ਝਾਰਖੰਡ ਦੇ 105 ਲੋਕ ਬੱਸਾਂ ਰਾਹੀਂ ਰੇਲਵੇ ਸਟੇਸ਼ਨ ਬਠਿੰਡਾ ਲਈ ਰਵਾਨਾ

05/10/2020 3:46:21 PM

ਫਰੀਦਕੋਟ (ਜਸਬੀਰ ਕੌਰ/ਬਾਂਸਲ) : ਪੰਜਾਬ ਸਰਕਾਰ ਵੱਲੋਂ ਸੂਬੇ 'ਚ ਦੂਜੇ ਸੂਬਿਆਂ ਦੇ ਵਸਨੀਕਾ ਜੋ ਕਿ ਕਰਫਿਊ ਜਾਂ ਲਾਕਡਾਊਨ ਦੌਰਾਨ ਜ਼ਿਲੇ 'ਚ ਫਸ ਗਏ ਸਨ, ਨੂੰ ਉਨ੍ਹਾਂ ਦੇ ਗ੍ਰਹਿ ਸੂਬਿਆਂ 'ਚ ਵਾਪਸ ਭੇਜਣ ਲਈ ਵੱਡੀ ਪੱਧਰ 'ਤੇ ਮੁਹਿੰਮ ਸ਼ੁਰੂ ਕੀਤੀ ਹੋਈ ਹੈ।ਜਿਸ ਤਹਿਤ ਫਰੀਦਕੋਟ ਜ਼ਿਲੇ 'ਚ ਝਾਰਖੰਡ ਰਾਜ ਨਾਲ ਸਬੰਧਤ ਵੱਡੀ ਗਿਣਤੀ 'ਚ ਉੱਥੋ ਦੇ ਵਸਨੀਕਾਂ ਨੂੰ ਉਨ੍ਹਾਂ ਦੇ ਪਿੱਤਰੀ ਸੂਬਿਆਂ 'ਚ ਵਾਪਸ ਭੇਜਿਆ ਜਾ ਰਿਹਾ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਵਲੋਂ ਅੱਜ ਇੱਥੋਂ ਦੇ ਬੱਸ ਸਟੈਂਡ ਤੋਂ ਪੀ.ਆਰ.ਟੀ.ਸੀ.ਦੀਆਂ 3 ਬੱਸਾਂ 'ਚ ਝਾਰਖੰਡ ਨਾਲ ਸਬੰਧਤ 105 ਲੋਕਾਂ ਨੂੰ ਬਠਿੰਡਾ ਲਈ ਰਵਾਨਾ ਕੀਤਾ ਗਿਆ, ਜਿੱਥੋਂ ਝਾਰਖੰਡ ਲਈ ਸਪੈਸ਼ਲ ਰੇਲ ਗੱਡੀ ਸ਼ਾਮ 5:00 ਵਜੇ ਰਵਾਨਾ ਹੋਵੇਗੀ ਅਤੇ ਇਹ ਉੱਥੋਂ ਦੇ ਡਾਲਟੇਲ ਸਟੇਸ਼ਨ ਤੱਕ ਜਾਵੇਗੀ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਮਜ਼ਦੂਰਾਂ ਵੱਲੋਂ ਪੰਜਾਬ ਸਰਕਾਰ ਦੀ ਵੈਬ-ਸਾਈਟ 'ਤੇ ਰਜਿਸਟਰੇਸ਼ਨ ਕਰਵਾਈ ਸੀ ਜਾਂ ਸਬੰਧਤ ਐੱਸ.ਡੀ.ਐੱਮ ਦਫਤਰ 'ਚ ਇਸ ਸਬੰਧੀ ਅਰਜ਼ੀ ਦਿੱਤੀ ਸੀ ।ਜਿਸ ਉਪਰੰਤ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ ਇਨ੍ਹਾਂ ਦੀ ਥਰਮਲ ਸਕਰੀਨਿੰਗ ਤੋਂ ਇਲਾਵਾ ਸਿਹਤ ਜਾਚ ਕੀਤੀ ਗਈ ਅਤੇ ਇਹ ਸਾਰੇ ਹੀ 105 ਲੋਕ ਮੈਡੀਕਲ ਫਿੱਟ ਪਾਏ ਗਏ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਫਰੀਦਕੋਟ (70), ਕੋਟਕਪੂਰਾ (30),ਜੈਤੋ (5) ਨਾਲ ਸਬੰਧਤ ਇਨ੍ਹਾਂ ਲੋਕਾਂ ਨੂੰ ਜ਼ੋ ਕਿ ਝਾਰਖੰਡ ਦੇ ਵਸਨੀਕ ਸਨ ਨੂੰ ਬੱਸ ਸਟੈਂਡ ਫਰੀਦਕੋਟ ਵਿਖੇ ਇੱਕਠਾ ਕੀਤਾ ਗਿਆ ਅਤੇ ਇਨ੍ਹਾਂ ਨੂੰ ਸਵੇਰੇ ਬਰੇਕ ਫਾਸਟ ਕਰਵਾਇਆ ਗਿਆ ਅਤੇ ਉਸ ਉਪਰੰਤ ਦੁਪਹਿਰ ਦਾ ਖਾਣਾ ਅਤੇ ਹੋਰ ਸੁੱਕਾ ਰਾਸ਼ਨ ਇਨ੍ਹਾਂ ਨੂੰ ਨਾਲ ਦਿੱਤਾ ਗਿਆ। ਡਿਪਟੀ ਕਮਿਸ਼ਨਰ ਨੇ ਇਨ੍ਹਾਂ ਨੂੰ ਇੱਥੋਂ ਰਵਾਨਾ ਕੀਤਾ ਅਤੇ ਉਨ੍ਹਾਂ ਦੇ ਚੰਗੇ ਸਫਰ ਲਈ ਸ਼ੁੱਭਕਾਮਨਾਵਾਂ ਦਿੱਤੀਆਂ।


Gurminder Singh

Content Editor

Related News