ਮੋਗਾ: ਕੋਰੋਨਾ ਵਾਇਰਸ ਦੇ ਖਤਰੇ ਨੂੰ ਦੇਖਦਿਆਂ ਕਰਵਾਇਆ ਹਵਨ

03/19/2020 3:13:54 PM

ਮੋਗਾ (ਵਿਪਨ): ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਤੋਂ ਪੂਰਾ ਸੰਸਾਰ ਡਰਿਆ ਹੋਇਆ ਹੈ। ਲੋਕ ਆਪਣੇ ਬਚਾਓ ਲਈ ਵੱਖ-ਵੱਖ ਤਰ੍ਹਾਂ ਦੇ ਤਰੀਕੇ ਅਪਣਾ ਰਹੇ ਹਨ।  ਇਸੇ ਬੀਮਾਰੀ ਦੇ ਖਤਰੇ ਨੂੰ ਵੇਖਦਿਆਂ ਅੱਜ ਸ੍ਰੀ ਰਾਧੇ ਸ਼ਿਆਮ ਸੇਵਾ ਮੰਡਲ ਵਲੋਂ ਇਸ ਬੀਮਾਰੀ ਦੇ ਖਾਤਮੇ ਲਈ ਵੈਦਿਕ ਮੰਤਰਾਂ ਦਾ ਉਚਾਰਨ ਕਰਕੇ ਹਵਨ ਯੱਗ ਦਾ ਆਯੋਜਨ ਕੀਤਾ ਗਿਆ ਤਾਂ ਜੋ ਇਸ ਬੀਮਾਰੀ ਤੋਂ ਬਚਾਅ ਹੋ ਸਕੇ। ਸੇਵਾ ਮੰਡਲ ਨੇ ਦੱਸਿਆ ਕਿ ਭਾਰਤ 'ਚ ਪੁਰਾਤਨ ਸਮੇਂ ਤੋਂ ਹੀ ਹਵਨ ਯੱਗ ਕਰਨ ਦਾ ਰਿਵਾਜ ਹੈ, ਸੋ ਇਸ ਮੁਸ਼ਕਿਲ ਘੜੀ 'ਚ ਪ੍ਰਮਾਤਮਾ ਨੂੰ ਯਾਦ ਕੀਤਾ ਜਾ ਰਿਹਾ ਤਾਂ ਜੋ ਇਸ ਬੀਮਾਰੀ ਤੋਂ ਮੁਕਤੀ ਮਿਲ ਸਕੇ।

ਇਸ ਤੋਂ ਇਲਾਵਾ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸਰਕਾਰ ਵੱਲੋਂ ਜਾਰੀ ਆਦੇਸ਼ਾਂ ਦੀ ਚੰਗੀ ਤਰ੍ਹਾ ਪਾਲਣਾ ਕੀਤੀ ਜਾਵੇ ਤੇ ਕੋਈ ਵੀ ਕੰਮ ਕਰਨ ਤੋਂ ਪਹਿਲਾਂ ਹੱਥਾਂ ਨੂੰ ਚੰਗੀ ਤਰ੍ਹਾਂ ਸਾਫ ਕਰੋ।ਦੱਸਣਯੋਗ ਹੈ ਕਿ ਲੋਕ ਇਸ ਮਾਰੂ ਬੀਮਾਰੀ ਤੋਂ ਬਚਣ ਲਈ ਵੱਖ-ਵੱਖ ਤਰ੍ਹਾਂ ਦੇ ਤਰੀਕੇ ਅਪਣਾ ਰਹੇ ਹਨ। ਇਸ ਲਈ ਚਾਹੀਦਾ ਹੈ ਕਿ ਸਰਕਾਰ ਵੱਲੋਂ ਜਾਰੀ ਨਿਰਦੇਸ਼ਾ ਦੀ ਪਾਲਣਾ ਕੀਤੀ ਜਾਵੇ। ਨਾਲ ਹੀ ਜ਼ਰੂਰੀ ਹੈ ਕਿ ਆਪਣੀ ਸਾਫ਼-ਸਫ਼ਾਈ ਵੀ ਰੱਖੀ ਜਾਵੇ ਤਾਂ ਜੋ ਇਸ ਬੀਮਾਰੀ ਤੋਂ ਬਚਿਆ ਜਾ ਸਕੇ।

Shyna

This news is Content Editor Shyna