ਕੋਰੋਨਾ ਦੀ ਆਫਤ ''ਚ ਹੁਸ਼ਿਆਰਪੁਰ ਤੋਂ ਇਕ ਹੋਰ ਰਾਹਤ ਭਰੀ ਖਬਰ

Friday, Apr 24, 2020 - 09:37 PM (IST)

ਹੁਸ਼ਿਆਰਪੁਰ (ਘੁੰਮਣ) : ਕੋਰੋਨਾ ਨੂੰ ਨਾਂਹ, ਜ਼ਿੰਦਗੀ ਨੂੰ ਹਾਂ, ਕੋਵਿਡ-19 ਨੂੰ ਹਰਾ ਕੇ ਇਸ ਗੱਲ ਨੂੰ ਹਕੀਕਤ 'ਚ ਬਦਲਦੇ ਹੋਏ ਅੱਜ ਜ਼ਿਲਾ ਹਸਪਤਾਲ ਤੋਂ ਕੋਰੋਨਾ ਮੁਕਤ ਹੋ ਕੇ ਆਪਣੇ ਘਰ ਵਾਪਸ ਪਰਤੀ ਗੁਰਪ੍ਰੀਤ ਕੌਰ ਵਾਸੀ ਪਿੰਡ ਮੋਰਾਂਵਾਲੀ (ਹੁਸ਼ਿਆਰਪੁਰ) ਨੇ ਕੋਰੋਨਾ ਨੂੰ ਮਾਤ ਦੇ ਦਿੱਤੀ ਹੈ। ਵਰਨਣਯੋਗ ਹੈ ਕਿ ਹੁਸ਼ਿਆਰਪੁਰ ਦੇ ਪਹਿਲੇ ਕੋਰੋਨਾ ਮਰੀਜ਼ ਦੇ 2 ਪਰਿਵਾਰਕ ਮੈਂਬਰ ਪਹਿਲਾਂ ਹੀ ਇਸ ਨੂੰ ਮਾਤ ਦੇ ਕੇ ਆਪਣੇ ਘਰ ਵਾਪਸੀ ਕਰ ਚੁੱਕੇ ਹਨ ਅਤੇ ਅੱਜ ਗੁਰਪ੍ਰੀਤ ਕੌਰ ਦੀ ਵਾਪਸੀ ਨਾਲ ਪੂਰਾ ਪਰਿਵਾਰ ਕੋਰੋਨਾ ਮੁਕਤ ਹੋ ਗਿਆ ਹੈ। ਹਸਪਤਾਲ 'ਚੋਂ ਡਿਸਚਾਰਜ ਕਰਨ ਮੌਕੇ ਸੰਸਥਾ ਦੇ ਇੰਚਾਰਜ ਡਾ. ਜਸਵਿੰਦਰ ਸਿੰਘ ਅਤੇ ਐੱਸ. ਐੱਮ. ਓ. ਡਾ. ਨਮਿਤਾ ਘਈ ਦੇ ਨਾਲ ਸਰੱਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜ਼ਿਲਾ ਪ੍ਰਧਾਨ ਆਗਿਆਪਾਲ ਸਿੰਘ ਅਤੇ ਹੋਰ ਨੁਮਾਇੰਦਿਆਂ ਨੇ ਉਨ੍ਹਾਂ ਦੇ ਸਿਹਤਯਾਬ ਹੋਣ ਮੌਕੇ ਸ਼ੁੱਭ ਇਛਾਵਾਂ ਦਿੰਦੇ ਹੋਏ ਫ਼ਲ ਭੇਟ ਕੀਤੇ।

ਇਹ ਵੀ ਪੜ੍ਹੋ : ਰਾਹਤ ਭਰੀ ਖਬਰ, 22 ਦਿਨਾਂ ਬਾਅਦ ਕੋਰੋਨਾ ਨੂੰ ਹਰਾ ਠੀਕ ਹੋਈ 72 ਸਾਲਾ ਬੇਬੇ    

ਇਸ ਮੌਕੇ ਗੁਰਪ੍ਰੀਤ ਕੌਰ ਨੇ ਸਿਵਲ ਹਸਪਤਾਲ ਦੇ ਡਾਕਟਰ ਅਤੇ ਪੈਰਾ ਮੈਡੀਕਲ ਸਟਾਫ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮੁੱਚੇ ਸਟਾਫ਼ ਵੱਲੋਂ ਇਲਾਜ ਦੌਰਾਨ ਉਨ੍ਹਾਂ ਦੀ ਚੰਗੀ ਦੇਖ ਭਾਲ ਅਤੇ ਮਨੋਬਲ ਵੀ ਵਧਾਇਆ ਗਿਆ, ਜਿਸ ਦੀ ਬਦੌਲਤ ਉਹ ਅੱਜ ਤੰਦਰੁਰਤ ਹੋ ਕੇ ਘਰ ਜਾ ਰਹੀ ਹੈ। ਉਸਨੂੰ ਇਸ ਗੱਲ ਦੀ ਖੁਸ਼ੀ ਵੀ ਹੈ ਕਿ ਉਸ ਨੇ ਇਸ ਬੀਮਾਰੀ 'ਤੇ ਜਿੱਤ ਪ੍ਰਾਪਤ ਕੀਤੀ ਹੈ, ਪ੍ਰੰਤੂ ਇਕ ਮਹੀਨਾ ਘਰ ਪਰਿਵਾਰ ਅਤੇ ਬੱਚਿਆਂ ਤੋਂ ਦੂਰ ਰਹਿਣਾ ਪਿਆ ਅਤੇ ਆਪਣੇ ਸਹੁਰੇ ਦੀ ਮੌਤ ਦਾ ਵੀ ਗਮ ਹੈ। ਇਸ ਮੌਕੇ ਡਾ. ਸ਼ਲੇਸ਼ ਕੁਮਾਰ ਜ਼ਿਲਾ ਐਪੀਡੀਮੋਲੋਜਿਸਟ, ਜਤਿੰਦਰ ਪਾਲ ਸਿੰਘ, ਸਿਸਟਰ ਰੂਬੀ ਤੇ ਹੋਰ ਪੈਰਾਮੈਡੀਕਲ ਸਟਾਫ਼ ਵੀ ਹਾਜ਼ਰ ਸੀ। 

ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਨੇ ਪੰਜਾਬ ਦੀ ਸਭ ਤੋਂ ਘੱਟ ਉਮਰ ਦੀ ਮਹਿਲਾ ਸਰਪੰਚ ਦੀਆਂ ਸਿਫਤਾਂ ਦੇ ਬੰਨ੍ਹੇ ਪੁੱਲ

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਕੌਰ ਦੇ ਤੰਦਰੁਸਤ ਹੋਣ ਨਾਲ ਇਸ ਬੀਮਾਰੀ ਤੋਂ 5 ਵਿਅਕਤੀ ਕੋਰੋਨਾ ਨੂੰ ਹਰਾ ਕੇ ਠੀਕ ਹੋ ਕੇ ਆਪਣੇ ਘਰ ਜਾ ਚੁੱਕੇ ਹਨ ਅਤੇ ਸਿਰਫ ਇਕ ਮਰੀਜ਼ ਹਸਪਤਾਲ 'ਚ ਦਾਖਲ ਹੈ। ਜ਼ਿਲੇ ਵਿਚ ਅੱਜ 21 ਨਵੇਂ ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿਸ ਨਾਲ ਕੁੱਲ 364 ਸੈਂਪਲਾਂ ਵਿਚੋਂ 321 ਦੀ ਰਿਪੋਰਟ ਪ੍ਰਾਪਤ ਹੋ ਚੁੱਕੀ ਹੈ, ਜਿਸ ਅਨੁਸਾਰ 314 ਨੈਗੇਟਿਵ ਜਦਕਿ 32 ਦੀ ਰਿਪੋਰਟ ਆਉਣੀ ਬਾਕੀ ਹੈ। ਇਕ ਹੋਰ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਸਿਹਤ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੈਡੀਕਲ ਸਟੋਰ ਤੋਂ ਫਲੂ ਨਾਲ ਸਬੰਧਤ ਦਵਾਈ ਲੈਣ ਵਾਲੇ ਮਰੀਜ਼ਾਂ ਦਾ ਪੂਰਾ ਰਿਕਾਰਡ ਰੱਖਣ ਅਤੇ ਸਿਹਤ ਵਿਭਾਗ ਨੂੰ ਰਿਪੋਰਟ ਕਰਨ ਬਾਰੇ ਹਦਾਇਤ ਕੀਤੀ ਗਈ ਹੈ ਤਾਂ ਜੋ ਫਲੂ ਦੇ ਲੱਛਣਾਂ ਵਾਲੇ ਵਿਅਕਤੀਆਂ ਦੀ ਸਕਰੀਨਿੰਗ ਹੋ ਸਕੇ।

ਇਹ ਵੀ ਪੜ੍ਹੋ : ਪਟਿਆਲਾ 'ਚ ਵੀ ਕੋਰੋਨਾ ਦਾ ਕਹਿਰ, 6 ਹੋਰ ਨਵੇਂ ਕੇਸ ਆਏ ਸਾਹਮਣੇ      


Gurminder Singh

Content Editor

Related News