ਸ੍ਰੀ ਮੁਕਤਸਰ ਸਾਹਿਬ ਤੋਂ ਰਾਹਤ ਭਰੀ ਖ਼ਬਰ, ਚੌਥੇ ਦਿਨ ਵੀ 20 ਰਿਪੋਰਟਾਂ ਆਈਆਂ ਨੈਗੇਟਿਵ

Monday, May 11, 2020 - 12:24 PM (IST)

ਸ੍ਰੀ ਮੁਕਤਸਰ ਸਾਹਿਬ ਤੋਂ ਰਾਹਤ ਭਰੀ ਖ਼ਬਰ, ਚੌਥੇ ਦਿਨ ਵੀ 20 ਰਿਪੋਰਟਾਂ ਆਈਆਂ ਨੈਗੇਟਿਵ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖ਼ੁਰਾਣਾ) : ਸ੍ਰੀ ਮੁਕਤਸਰ ਸਾਹਿਬ ਤੋਂ ਚੌਥੇ ਦਿਨ ਜ਼ਿਲਾ ਵਾਸੀਆਂ ਲਈ ਰਾਹਤ ਭਰੀ ਖ਼ਬਰ ਆਈ ਹੈ। ਸਿਹਤ ਵਿਭਾਗ ਵੱਲੋਂ ਜਾਂਚ ਲਈ ਭੇਜੇ ਗਏ ਸੈਂਪਲਾਂ ਵਿਚੋਂ 20 ਸੈਂਪਲਾਂ ਦੀ ਰਿਪੋਰਟ ਆ ਗਈ ਹੈ, ਜੋ ਕਿ ਨੈਗੇਟਿਵ ਆਈ ਹੈ। ਇਹ ਜਾਣਕਾਰੀ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਨੇ ਦਿੱਤੀ ਹੈ। ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲੇ ਭਰ ਅੰਦਰ 66 ਕੇਸ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ, ਜਿਨ੍ਹਾਂ ਵਿਚੋਂ ਚਾਰ ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ, ਜਦੋਂਕਿ 62 ਮਰੀਜ਼ ਅਜੇ ਵੀ ਕੋਵਿਡ-19 ਹਸਪਤਾਲ ਵਿਖੇ ਇਲਾਜ ਅਧੀਨ ਹਨ। 

ਉਨ੍ਹਾਂ ਦੱਸਿਆ ਕਿ ਬਾਕੀ ਰਹਿੰਦੇ 62 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਉਨ੍ਹਾਂ ਜ਼ਿਲਾ ਵਾਸੀਆਂ ਨੂੰ ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਦੀ ਅਪੀਲ ਕਰਦਿਆਂ ਅਤਿ ਜ਼ਰੂਰਤ ਸਮੇਂ ਹੀ ਘਰੋਂ ਬਾਹਰ ਨਿਕਲਣ ਲਈ ਕਿਹਾ।


author

Gurminder Singh

Content Editor

Related News