, ਪਠਾਨਕੋਟ 'ਚ 25, ਨਵਾਂਸ਼ਹਿਰ 'ਚ 23, ਤਰਨਾਰਨ 15, ਮਾਨਸਾ 'ਚ 13, ਕਪੂਰਥਲਾ 13, ਹੁਸ਼ਿਆਰਪੁਰ 'ਚ 44, ਫਰੀਦਕੋਟ 6, ਸੰਗਰੂਰ 'ਚ 7 ਕੇਸ, ਮੁਕਤਸਰ 7, ਗਰਦਾਸਪੁਰ 'ਚ 4 ਕੇਸ, ਮੋਗਾ 'ਚ 5, ਬਰਨਾਲਾ 'ਚ 2, ਫਤਿਹਗੜ੍ਹ ਸਾਹਿਬ 'ਚ 6, ਜਲਾਲਾਬਾਦ 4, ਬਠਿੰਡਾ 'ਚ 2 ਰੋਪੜ 'ਚ 5 ਅਤੇ ਫਿਰੋਜ਼ਪੁਰ 'ਚ 22 ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 20 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਕਪੂਰਥਲਾ : ਹਜ਼ੂਰ ਸਾਹਿਬ ਤੋਂ ਪਰਤੀ ਮਹਿਲਾ ਦੀ ਰਿਪੋਰਟ ਆਈ ਪਾਜ਼ੇਟਿਵ