ਅੰਮ੍ਰਿਤਸਰ : ਕਮਿਊਨਿਟੀ ਹੈਲਥ ਸੈਂਟਰ ਦੇ ਲੈਬ ਅਸਿਸਟੈਂਟ ਨੂੰ ਹੋਇਆ ਕੋਰੋਨਾ ਵਾਇਰਸ

Friday, May 01, 2020 - 08:46 PM (IST)

ਅੰਮ੍ਰਿਤਸਰ : ਕਮਿਊਨਿਟੀ ਹੈਲਥ ਸੈਂਟਰ ਦੇ ਲੈਬ ਅਸਿਸਟੈਂਟ ਨੂੰ ਹੋਇਆ ਕੋਰੋਨਾ ਵਾਇਰਸ

ਲੋਪੋਕੇ (ਵੈੱਬ ਡੈਸਕ, ਸਤਨਾਮ) : ਜ਼ਿਲਾ ਅੰਮ੍ਰਿਤਸਰ ਦੇ ਕਮਿਊਨਿਟੀ ਹੈਲਥ ਸੈੱਟਰ (ਸੀ.ਐੱਚ. ਸੀ.) ਲੋਪੋਕੇ ਵਿਖੇ ਕੰਮ ਕਰਨ ਵਾਲੇ ਇਕ ਮੁਲਾਜ਼ਮ ਨੂੰ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ। ਦਰਅਸਲ ਸੀ. ਐੱਸ. ਸੀ. ਵਿਖੇ ਕੰਮ ਕਰਨ ਵਾਲੇ ਮੁਲਾਜ਼ਮਾਂ ਦੇ ਕੋਰੋਨਾ ਵਾਇਰਸ ਟੈਸਟ ਲਈ ਸੈਂਪਲ ਲਏ ਗਏ ਸਨ, ਜਿਨ੍ਹਾਂ ਵਿਚ ਜਸਵੰਤ ਸਿੰਘ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਜਿਸ ਨੂੰ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਜਸਵੰਤ ਸਿੰਘ ਕਮਿਊਨਿਟੀ ਹੈਲਥ ਸੈਂਟਰ ਵਿਖੇ ਲੈੱਬ ਅਸਿਸਟੈਂਟ ਵਜੋਂ ਤਾਇਨਾਤ ਹੈ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੀ ਪੁਸ਼ਟੀ ਐੱਸ.ਐੱਮ.ਓ. ਡਾ. ਬਿੱ੍ਰਜ ਭੂਸ਼ਣ ਸਹਿਗਲ ਵਲੋਂ ਕੀਤੀ ਗਈ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਜਸਵੰਤ ਸਿੰਘ ਵੇਰਕਾ ਦਾ ਰਹਿਣ ਵਾਲਾ ਸੀ ਅਤੇ ਸੀ. ਐੱਸ. ਸੀ. ਲੋਪੋਕੇ ਤੋਂ ਇਲਾਵਾ ਵੇਰਕਾ ਸਥਿਤ ਹੈਲਥ ਸੈਂਟਰ ਵਿਖੇ ਵੀ ਤਿੰਨ ਦਿਨ ਡਿਊਟੀ ਦਿੰਦਾ ਸੀ। ਫਿਲਹਾਲ ਵਿਭਾਗ ਵਲੋਂ ਜਸਵੰਤ ਦੇ ਸੰਪਰਕ ਵਿਚ ਆਉਣ ਵਾਲੇ ਸਾਰੇ ਲੋਕਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਵੱਡੀ ਖਬਰ, ਕਰਫਿਊ ਦੌਰਾਨ ਪੰਜਾਬ ਸਰਕਾਰ ਦਾ ਉਦਯੋਗ ਖੋਲ੍ਹਣ ਸੰਬੰਧੀ ਨਵਾਂ ਫਰਮਾਨ 

ਅੰਮ੍ਰਿਤਸਰ 'ਚ ਤੇਜ਼ੀ ਨਾਲ ਵੱਧ ਰਿਹਾ ਕੋਰੋਨਾ ਮਰੀਜ਼ਾਂ ਦਾ ਗਰਾਫ
ਅੰਮ੍ਰਿਤਸਰ ਵਿਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵਿਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਵੀਰਵਾਰ ਨੂੰ ਅੰਮ੍ਰਿਤਸਰ ਜ਼ਿਲੇ ਵਿਚ ਕੋਰੋਨਾ ਵਾਇਰਸ ਦੇ 76 ਨਵੇਂ ਮਾਮਲੇ ਰਿਪੋਰਟ ਕੀਤੇ ਗਏ। ਇਸ ਦੇ ਨਾਲ ਹੀ ਅੰਮ੍ਰਿਤਸਰ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 91 ਹੋ ਗਈ ਹੈ। ਸੂਬੇ ਭਰ ਵਿਚੋਂ ਅੰਮ੍ਰਿਤਸਰ ਜ਼ਿਲੇ ਵਿਚ ਕੋਰੋਨਾ ਵਾਇਰਸ ਦੇ ਸਭ ਤੋਂ ਮਾਮਲੇ ਰਿਪੋਰਟ ਕੀਤੇ ਗਏ ਹਨ। ਇਨ੍ਹਾਂ ਨਵੇਂ ਮਾਮਲਿਆਂ ਵਿਚ ਜ਼ਿਆਦਾਤਰ ਮਰੀਜ਼ ਗੁਰਦੁਆਰਾ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਇਸ ਤੋਂ ਇਲਾਵਾ ਜਲੰਧਰ ਜ਼ਿਲਾ 89 ਮਰੀਜ਼ਾਂ ਨਾਲ ਦੂਜੇ ਨੰਬਰ 'ਤੇ ਹੈ।

ਇਹ ਵੀ ਪੜ੍ਹੋ : ਪੰਜਾਬ 'ਚ 'ਕੋਰੋਨਾ' ਦਾ ਕਹਿਰ, ਫਤਿਹਗੜ੍ਹ ਸਾਹਿਬ 'ਚੋਂ ਮਿਲਿਆ ਨਵਾਂ ਪਾਜ਼ੇਟਿਵ ਕੇਸ      


author

Gurminder Singh

Content Editor

Related News