ਮੋਗਾ ''ਚ ਕੋਰੋਨਾ ਦਾ ਕਹਿਰ ਜਾਰੀ, 2 ਨਵੇਂ ਮਾਮਲੇ ਆਏ ਸਾਹਮਣੇ

Tuesday, Jun 02, 2020 - 06:13 PM (IST)

ਮੋਗਾ ''ਚ ਕੋਰੋਨਾ ਦਾ ਕਹਿਰ ਜਾਰੀ, 2 ਨਵੇਂ ਮਾਮਲੇ ਆਏ ਸਾਹਮਣੇ

ਮੋਗਾ (ਸੰਦੀਪ ਸ਼ਰਮਾ): ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਦਿਨ-ਬ-ਦਿਨ ਵੱਧਦਾ ਹੀ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੱਜ ਫਿਰ ਮੋਗਾ 'ਚ 2 ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾ.ਆਦੇਸ਼ ਕੰਗ ਵਲੋਂ ਕੀਤੀ ਗਈ ਹੈ। ਇਹ ਦੋਵੇਂ ਜਨਾਨੀਆਂ ਅਹਿਮਦਾਬਦ ਤੋਂ ਵਾਪਸ ਆਈਆਂ ਸਨ। ਜ਼ਿਲੇ 'ਚ ਹੁਣ ਤੱਕ ਦੇ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 65 ਹੋ ਗਈ ਹੈ, ਜਿਨ੍ਹਾਂ 'ਚੋਂ 5 ਕੇਸ ਅਜੇ ਐਕਟਿਵ ਹਨ ਅਤੇ ਬਾਕੀ ਸਾਰੇ ਤੰਦਰੁਸਤ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ।

ਪੰਜਾਬ ਵਿਚ ਕੋਰੋਨਾ ਦੇ ਤਾਜ਼ਾ ਹਾਲਾਤ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 2300 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 401, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 265, ਮੋਹਾਲੀ 'ਚ 116, ਪਟਿਆਲਾ 'ਚ 126,  ਲੁਧਿਆਣਾ 'ਚ 205, ਪਠਾਨਕੋਟ 'ਚ 60, ਨਵਾਂਸ਼ਹਿਰ 'ਚ 110, ਤਰਨਾਰਨ 167, ਮਾਨਸਾ 'ਚ 32, ਕਪੂਰਥਲਾ 36, ਹੁਸ਼ਿਆਰਪੁਰ 'ਚ 129, ਫਰੀਦਕੋਟ 62, ਸੰਗਰੂਰ 'ਚ 103 ਕੇਸ, ਮੁਕਤਸਰ 67, ਗਰਦਾਸਪੁਰ 'ਚ 141 ਕੇਸ, ਮੋਗਾ 'ਚ 65, ਬਰਨਾਲਾ 'ਚ 24, ਫਤਿਹਗੜ੍ਹ ਸਾਹਿਬ 'ਚ 58, ਫਾਜ਼ਿਲਕਾ 46, ਬਠਿੰਡਾ 'ਚ 45, ਰੋਪੜ 'ਚ 70 ਅਤੇ ਫਿਰੋਜ਼ਪੁਰ 'ਚ 46 ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2006 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 296 ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 47 ਲੋਕਾਂ ਦੀ ਮੌਤ ਹੋ ਚੁੱਕੀ ਹੈ।


author

Shyna

Content Editor

Related News