ਲਾਕਡਾਊਨ ਦੀ ਮਿਆਦ ਵਧਾਉਣ ''ਤੇ ਜਾਣੋ ਕੀ ਬੋਲੇ ਧਰਮਵੀਰ ਗਾਂਧੀ (ਵੀਡੀਓ)
Tuesday, Apr 14, 2020 - 05:55 PM (IST)
ਪਟਿਆਲਾ (ਇੰਦਰਜੀਤ ਬਖਸ਼ੀ): ਪੰਜਾਬ 'ਚ ਕੋਰੋਨਾ ਵਾਇਰਸ ਦੇ ਮਾਮਲੇ ਦਿਨ-ਬ-ਦਿਨ ਵਧਦੇ ਜਾ ਰਹੇ ਹਨ, ਜਿਸ ਨੂੰ ਦੇਖਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ 'ਚ ਲਾਕਡਾਊਨ ਦੀ ਮਿਆਦ 3 ਮਈ ਤੱਕ ਵਧਾ ਦਿੱਤੀ ਗਈ ਹੈ। ਮਿਆਦ ਵਧਾਉਣ ਤੋਂ ਬਾਅਦ ਪਟਿਆਲਾ ਦੇ ਸਾਬਕਾ ਐੱਮ.ਪੀ. ਡਾ. ਧਰਮਵੀਰ ਗਾਂਧੀ ਨੇ ਕਿਹਾ ਕਿ ਇਹ ਇਕ ਵਧੀਆ ਫੈਸਲਾ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਦੇਸ਼ 'ਚ ਕਰੋਨਾ ਦੇ ਟੈਸਟ ਦੀ ਰਫਤਾਰ ਬੇਹੱਦ ਘੱਟ ਹੈ, ਜਿਸ ਨੂੰ ਤੇਜ਼ ਕਰਨ ਦੀ ਲੋੜ ਹੈ ਕਿਉਂਕਿ ਇਸ ਤੋਂ ਬਾਅਦ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਦੇਸ਼ ਭਰ 'ਚ ਕਿੰਨੇ ਕਰੋਨਾ ਪੀੜਤ ਵਿਅਕਤੀ ਹਨ। ਉਨ੍ਹਾਂ ਕਿਹਾ ਕਿ ਲਾਕਡਾਊਨ ਦੇ ਨਾਲ ਅੱਜ ਭਾਰਤ ਦੇ ਹਾਲਾਤ ਦੂਜੇ ਯੂਰਪੀਨ ਦੇਸ਼ਾਂ ਨਾਲੋਂ ਕਿਤੇ ਬਿਹਤਰ ਹਨ। ਇਸ ਦਾ ਇੱਕੋ ਇਕ ਹੱਲ ਹੈ ਸੋਸ਼ਲ ਡਿਸਟੈਸਿੰਗ ਅਤੇ ਮਾਸਕ ਲਗਾਉਣਾ ਹੈ। ਉਨ੍ਹਾਂ ਕਿਹਾ ਕਿ ਉਹ ਉਮੀਦ ਕਰਦੇ ਕਰਦੇ ਹਨ ਕਿ ਦੇਸ਼ ਦੇ ਲੋਕ ਪ੍ਰਧਾਨ ਮੰਤਰੀ ਦੀ ਗੱਲ ਨੂੰ ਮੰਨਣਗੇ।
ਇਹ ਵੀ ਪੜ੍ਹੋ: ਪਾਵਰਕਾਮ ਨੇ ਪਲਟਿਆ ਫੈਸਲਾ: ਹੁਣ ਮੀਟਰ ਰੀਡਿੰਗ ਦੇ ਹਿਸਾਬ ਨਾਲ ਹੀ ਆਵੇਗਾ ਬਿੱਲ
ਪੰਜਾਬ 'ਚ ਕੋਰੋਨਾ ਦੇ ਪਾਜ਼ੀਟਿਵ ਕੇਸਾਂ ਦਾ ਅੰਕੜਾ 183 ਤੱਕ ਪੁੱਜਾ
ਜ਼ਿਕਰਯੋਗ ਹੈ ਪੰਜਾਬ 'ਚ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਕੇਸ ਦਿਨੋਂ-ਦਿਨ ਵੱਧਦੇ ਜਾ ਰਹੇ ਹਨ ਅਤੇ ਹੁਣ ਤੱਕ ਕੁਲ 182 ਪਾਜ਼ੀਟਿਵ ਕੇਸ ਸਾਹਮਣੇ ਆ ਚੁੱਕੇ ਹਨ। ਮੋਹਾਲੀ ਜ਼ਿਲੇ ਤੋਂ ਸਭ ਤੋਂ ਵੱਧ 56 ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਜਦਕਿ ਦੂਜੇ ਨੰਬਰ 'ਤੇ ਜਲੰਧਰ ਹੈ, ਜਿੱਥੋਂ ਹੁਣ ਤੱਕ24 ਸਾਹਮਣੇ ਆ ਚੁੱਕੇ ਹਨ। ਪਠਾਨਕੋਟ ਤੋਂ 22, ਨਵਾਂਸ਼ਹਿਰ ਤੋਂ 19, ਹੁਸ਼ਿਆਰਪੁਰ ਤੋਂ 7, ਮਾਨਸਾ, ਅੰਮ੍ਰਿਤਸਰ ਅਤੇ ਲੁਧਿਆਣਾ ਤੋਂ 11-11 ਪਾਜ਼ੀਟਿਵ ਕੇਸ, ਮੋਗਾ ਜ਼ਿਲੇ ਤੋਂ 4, ਗੁਰਦਾਸਪੁਰ ਤੋਂ 1, ਰੂਪਨਗਰ ਤੋਂ 3, ਫਤਹਿਗੜ੍ਹ ਸਾਹਿਬ, ਪਟਿਆਲਾ, ਸੰਗਰੂਰ ਅਤੇ ਬਰਨਾਲਾ ਤੋਂ 2-2, ਫਰੀਦਕੋਟ ਜ਼ਿਲੇ ਤੋਂ 3, ਕਪੂਰਥਲਾ, ਫਗਵਾੜਾ ਅਤੇ ਸ੍ਰੀ ਮੁਕਤਸਰ ਸਾਹਿਬ ਤੋਂ 1-1 ਮਾਮਲਾ ਸਾਹਮਣੇ ਆਇਆ ਹੈ। ਹੁਣ ਤੱਕ ਪੰਜਾਬ 'ਚੋਂ 13 ਮਰੀਜ਼ਾਂ ਦੀ ਇਲਾਜ ਦੌਰਾਨ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ: ਮਨਪ੍ਰੀਤ ਬਾਦਲ ਨੇ ਸਿਮਰਜੀਤ ਸਿੰਘ ਬੈਂਸ ਦੇ ਬਿਆਨ 'ਤੇ ਜਤਾਈ ਅਸਹਿਮਤੀ (ਵੀਡੀਓ)