ਸ੍ਰੀ ਮੁਕਤਸਰ ਸਾਹਿਬ ਤੋਂ 36 ਹੋਰ ਕੋਰੋਨਾ ਮਰੀਜ਼ਾਂ ਨੂੰ ਹਸਪਤਾਲੋਂ ਮਿਲੀ ਛੁੱਟੀ
Saturday, May 16, 2020 - 06:08 PM (IST)
ਸ੍ਰੀ ਮੁਕਤਸਰ ਸਾਹਿਬ (ਰਿਣੀ, ਪਵਨ) : ਪੰਜਾਬ ਵਿਚ ਇਕ ਵਾਰ ਕਹਿਰ ਵਰ੍ਹਾਉਣ ਤੋਂ ਬਾਅਦ ਹੁਣ ਸੂਬੇ ਵਿਚ ਕੋਰੋਨਾ ਵਾਇਰਸ ਦੀ ਪੁੱਠੀ ਗਿਣਤੀ ਸ਼ੁਰੂ ਹੋ ਗਈ ਹੈ। ਸੂਬੇ ਭਰ ਵਿਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ ਵੱਡੀ ਗਿਣਤੀ ਵਿਚ ਲਗਾਤਾਰ ਠੀਕ ਹੋ ਕੇ ਘਰਾਂ ਨੂੰ ਪਰਤ ਰਹੇ ਹਨ। ਇਸੇ ਦਰਮਿਆਨ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ਦੇ ਆਈਸੋਲੇਟ ਕੁਲ 59 ਕੋਰੋਨਾ ਮਰੀਜ਼ਾਂ ਵਿਚੋਂ 36 ਨੂੰ ਸ਼ਨੀਵਾਰ ਨੂੰ ਛੁੱਟੀ ਦੇ ਦਿੱਤੀ ਗਈ।
ਇਹ ਵੀ ਪੜ੍ਹੋ : ਵੱਡੀ ਖਬਰ, ਕੋਰੋਨਾ ਮੁਕਤ ਹੋਇਆ ਫਿਰੋਜ਼ਪੁਰ
ਵਰਨਣਯੋਗ ਹੈ ਕਿ ਸ੍ਰੀ ਮੁਕਤਸਰ ਸਾਹਿਬ ਵਿਚ ਕੁੱਲ ਐਕਟਿਵ 60 ਕੋਰੋਨਾ ਦੇ ਕੇਸ ਸਨ ਜਿਨ੍ਹਾਂ ਵਿਚੋਂ 59 ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ਵਿਚ ਅਤੇ ਇਕ ਵਿਅਕਤੀ ਫਰੀਦਕੋਟ ਵਿਖੇ ਆਈਸੋਲੇਟ ਹੈ। ਹੁਣ ਕੋਰੋਨਾ ਦੇ ਐਕਟਿਵ ਕੇਸ ਸ੍ਰੀ ਮੁਕਤਸਰ ਸਾਹਿਬ ਵਿਖੇ 23 ਹਨ। ਸਿਹਤ ਵਿਭਾਗ ਮੁਤਾਬਕ ਬਾਕੀ ਰਹਿੰਦੇ ਮਰੀਜ਼ ਵੀ ਜਲਦੀ ਹੀ ਸਿਹਤਯਾਬ ਹੋ ਕੇ ਘਰਾਂ ਨੂੰ ਪਰਤਣਗੇ।
ਇਹ ਵੀ ਪੜ੍ਹੋ : ਕੋਰੋਨਾ ਡਿਸਚਾਰਜ ਪਾਲਿਸੀ ਲਾਗੂ ਹੁੰਦੇ ਹੀ ਸਿਹਤ ਵਿਭਾਗ ਦੇ ਤੇਵਰ ਸਖਤ, ਜਾਰੀ ਕੀਤਾ ਨਵਾਂ ਫਰਮਾਨ