ਨਾਭਾ: 19 ਸਾਲਾ ਕੁੜੀ ਦੀ ਕੋਰੋਨਾ ਪਾਜ਼ੇਟਿਵ ਰਿਪੋਰਟ ਆਉਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਲਏ ਸੈਂਪਲ
Thursday, May 07, 2020 - 01:57 PM (IST)
ਨਾਭਾ (ਖੁਰਾਣਾ): ਪੰਜਾਬ 'ਚ ਕੋਰੋਨਾ ਵਾਇਰਸ ਆਪਣੇ ਪੈਰ ਪ੍ਰਸਾਰਦਾ ਹੀ ਜਾ ਰਿਹਾ ਹੈ। ਪੰਜਾਬ 'ਚ ਕੋਰੋਨਾ ਪਾਜ਼ੇਟਿਵ ਦੇ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ।ਜੇਕਰ ਨਾਭਾ ਦੀ ਗੱਲ ਕੀਤੀ ਜਾਵੇ ਤਾਂ ਬੀਤੀ ਦੇਰ ਰਾਤ ਨਾਭਾ ਦੀ 19 ਸਾਲਾ ਲੜਕੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਨਾਲ ਸਿਹਤ ਵਿਭਾਗ ਨੂੰ ਹੱਥਾਂ ਪੈਰਾਂ ਦੀ ਪੈ ਗਈ, ਬੀਤੀ ਰਾਤ ਦਾ 19 ਸਾਲਾ ਕੁੜੀ ਨੂੰ ਸਿਹਤ ਵਿਭਾਗ ਦੀ ਟੀਮ ਵਲੋਂ ਪਟਿਆਲਾ ਦੇ ਰਜਿੰਦਰਾ ਹਸਪਤਾਲ 'ਚ ਐਡਮਿਟ ਕੀਤਾ ਗਿਆ, ਜਿਸ ਤੋਂ ਬਾਅਦ ਅੱਜ ਕੁੜੀ ਦੇ ਤਿੰਨ ਪਰਿਵਾਰਕ ਮੈਂਬਰਾਂ ਦੇ ਸੈਂਪਲ ਲਏ ਗਏ, ਕੋਰੋਨਾ ਪਾਜ਼ੇਟਿਵ ਕੁੜੀ ਨਾਭਾ ਦੇ ਸਰਕਾਰੀ ਹਸਪਤਾਲ 'ਚ ਟੀ.ਬੀ. ਦੀ ਬੀਮਾਰੀ ਨੂੰ ਲੈ ਕੇ ਡਾਕਟਰਾਂ ਦੇ ਸੰਪਰਕ 'ਚ ਸੀ ਅਤੇ ਉਨ੍ਹਾਂ ਦੀ ਵੀ ਜਾਂਚ ਹੋਵੇਗੀ।
ਇਸ ਮੌਕੇ ਤੇ ਸਿਹਤ ਵਿਭਾਗ ਅਤੇ ਪੁਲਸ ਪ੍ਰਸ਼ਾਸਨ ਤੋਂ ਇਲਾਵਾ ਐੱਸ.ਡੀ.ਐੱਮ. ਨਾਭਾ ਵੱਲੋਂ ਪੀੜਤ ਲੜਕੀ ਦੇ ਘਰ ਵਿੱਚ ਜਾ ਕੇ ਪਰਿਵਾਰਕ ਮੈਂਬਰਾਂ ਦੇ ਸੈਂਪਲ ਲਏ ਅਤੇ ਜਿੱਥੇ ਭਾਈ ਕਾਹਨ ਸਿੰਘ ਸਟਰੀਟ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਉੱਥੇ ਹੀ ਫਾਇਰ ਬ੍ਰਿਗੇਡ ਦਸਤੇ ਵੱਲੋਂ ਸੈਨੀਟਾਈਜ਼ ਕੀਤਾ ਗਿਆ। ਇਸ ਮੌਕੇ ਤੇ ਨਾਭਾ ਦੇ ਐੱਸ.ਡੀ.ਐੱਮ. ਸੂਬਾ ਸਿੰਘ ਨੇ ਦੱਸਿਆ ਕਿ 19 ਸਾਲਾ ਲੜਕੀ ਟੀ.ਬੀ. ਦੀ ਬੀਮਾਰੀ ਤੋਂ ਪੀੜਤ ਹੈ ਅਤੇ ਇਸ ਦੇ ਰਾਤ ਸੈਂਪਲ ਪਾਜ਼ੇਟਿਵ ਆਉਣ ਨਾਲ ਇਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਹੈ ਅਤੇ ਅੱਜ ਪਰਿਵਾਰ ਦੇ ਤਿੰਨ ਮੈਂਬਰਾਂ ਦੇ ਸੈਂਪਲ ਲੈ ਗਏ, ਐੱਸ.ਡੀ.ਐੱਮ. ਨੇ ਦੱਸਿਆ ਕਿ ਪੀੜਤ ਪਾਜ਼ੇਟਿਵ ਕੁੜੀ ਟੀ.ਬੀ. ਦੀ ਬੀਮਾਰੀ ਨਾਲ ਪੀੜਤ ਸੀ, ਜਿਸ ਦਾ ਇਲਾਜ ਨਾਭਾ ਦੇ ਸਰਕਾਰੀ ਹਸਪਤਾਲ 'ਚ ਚੱਲ ਰਿਹਾ ਸੀ ਅਤੇ ਜੋ ਇਸ ਦੇ ਸੰਪਰਕ 'ਚ ਡਾਕਟਰ ਜਾਂ ਹੋਰ ਅਧਿਕਾਰੀ ਆਏ ਹਨ ਉਨ੍ਹਾਂ ਦੀ ਵੀ ਜਾਂਚ ਕੀਤੀ ਜਾਵੇਗੀ।