ਲਾਕਡਾਊਨ : ਪਟਿਆਲਾ ਵਾਸੀਆਂ ਲਈ ਅਹਿਮ ਖਬਰ, ਜਾਰੀ ਹੋਏ ਨਵੇਂ ਹੁਕਮ

Friday, Apr 17, 2020 - 07:18 PM (IST)

ਲਾਕਡਾਊਨ : ਪਟਿਆਲਾ ਵਾਸੀਆਂ ਲਈ ਅਹਿਮ ਖਬਰ, ਜਾਰੀ ਹੋਏ ਨਵੇਂ ਹੁਕਮ

ਪਟਿਆਲਾ : ਪਟਿਆਲਾ ਦੇ ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਅੱਜ ਇਕ ਹੁਕਮ ਜਾਰੀ ਕਰਦਿਆਂ ਜ਼ਿਲੇ ਅੰਦਰਲੇ ਸਾਰੇ ਬੈਂਕਾਂ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹੇ ਰੱਖਣ ਦੀ ਆਗਿਆ ਦਿੱਤੀ ਹੈ। ਜ਼ਿਲਾ ਮੈਜਿਸਟਰੇਟ ਨੇ ਇਹ ਹੁਕਮ ਪੰਜਾਬ ਸਰਕਾਰ ਦੇ ਵਧੀਕ ਮੁੱਖ ਸਕੱਤਰ ਗ੍ਰਹਿ ਤੇ ਨਿਆਂ ਮਾਮਲੇ ਵੱਲੋਂ ਮਿਤੀ 1 ਅਪ੍ਰੈਲ ਨੂੰ ਜਾਰੀ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਅਤੇ ਮਿਤੀ 29 ਮਾਰਚ 2020 ਤੇ ਮਿਤੀ 4 ਅਪ੍ਰੈਲ 2020 ਨੂੰ ਜ਼ਿਲਾ ਮੈਜਿਸਟਰੇਟ ਪਟਿਆਲਾ ਵੱਲੋਂ ਬੈਂਕਾਂ ਸਬੰਧੀ ਪਹਿਲਾਂ ਜਾਰੀ ਹੁਕਮਾਂ ਮੁਤਾਬਕ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ : ਕੋਰੋਨਾ ਸੰਕਟ ਦਰਮਿਆਨ ਪੰਜਾਬ ਸਰਕਾਰ ਦਾ ਵੱਡਾ ਕਦਮ, ਲਾਂਚ ਕੀਤਾ ਵਿਸ਼ੇਸ਼ 'ਚੈਟਬੋਟ' 

ਕੁਮਾਰ ਅਮਿਤ ਵੱਲੋਂ ਜਾਰੀ ਇਨਾਂ ਹੁਕਮਾਂ ਅਨੁਸਾਰ ਜ਼ਿਲਾ ਪੁਲਸ ਮੁਖੀ ਬੈਂਕਾਂ ਵਿਚ ਕਿਸੇ ਤਰ੍ਹਾਂ ਦਾ ਇਕੱਠ ਰੋਕਣ ਲਈ ਪ੍ਰਬੰਧ ਕਰਨਗੇ ਅਤੇ ਇਸ ਬਾਰੇ ਸਬੰਧਤ ਐੱਸ.ਡੀ.ਐਮਜ਼ ਆਪਣੀ ਸਬ ਡਵੀਜ਼ਨ 'ਚ ਸੈਕਟਰ ਅਫ਼ਸਰ ਤਾਇਨਾਤ ਕਰਨਗੇ। ਇਨ੍ਹਾਂ ਹੁਕਮਾਂ ਮੁਤਾਬਕ ਕੋਰੋਨਾ ਵਾਇਰਸ ਨੂੰ ਰੋਕਣ ਤੋਂ ਲਗਾਏ ਕਰਫਿਊ ਤਹਿਤ ਲੱਗੀਆਂ ਰੋਕਾਂ ਦੇ ਮੱਦੇਨਜ਼ਰ ਬੈਂਕਾਂ ਦੇ ਮੈਨੇਜਰ ਕੋਵਿਡ-19 ਤਹਿਤ ਹੋਰ ਸਾਵਧਾਨੀਆਂ ਤੇ ਸਾਫ਼-ਸਫ਼ਾਈ ਰੱਖਣ ਸਮੇਤ ਭਾਰਤ ਸਰਕਾਰ, ਪੰਜਾਬ ਸਰਕਾਰ ਤੇ ਸਿਹਤ ਵਿਭਾਗ ਸਮੇਤ ਜ਼ਿਲਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਜਾਂਦੇ ਦਿਸ਼ਾ ਨਿਰਦੇਸ਼ਾਂ ਅਤੇ ਹਦਾਇਤਾਂ ਦਾ ਪਾਲਣ ਕਰਨਾ ਯਕੀਨੀ ਬਣਾਉਣ ਲਈ ਜ਼ਿੰਮੇਵਾਰ ਹੋਣਗੇ।

ਇਹ ਵੀ ਪੜ੍ਹੋ : ਲੁਧਿਆਣਾ 'ਚ ਕੋਰੋਨਾ ਦਾ ਪ੍ਰਕੋਪ, ਜ਼ਿਲਾ ਮੰਡੀ ਅਫਸਰ ਦੀ ਰਿਪੋਰਟ ਆਈ ਪਾਜ਼ੇਟਿਵ 

 

ਬੈਂਕਾਂ ਵਿਚ ਕਿਸੇ ਵੀ ਹਾਲਤ ਵਿਚ 10 ਤੋਂ ਵੱਧ ਵਿਅਕਤੀਆਂ ਦਾ ਇਕੱਠ ਨਹੀਂ ਕੀਤਾ ਜਾਵੇਗਾ। ਇਕ ਦੂਜੇ ਤੋਂ ਡੇਢ ਤੋਂ 2 ਮੀਟਰ ਸਮਾਜਿਕ ਦੂਰੀ ਬਣਾ ਕੇ ਰੱਖਣ, ਮਾਸਕ ਦੀ ਵਰਤੋਂ ਅਤੇ ਹੱਥਾਂ ਤੇ ਗਲੱਵਜ਼ ਵਰਤਣ ਸਮੇਤ ਆਪਣੇ ਆਪ 'ਤੇ ਸਟਾਫ਼ ਸਮੇਤ ਬੈਂਕਿੰਗ ਉਪਕਰਣਾਂ ਨੂੰ ਸੈਨੇਟਾਈਜ਼ ਕਰਨਾ ਵੀ ਯਕੀਨੀ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ : ਵੱਡੀ ਖਬਰ : ਲੁਧਿਆਣਾ 'ਚ ਕੋਰੋਨਾ ਵਾਇਰਸ ਨਾਲ ਪੀੜਤ ਕਾਨੂੰਨਗੋ ਦੀ ਮੌਤ 


author

Gurminder Singh

Content Editor

Related News