ਕਾਂਗਰਸੀ ਲੀਡਰ ਤੇ ਫੂਡ ਸਪਲਾਈ ਵਿਭਾਗ ਦੇ ਅਧਿਕਾਰੀ ਛਿੱਕੇ ਟੰਗ ਰਹੇ ਸਰਕਾਰੀ ਹੁਕਮ

03/28/2020 5:13:28 PM

ਖਡੂਰ ਸਾਹਿਬ (ਗਿੱਲ) : ਬੀਤੇ ਕਈ ਦਿਨਾਂ ਤੋਂ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਲਾਕਡਾਊਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਲੋਕਾ 'ਤੇ ਘਰੋਂ ਬਹਰ ਨਿਕਲਣ 'ਤੇ ਪਾਬੰਦੀ ਲਗਾਈ ਗਈ ਹੈ। ਦੂਜੇ ਪਾਸੇ ਹਲਕਾ ਬਾਬਾ ਬਕਾਲਾ ਦੇ ਸੀਨੀਅਰ ਕਾਂਗਰਸੀ ਆਗੂਆਂ ਦੇ ਨੇੜਲੇ ਰਿਸ਼ਤੇਦਾਰ ਜੋ ਇਸ ਵੇਲੇ ਆਪ ਵੀ ਚੇਅਰਮੈਨ ਹਨ, ਵਲੋਂ ਫੂਡ ਸਪਲਾਈ ਵਿਭਾਗ ਦੇ ਅਧਿਕਾਰੀ ਨਾਲ ਮਿਲ ਕੇ ਸਰਕਾਰ ਦੇ ਹੁਕਮਾਂ ਨੂੰ ਛਿੱਕੇ ਟੰਗਦੇ ਹੋਏ ਨਜ਼ਰ ਆਏ। ਸਰਕਾਰ ਦੇ ਬੰਦ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਉਕਤ ਆਗੂਆਂ ਵਲੋਂ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮਿਲ ਕੇ ਸਰਕਾਰੀ ਗੁਦਾਮ ਨੂੰ ਖੋਲ੍ਹ ਕੇ ਗੱਡੀਆਂ ਵਿਚ ਕਣਕ ਲੋਡ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸਦੀ ਭਿਣਕ ਪਿੰਡ ਵਾਸੀਆਂ ਨੂੰ ਲੱਗ ਗਈ ਅਤੇ ਉਨ੍ਹਾਂ ਇਸ ਮਾਮਲੇ ਨੂੰ ਉੱਚ ਅਧਿਕਾਰੀਆਂ ਤੱਕ ਪਹੁੰਚਾ ਦਿੱਤਾ, ਜਿਸ ਕਰਕੇ ਉਕਤ ਆਗੂਆਂ ਨੂੰ ਮੌਕੇ ਤੋਂ ਭੱਜਣਾ ਪਿਆ।

PunjabKesari

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂਆਂ ਇਕਬਾਲ ਸਿੰਘ ਵੜਿੰਗ, ਮੁਖਵਿੰਦਰ ਸਿੰਘ ਪ੍ਰਧਾਨ ਇਕਾਈ ਖਡੂਰ ਸਾਹਿਬ, ਦਲਬੀਰ ਸਿੰਘ, ਮਨਜੀਤ ਸਿੰਘ ਆਦਿ ਨੇ ਦੱਸਿਆ ਕਿ ਇਕ ਪਾਸੇ ਭਾਰਤ ਅਤੇ ਪੰਜਾਬ ਸਰਕਾਰ ਵੱਲੋਂ ਬੰਦ ਦਾ ਐਲਾਨ ਕੀਤਾ ਹੋਇਆ ਹੈ ਅਤੇ ਜ਼ਰੂਰੀ ਕੰਮਾਂ ਨੂੰ ਲੈ ਕੇ ਘਰਾਂ ਵਿਚੋਂ ਨਿਕਲਣ ਵਾਲੇ ਲੋਕਾਂ 'ਤੇ ਪੁਲਸ ਵੱਲੋਂ ਡਾਂਗਾ ਵਰਾਈਆਂ ਜਾ ਰਹੀਆਂ ਹਨ, ਦੂਜੇ ਪਾਸੇ ਫੂਡ ਸਪਲਾਈ ਵਿਭਾਗ ਦੇ ਅਧਿਕਾਰੀ ਅਤੇ ਕਾਂਗਰਸੀ ਆਗੂ ਸਰਕਾਰ ਦੇ ਹੁਕਮਾਂ ਦੀ ਪਰਵਾਹ ਨਾ ਕਰਦੇ ਹੋਏ ਗੁਦਾਮ ਵਿਚੋਂ ਕਣਕ ਲੋਡ ਕਰਕੇ ਕਿਤੇ ਲਿਜਾ ਰਹੇ ਸਨ। 

PunjabKesari

ਆਗੂਆਂ ਨੇ ਮੌਕੇ 'ਤੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਇਕ ਸੀਨੀਅਰ ਕਾਂਗਰਸੀ ਆਗੂ ਦੀ ਗੱਡੀ ਵੀ ਦਿਖਾਈ ਅਤੇ ਕਿਹਾ ਕਿ ਉਨ੍ਹਾਂ ਨੂੰ ਸ਼ੱਕ ਸੀ ਕਿ ਇਹ ਕਣਕ ਬਾਹਰੋਂ-ਬਾਹਰ ਹੋ ਸਕਦਾ ਚੋਰੀ ਕਿਤੇ ਵੇਚੀ ਵੀ ਜਾਂਦੀ ਹੋਵੇ। ਆਗੂਆਂ ਨੇ ਮੁੱਖ ਮੰਤਰੀ ਕੋਲੋਂ ਮੰਗ ਕੀਤੀ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਅਧਿਕਾਰੀਆਂ ਅਤੇ ਕਾਂਗਰਸੀ ਅਹੁਦੇਦਾਰ 'ਤੇ ਸਖਤ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਐੱਸ. ਡੀ. ਐੱਮ. ਖਡੂਰ ਸਾਹਿਬ ਨਾਲ ਗੱਲ ਕਰਨ 'ਤੇ ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਵਾਹਨ ਜ਼ਬਤ ਕੀਤੇ ਜਾ ਚੁੱਕੇ ਹਨ ਅਤੇ ਉਨ੍ਹਾਂ ਵੱਲੋਂ ਸੰਬੰਧਤ ਇੰਸਪੈਕਟਰ ਨੂੰ ਬੁਲਾਇਆ ਗਿਆ। ਇਸ ਸਬੰਧੀ ਸਾਰੀ ਰਿਪੋਰਟ ਬਣਾ ਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਨੂੰ ਭੇਜੀ ਜਾਵੇਗੀ।

PunjabKesari

ਇਸ ਸਬੰਧੀ ਜਦੋਂ ਕਾਂਗਰਸੀ ਆਗੂ ਨਾਲ ਗੱਲ ਕਰਨ ਲਈ ਫੋਨ ਕੀਤਾ ਗਿਆ ਤਾਂ ਉਨ੍ਹਾਂ ਫੋਨ ਨਹੀਂ ਚੁੱਕਿਆ। ਇਥੇ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਜੇਕਰ ਸਰਕਾਰ ਦੀ ਮਨਜ਼ੂਰੀ ਸੀ ਤਾਂ ਉਕਤ ਨੂੰ ਗੱਡੀਆ ਛੱਡ ਕੇ ਕਿÀੁਂ ਭੱਜਣਾ ਪਿਆ ਅਤੇ ਜੇ ਮਨਜ਼ੂਰੀ ਤੋਂ ਬਿਨਾ ਇਹ ਕਣਕ ਲਿਜਾਈ ਜਾ ਰਹੀ ਸੀ ਤਾਂ ਕਿਥੇ ਲਿਜਾਈ ਜਾਣੀ ਸੀ।


Gurminder Singh

Content Editor

Related News