ਗੈਂਗਸਟਰ ਭਗਵਾਨਪੁਰੀਆ ਤੋਂ ਪੁੱਛਗਿਛ ਕਾਰਨ ਘਰਾਂ ''ਚ ਬੰਦ ਹੋਏ 32 ਖਾਕੀ ਵਾਲੇ

05/08/2020 7:51:19 PM

ਚੰਡੀਗੜ੍ਹ (ਰਮਨਜੀਤ) : ਖਤਰਨਾਕ ਗੈਂਗਸਟਰ ਜੱਗੂ ਭਗਵਾਨਪੁਰੀਆ ਤੋਂ ਪੁੱਛਗਿਛ ਕਰਨ ਵਾਲੇ ਪੰਜਾਬ ਪੁਲਸ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਘਰ 'ਚ ਬੰਦ ਰਹਿਣ ਦੀ ਹਿਦਾਇਤ ਕੀਤੀ ਗਈ ਹੈ। ਪਟਿਆਲਾ ਜੇਲ 'ਚ ਬੰਦ ਖਤਰਨਾਕ ਗੈਂਗਸਟਰ ਭਗਵਾਨਪੁਰੀਆ ਨੂੰ ਹਾਲ ਹੀ 'ਚ ਇਕ ਮਾਮਲੇ ਦੇ ਸੰਬੰਧ 'ਚ ਬਟਾਲਾ ਪੁਲਸ ਰਿਮਾਂਡ 'ਤੇ ਲੈ ਕੇ ਗਈ ਸੀ ਜਿਸ ਦੇ ਖਤਮ ਹੋਣ ਤੋਂ ਪਹਿਲਾਂ ਪੰਜਾਬ ਪੁਲਸ ਦੇ ਮੋਹਾਲੀ ਸਥਿਤ ਸਾਂਚੀ ਪੁੱਛਗਿਛ ਕੇਂਦਰ 'ਚ ਇੰਟੈਲੀਜੈਂਸ ਵਿੰਗ ਦੇ ਵੱਖ-ਵੱਖ ਅਧਿਕਾਰੀਆਂ ਵਲੋਂ ਭਗਵਾਨਪੁਰੀਆ ਤੋਂ ਇੰਟੈਰੋਗੇਸ਼ਨ ਕੀਤੀ ਗਈ ਸੀ ਬਾਅਦ 'ਚ ਭਗਵਾਨਪੁਰੀਆ ਨੂੰ ਕਰੋਨਾ ਵਾਇਰਸ ਦੀ ਪੁਸ਼ਟੀ ਹੋਣ ਕਾਰਨ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਜਿਸਦੀ ਸੂਚਨਾ ਤੋਂ ਬਾਅਦ ਪੁਲਸ ਵਿਭਾਗ 'ਚ ਹੜਕੰਪ ਮਚ ਗਿਆ। ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਦਾ ਪਾਲਣ ਕਰਦੇ ਹੋਏ ਪੰਜਾਬ ਪੁਲਸ ਹੈੱਡਕੁਆਟਰ ਵਲੋਂ ਏ.ਡੀ.ਜੀ.ਪੀ. ਤੋਂ ਲੈ ਕੇ ਕਾਂਸਟੇਬਲ ਰੈਂਕ ਤੱਕ ਦੇ 32 ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਹੋਮ ਕੁਆਰੰਟਾਈਨ ਰਹਿਣ ਦੀ ਹਿਦਾਇਤ ਕੀਤੀ ਗਈ ਹੈ। ਇਹ ਹੋਮ ਕੁਆਰੰਟਾਈਨ 14 ਦਿਨਾਂ ਲਈ ਜਾਰੀ ਰਹੇਗਾ।

ਇਹ ਵੀ ਪੜ੍ਹੋ : ਫਰੀਦਕੋਟ 'ਚ ਵੱਡੀ ਵਾਰਦਾਤ, ਘਰ 'ਚ ਦਾਖਲ ਹੋ ਕੇ ਨੌਜਵਾਨ ਦਾ ਕਤਲ 

ਸੂਚੀ 'ਚ ਬਦਮਾਸ਼ ਜੱਗੂ ਭਗਵਾਨਪੁਰੀਆ ਨਾਲ ਸਿੱਧੇ ਸੰਪਰਕ 'ਚ ਆਏ ਸਭ ਇੰਸਪੈਕਟਰ ਮਨਪ੍ਰੀਤ ਸਿੰਘ, ਸਬ ਇੰਸਪੈਕਟਰ ਕਮਲਪ੍ਰੀਤ ਸਿੰਘ, ਹੈੱਡ ਕਾਂਸਟੇਬਲ ਵਿਕਾਸ ਰਾਣਾ, ਹੈੱਡ ਕਾਂਸਟੇਬਲ ਯੁਵਰਾਜ ਸਿੰਘ, ਕਾਂਸਟੇਬਲ ਗੁਰਲਾਲ ਸਿੰਘ ਅਤੇ ਹਰਵਿੰਦਰ ਸਿੰਘ ਸ਼ਾਮਿਲ ਹਨ। ਇਨ੍ਹਾਂ ਦੇ ਨਾਲ ਹੀ ਭਗਵਾਨਪੁਰੀਆ ਦੇ ਆਸਪਾਸ ਰਹੇ ਏ.ਡੀ.ਜੀ.ਪੀ. ਸਿਕਿਓਰਿਟੀ ਆਰ ਐੱਨ ਢੋਕੇ, ਏ.ਡੀ.ਜੀ.ਪੀ. ਜੇਲ ਪ੍ਰਵੀਣ ਕੁਮਾਰ ਸਿਨਹਾ, ਏ.ਆਈ.ਜੀ. ਵਰਿੰਦਰਪਾਲ ਸਿੰਘ, ਏ.ਆਈ.ਜੀ. ਗੁਰਮੀਤ ਸਿੰਘ ਚੌਹਾਨ, ਡੀ.ਐੱਸ.ਪੀ. ਗੁਰਚਰਨ ਸਿੰਘ ਅਤੇ ਇੰਸਪੈਕਟਰ ਭੁਪਿੰਦਰ ਸਿੰਘ ਨੂੰ ਵੀ ਹੋਮ ਕੁਆਰੰਟਾਈਨ ਦੀ ਹਿਦਾਇਤ ਕੀਤੀ ਗਈ ਹੈ।

ਉਥੇ ਹੀ ਇਨ੍ਹਾਂ ਦੇ ਨਾਲ ਹੀ 3 ਅਤੇ 4 ਮਈ ਨੂੰ ਐੱਸ. ਐੱਸ. ਓ. ਸੀ. ਦੀ ਮੋਹਾਲੀ ਸਥਿਤ ਬਿਲਡਿੰਗ 'ਚ ਮੌਜੂਦ ਰਹੇ ਮੁਲਾਜ਼ਮਾਂ ਨੂੰ ਵੀ ਹੋਮ ਕੁਆਰੰਟਾਈਨ ਰਹਿਣ ਲਈ ਹਿਦਾਇਤ ਕੀਤੀ ਗਈ ਹੈ। ਇਨ੍ਹਾਂ ਨੂੰ 'ਚ ਡੀ. ਐੱਸ. ਪੀ. ਹਰਿੰਦਰਦੀਪ ਸਿੰਘ, ਇੰਸਪੈਕਟਰ ਪਵਨ ਕੁਮਾਰ, ਸਬ ਇੰਸਪੈਕਟਰ ਕੇਵਲ ਸਿੰਘ, ਸਬ ਇੰਸਪੈਕਟਰ ਅਮਰਦੀਪ ਸਿੰਘ, ਸਬ ਇੰਸਪੈਕਟਰ ਕੰਵਰਪਾਲ ਸਿੰਘ, ਏ.ਐੱਸ.ਆਈ. ਮਨੋਜ ਕੁਮਾਰ, ਏ.ਐੱਸ.ਆਈ. ਜਸਬੀਰ ਸਿੰਘ, ਏ.ਐੱਸ.ਆਈ. ਬਲਜੀਤ ਸਿੰਘ, ਹੈੱਡ ਕਾਂਸਟੇਬਲ ਨਵਨੀਤ ਸਿੰਘ, ਹੈੱਡ ਕਾਂਸਟੇਬਲ ਪਰਮਪਾਲ ਸਿੰਘ, ਸੀਟੂ ਮਨਪ੍ਰੀਤ ਸਿੰਘ, ਨਵਜੋਤ ਸਿੰਘ, ਪ੍ਰਦੀਪ ਸਿੰਘ, ਕਾਂਸਟੇਬਲ ਹਰਜਿੰਦਰ ਸਿੰਘ, ਬਲਵਿੰਦਰ ਸਿੰਘ, ਸਵਿੰਦਰ ਸਿੰਘ, ਬਲਜੀਤ ਸਿੰਘ, ਕੁਲਵੰਤ ਸਿੰਘ ਅਤੇ ਰਵਿੰਦਰ ਕੁਮਾਰ ਸ਼ਾਮਿਲ ਹੈ।

ਇਹ ਵੀ ਪੜ੍ਹੋ : ਕਪੂਰਥਲਾ 'ਚ ਵੱਡੀ ਵਾਰਦਾਤ, ਪੁਲਸ ਮੁਲਾਜ਼ਮ ਨੇ ਗੋਲੀਆਂ ਨਾਲ ਭੁੰਨਿਆ ਕੌਮਾਂਤਰੀ ਕਬੱਡੀ ਖਿਡਾਰੀ      


Gurminder Singh

Content Editor

Related News