ਕੋਰੋਨਾ ਵਾਇਰਸ : ''ਲਾਕ ਡਾਊਨ'' ''ਚ ਅੰਮ੍ਰਿਤਸਰ ਪੁਲਸ ਦੀ ਸਖਤੀ, ਨਾ ਨਿਕਲੋ ਘਰੋਂ ਬਾਹਰ

03/23/2020 11:17:25 AM

ਅੰਮ੍ਰਿਤਸਰ (ਅਵਦੇਸ਼) : ਕੋਰੋਨਾ ਵਾਇਰਸ ਦੇ ਖਤਰੇ ਕਾਰਨ ਪੰਜਾਬ ਸਰਕਾਰ ਵਲੋਂ ਸੂਬੇ ਵਿਚ 31 ਮਾਰਚ ਤਕ ਲਾਕ ਡਾਊਨ ਦਾ ਐਲਾਨ ਕੀਤਾ ਗਿਆ ਹੈ। ਜਿਸ ਦੇ ਚੱਲਦੇ ਅੰਮ੍ਰਿਤਸਰ ਵਿਚ ਪੁਲਸ ਵਲੋਂ ਸਵੇਰ ਤੋਂ ਹੀ ਸਖਤੀ ਕਰਨੀ ਸ਼ੁਰੂ ਕਰ ਦਿੱਤੀ ਗਈ। ਪੁਲਸ ਨੇ ਅੰਮ੍ਰਿਤਸਰ ਦੇ ਮਸ਼ਹੂਰ ਕੰਪਨੀ ਬਾਗ ਵਿਚ ਪਹੁੰਚ ਕੇ ਸੈਰ ਕਰ ਰਹੇ ਲੋਕਾਂ ਨੂੰ ਘਰ ਜਾਣ ਦੀ ਅਪੀਲ ਕੀਤੀ ਅਤੇ ਬਾਅਦ ਵਿਚ ਬਾਗ ਦੇ ਮੁੱਖ ਗੇਟ ਨੂੰ ਬੰਦ ਕਰ ਦਿੱਤਾ।

ਪੁਲਸ ਵਲੋਂ ਹਰ ਆਉਣ ਜਾਣ ਵਾਲੇ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਸਿਰਫ ਉਸੇ ਨੂੰ ਜਾਣ ਦੀ ਇਜਾਜ਼ਤ ਦਿੱਤੀ ਜਾ ਰਹੀ ਜਿਸ ਕੋਲ ਆਪਣੇ ਕੰਮ ਦਾ ਆਈ. ਕਾਰਡ ਜਾਂ ਕੋਈ ਪਛਾਣ ਪੱਤਰ ਹੈ। ਕੋਰੋਨਾ ਵਾਇਰਸ ਕਾਰਨ ਪੁਲਸ ਅਤੇ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਘਰ ਵਿਚ ਹੀ ਰਹਿਣ ਲਈ ਆਖਿਆ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਪੰਜਾਬ ''ਚ ਕੋਰੋਨਾ ਦਾ ਕਹਿਰ : ਨਵਾਂਸ਼ਹਿਰ ਦੇ 7 ਹੋਰ ਮਰੀਜ਼ ਆਏ ਪਾਜ਼ੇਟਿਵ    

ਇਸ ਤੋਂ ਇਲਾਵਾ ਅਜਨਾਲਾ ਵਿਖੇ ਵੀ ਲਾਕ ਡਾਊਨ ਦੇ ਬਾਵਜੂਦ ਦੁਕਾਨਦਾਰਾਂ ਵਲੋਂ ਦੁਕਾਨਾਂ ਖ਼ੋਲ੍ਹੀਆਂ ਗਈਆਂ, ਜਿਸ ਤੋਂ ਬਾਅਦ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਦੁਕਾਨਾਂ ਨੂੰ ਬੰਦ ਕਰਵਾਇਆ ਅਤੇ ਲੋਕਾਂ ਨੂੰ ਘਰਾਂ ਵਿਚ ਹੀ ਰਹਿਣ ਦੀ ਹਿਦਾਇਤ ਕੀਤੀ। 

ਇਹ ਵੀ ਪੜ੍ਹੋ : ਸ੍ਰੀ ਅਕਾਲ ਤਖਤ ਦੇ ਜਥੇਦਾਰ ਦਾ ਕੌਮ ਦੇ ਨਾਂ ਸੰਦੇਸ਼, ਪੀੜਤਾਂ ਲਈ ਗੋਲਕ ਦੇ ਮੂੰਹ ਖੋਲ੍ਹਣ ਲਈ ਕਿਹਾ    

ਇਥੇ ਇਹ ਵੀ ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਦੇ ਖਤਰਨਾਕ ਪ੍ਰਭਾਵ ਨੂੰ ਵਧਣ ਤੋਂ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੋਲੰ 31 ਮਾਰਚ ਤਕ ਪੰਜਾਬ ਭਰ ਵਿਚ ਲੌਕ ਡਾਊਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਲੋਕਾਂ ਕੋਲੋਂ ਸਰਕਾਰ ਨੂੰ ਪੂਰੀ ਤਰ੍ਹਾਂ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਵਲੋਂ ਪੰਜਾਬ 31 ਮਾਰਚ ਤਕ ''ਲੌਕ ਡਾਊਨ'', ਇਹ ਸਹੂਲਤਾਂ ਰਹਿਣਗੀਆਂ ਜਾਰੀ    

ਪਹਿਲਾਂ ਬੁੱਧਵਾਰ ਤਕ ਲਈ ਲਾਕ ਡਾਊਨ ਦਾ ਐਲਾਨ ਕੀਤਾ ਗਿਆ ਸੀ ਪਰ ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਅਹਿਤਿਆਤ ਵਜੋਂ ਸਰਕਾਰ ਨੇ ਇਹ ਫੈਸਲਾ ਲਿਆ ਹੈ। ਮੁੱਖ ਮੰਤਰੀ ਨੇ ਪੂਰੇ ਹਾਲਾਤ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਹੈ। 

ਇਹ ਵੀ ਪੜ੍ਹੋ : ਕੋਰੋਨਾ' ਦੀ ਪਈ ਮਾਰ : ਤੜਕੇ 5 ਵਜੇ ਕਰਵਾਇਆ ਸਾਦਾ ਵਿਆਹ      

ਮੁੱਖ ਮੰਤਰੀ ਦੇ ਹੁਕਮਾਂ ਮੁਤਾਬਕ ਸੂਬੇ 'ਚ ਸਾਰੀਆਂ ਗ਼ੈਰ–ਜ਼ਰੂਰੀ ਸੇਵਾਵਾਂ ਅਤੇ ਕਾਰੋਬਾਰੀ ਅਦਾਰੇ ਬੰਦ ਰਹਿਣਗੇ। ਕੋਰੋਨਾ ਵਾਇਰਸ ਆਮ ਜਨਤਾ 'ਚ ਨਾ ਫੈਲੇ ਅਤੇ ਜਨਤਾ ਦੇ ਬਚਾਅ ਲਈ ਅਜਿਹੇ ਹੁਕਮ ਜਾਰੀ ਹੋਏ ਹਨ। 22 ਮਾਰਚ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਨਤਾ–ਕਰਫ਼ਿਊ ਦਾ ਸੱਦਾ ਦਿੱਤਾ ਸੀ।

ਪੰਜਾਬ 'ਚ 31 ਮਾਰਚ ਤੱਕ ਲੌਕ ਡਾਊਨ/ਸ਼ਟਡਾਊਨ ਦੌਰਾਨ ਸਿਰਫ਼ ਜ਼ਰੂਰੀ ਸੇਵਾਵਾਂ ਹੀ ਚੱਲ ਸਕਣਗੀਆਂ। ਸਾਰੇ ਡਿਪਟੀ ਕਮਿਸ਼ਨਰਾਂ ਤੇ ਐੱਸ. ਐੱਸ. ਪੀਜ਼. ਨੂੰ ਇਸ ਸਬੰਧੀ ਵਾਜਬ ਹੁਕਮ ਜਾਰੀ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।



ਇਹ ਵੀ ਪੜ੍ਹੋ : ਲਗਾਤਾਰ ਵਧ ਰਿਹੈ ਦੇਸ਼ 'ਚ ਕੋਰੋਨਾ ਦੇ ਮਰੀਜ਼ਾਂ ਦਾ ਅੰਕੜਾ, 10 ਤੋਂ ਜ਼ਿਆਦਾ ਸੂਬੇ ਪੂਰੀ ਤਰ੍ਹਾਂ ਬੰਦ      

Gurminder Singh

This news is Content Editor Gurminder Singh