ਕੋਰੋਨਾ ਵਾਇਰਸ : ਰੈੱਡ ਜ਼ੋਨ ''ਤੇ ਜਲੰਧਰ, ਇਨ੍ਹਾਂ ਇਲਾਕਿਆਂ ''ਚ ਸਭ ਤੋਂ ਵੱਧ ਖਤਰਾ

Friday, Apr 17, 2020 - 07:18 PM (IST)

ਕੋਰੋਨਾ ਵਾਇਰਸ : ਰੈੱਡ ਜ਼ੋਨ ''ਤੇ ਜਲੰਧਰ, ਇਨ੍ਹਾਂ ਇਲਾਕਿਆਂ ''ਚ ਸਭ ਤੋਂ ਵੱਧ ਖਤਰਾ

ਜਲੰਧਰ : ਗ੍ਰਹਿ ਮੰਤਰਾਲੇ ਦੀ ਗਾਈਡਲੈਨ ਦੇ ਨਾਲ ਹੀ ਸਿਹਤ ਵਿਭਾਗ ਪੰਜਾਬ ਨੇ ਜਲੰਧਰ, ਮੋਹਾਲੀ, ਨਵਾਂਸ਼ਹਿਰ ਅਤੇ ਪਠਾਨਕੋਟ ਨੂੰ ਰੈੱਡ ਜ਼ੋਨ ਐਲਾਨ ਦਿੱਤਾ ਹੈ। ਸਿਹਤ ਵਿਭਾਗ ਦੇ ਅੰਕੜਿਆਂ ਮੁਤਾਬਕ ਮੋਹਾਲੀ ਅਤੇ ਜਲੰਧਰ ਵਿਚ ਕੋਰੋਨਾ ਵਾਇਰਸ ਦਾ ਸਭ ਤੋਂ ਵੱਧ ਅਸਰ ਦੇਖਣ ਨੂੰ ਮਿਲ ਰਿਹਾ ਹੈ। ਜਲੰਧਰ ਵਿਚ ਹੁਣ ਤਕ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 31 ਤਕ ਪਹੁੰਚ ਚੁੱਕੀ ਹੈ। ਇਕੱਲੇ ਵੀਰਵਾਰ ਨੂੰ ਜਲੰਧਰ ਵਿਚ ਕੋਰੋਨਾ ਵਾਇਰਸ ਦੇ 6 ਪਾਜ਼ੇਟਿਵ ਮਰੀਜ਼ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵਿਚ ਭਾਰੀ ਦਹਿਸ਼ਤ ਹੈ। 

ਇਹ ਵੀ ਪੜ੍ਹੋ : ਨਵਾਂਸ਼ਹਿਰ 'ਚ ਕੋਰੋਨਾ ਦੀ ਚੇਨ ਟੁੱਟੀ, ਹੁਣ ਮੋਹਾਲੀ ਤੇ ਜਲੰਧਰ 'ਤੇ ਸਰਕਾਰ ਦੀ ਅੱਖ

PunjabKesari

ਜਲੰਧਰ ਦੇ ਇਹ ਇਲਾਕੇ ਐਲਾਨੇ ਗਏ ਹਾਟਸਪਾਟ
ਜਲੰਧਰ ਦੇ ਭੀੜ-ਭਾੜ ਵਾਲੇ ਇਲਾਕੇ ਭੈਰੋ ਬਜ਼ਾਰ, ਮਿੱਠਾ ਬਾਜ਼ਾਰ, ਕਿਲ੍ਹਾ ਮੁਹੱਲਾ, ਅਟਾਰੀ ਬਾਜ਼ਾਰ, ਰੈਨਕ ਬਾਜ਼ਾਰ ਅਤੇ ਮਾਈ-ਹੀਰਾ ਗੇਟ ਨੂੰ ਹਾਟਸਪਾਟ ਐਲਾਨਿਆ ਗਿਆ ਹੈ। ਇਸ ਤੋਂ ਇਲਾਵਾ ਪੁਰਾਣੀ ਸਬਜੀ ਮੰਡੀ, ਵਿਕਰਮ ਪੁਰਾ, ਚਰਨਜੀਤਪੁਰਾ ਅਤੇ ਟੈਗੋਰ ਨਗਰ ਨੂੰ ਵੀ ਇਸ ਸੂਚੀ ਵਿਚ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਮਕਸੂਦਾਂ, ਨਿਜਾਤਮ ਨਗਰ, ਬਸਤੀ ਏਰੀਆ, ਬਸਤੀ ਦਾਨਿਸ਼ਮੰਦਾ, ਸ਼ਹੀਦ ਭਗਤ ਸਿੰਘ ਨਗਰ, ਸਹਿਬਜ਼ਾਦਾ ਅਜੀਤ ਸਿੰਘ ਨਗਰ, ਨਾਰਾਇਣ ਨਗਰ, ਪਿੰਡ ਵਿਰਕ ਦੇ ਆਸ ਪਾਸ ਦੇ ਸਾਰੇ ਇਲਾਕਿਆਂ ਨੂੰ ਇਸ ਵਿਚ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜਲੰਧਰ ਦੇ ਕੂਲ ਰੋਡ, ਸੈਂਟਰਲ ਟਾਊਨ, ਰੇਲਵੇ ਰੋਡ ਦੇ ਨੇੜਲੇ ਇਲਾਕੇ ਦਾ ਨਿਰੀਖਣ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਕੋਰੋਨਾ ਆਫਤ ਦੇ ਚੱਲਦੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਬਰਨਾਲਾ ਤੇ ਪੱਟੀ ਜੇਲਾਂ ਇਕਾਂਤਵਾਸ ਐਲਾਨੀਆਂ      

PunjabKesari

ਪੰਜਾਬ ਵਿਚ ਕੋਰੋਨਾ ਵਾਇਰਸ ਦੀ ਮੌਜੂਦਾ ਸਥਿਤੀ
ਜ਼ਿਕਰਯੋਗ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਹੁਣ ਤੱਕ ਪੰਜਾਬ 'ਚੋਂ 202 ਪਾਜ਼ੀਟਿਵ ਕੇਸ ਸਾਹਮਣੇ ਆ ਚੁੱਕੇ ਹਨ। ਮੋਹਾਲੀ ਜ਼ਿਲੇ ਤੋਂ 56, ਨਵਾਂਸ਼ਹਿਰ 'ਚ 19, ਪਠਾਨਕੋਟ ਤੋਂ 24, ਜਲੰਧਰ ਤੋਂ 31, ਹੁਸ਼ਿਆਰਪੁਰ ਤੋਂ 7, ਮਾਨਸਾ 11, ਅੰਮ੍ਰਿਤਸਰ 11, ਲੁਧਿਆਣਾ 14 ਪਾਜ਼ੇਟਿਵ ਕੇਸ, ਮੋਗਾ ਜ਼ਿਲੇ ਤੋਂ 4, ਰੂਪਨਗਰ ਤੋਂ 3, ਪਟਿਆਲਾ 7, ਫਤਹਿਗੜ੍ਹ ਸਾਹਿਬ, ਸੰਗਰੂਰ ਅਤੇ ਬਰਨਾਲਾ ਤੋਂ 2-2, ਫਰੀਦਕੋਟ ਜ਼ਿਲੇ ਤੋਂ 3, ਕਪੂਰਥਲਾ, ਫਗਵਾੜਾ, ਗੁਰਦਾਸਪੁਰ, ਮਲੇਰਕੋਟਲਾ, ਫਿਰੋਜ਼ਪੁਰ ਅਤੇ ਸ੍ਰੀ ਮੁਕਤਸਰ ਸਾਹਿਬ ਤੋਂ 1-1 ਮਾਮਲਾ ਸਾਹਮਣੇ ਆਇਆ ਹੈ। ਹੁਣ ਤੱਕ ਪੰਜਾਬ 'ਚੋਂ 14 ਮਰੀਜ਼ਾਂ ਦੀ ਇਲਾਜ ਦੌਰਾਨ ਮੌਤ ਹੋ ਚੁੱਕੀ ਹੈ। ਸਰਕਾਰ ਵਲੋਂ ਜਾਰੀ ਬੁਲੇਟਿਨ ਅਨੁਸਾਰ ਹੁਣ ਤੱਕ 29 ਤੋਂ ਵੱਧ ਮਰੀਜ਼ ਠੀਕ ਹੋ ਚੁੱਕੇ ਹਨ, ਜਦਕਿ 14 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। 

ਇਹ ਵੀ ਪੜ੍ਹੋ : ਗੁਰਦਾਸਪੁਰ ਦੇ ਪਹਿਲੇ ਕੋਰੋਨਾ ਮ੍ਰਿਤਕ ਦਾ ਦੇਰ ਰਾਤ ਸਸਕਾਰ, ਮਹਿਜ਼ ਚਾਰ ਜੀਅ ਹੋਏ ਸ਼ਾਮਲ


author

Gurminder Singh

Content Editor

Related News