''ਕੋਰੋਨਾ ਵਾਇਰਸ ਨੂੰ ਹਰਾਉਣ ''ਚ ਮਿਸਾਲ ਬਣੇ ਨਵਾਂਸ਼ਹਿਰ ਦੇ ਲੋਕ''

Friday, Apr 17, 2020 - 06:38 PM (IST)

''ਕੋਰੋਨਾ ਵਾਇਰਸ ਨੂੰ ਹਰਾਉਣ ''ਚ ਮਿਸਾਲ ਬਣੇ ਨਵਾਂਸ਼ਹਿਰ ਦੇ ਲੋਕ''

ਨਵਾਂਸ਼ਹਿਰ/ਬੰਗਾ : ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਨੇ ਕੋਰੋਨਾ ਵਾਇਰਸ ਨੂੰ ਹਰਾਉਣ ਵਾਲੇ ਨਵਾਂ ਸ਼ਹਿਰ ਦੇ ਲੋਕਾਂ ਦੀ ਸ਼ਲਾਘਾ ਕੀਤੀ ਹੈ, ਜਿਹੜੇ ਨਾ ਸਿਰਫ ਪੰਜਾਬ ਸਗੋਂ, ਪੂਰੇ ਦੇਸ਼ ਲਈ ਮਿਸਾਲ ਬਣੇ ਹਨ। ਉਨ੍ਹਾਂ ਕਿਹਾ ਕਿ ਬੰਗਾ ਵਿਧਾਨ ਸਭਾ ਹਲਕੇ ਵਿਚ ਵਾਇਰਸ ਨਾਲ ਪੀੜਤ 18 ਲੋਕਾਂ ਵਿਚੋਂ 16 ਸਿਹਤਮੰਦ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ ਅਤੇ ਬਾਕੀ ਰਹਿੰਦੇ ਦੋ ਮਰੀਜ਼ਾਂ ਦੇ ਵੀ ਉਹ ਜਲਦੀ ਠੀਕ ਹੋ ਕੇ ਆਪਣੇ ਘਰ ਪਰਤਣ ਦੀ ਕਾਮਨਾ ਕਰਦੇ ਹਨ। ਤਿਵਾੜੀ ਨੇ ਕਿਹਾ ਕਿ ਵਾਇਰਸ ਨਾਲ ਪ੍ਰਭਾਵਿਤ ਹੋਣ ਤੋਂ ਬਾਅਦ ਜਿਸ ਤਰ੍ਹਾਂ ਪਿੰਡਾਂ ਦੇ ਲੋਕਾਂ ਨੇ ਖੁਦ ਨੂੰ ਅਨੁਸ਼ਾਸਨ 'ਚ ਬੰਨ੍ਹਿਆ ਅਤੇ ਜ਼ਿਲਾ ਪ੍ਰਸ਼ਾਸਨ, ਸਿਹਤ ਤੇ ਪੁਲਸ ਵਿਭਾਗ ਦੇ ਨਾਲ ਮਿਲ ਕੇ ਕੋਰੋਨਾ ਦਾ ਸਫ਼ਾਇਆ ਕੀਤਾ, ਉਹ ਕਾਬਲੇ ਤਾਰੀਫ ਹੈ। ਉਹ ਜਿੱਥੇ ਹਸਪਤਾਲ ਤੋਂ ਸਿਹਤਮੰਦ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ 16 ਲੋਕਾਂ ਸਮੇਤ ਜ਼ਿਲਾ ਪ੍ਰਸ਼ਾਸਨ, ਸਿਹਤ ਅਤੇ ਪੁਲਸ ਵਿਭਾਗ ਨੂੰ ਮੁਬਾਰਕਬਾਦ ਦਿੰਦੇ ਹਨ। 

ਇਹ ਵੀ ਪੜ੍ਹੋ : ਲੁਧਿਆਣਾ 'ਚ ਕੋਰੋਨਾ ਦਾ ਪ੍ਰਕੋਪ, ਜ਼ਿਲਾ ਮੰਡੀ ਅਫਸਰ ਦੀ ਰਿਪੋਰਟ ਆਈ ਪਾਜ਼ੇਟਿਵ 

PunjabKesari

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਿੱਜੀ ਤੌਰ 'ਤੇ ਸੂਬੇ ਦੀ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ ਅਤੇ ਵੀਡੀਓ ਕਾਨਫਰੰਸਿੰਗ ਰਾਹੀਂ ਮੰਤਰੀਆਂ ਅਤੇ ਅਫ਼ਸਰਾਂ ਨਾਲ ਲਗਾਤਾਰ ਮੀਟਿੰਗਾਂ ਕਰ ਰਹੇ ਹਨ। ਇਸ ਤਰ੍ਹਾਂ ਉਨ੍ਹਾਂ ਕਣਕ ਦੀ ਖਰੀਦ ਵਾਸਤੇ ਸੂਬਾ ਸਰਕਾਰ ਵੱਲੋਂ ਕੀਤੇ ਗਏ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੌਜੂਦਾ ਸਥਿਤੀ 'ਚ ਦੇਸ਼ ਅੰਦਰ ਖੁਰਾਕ ਸੁਰੱਖਿਆ ਨੂੰ ਕਾਇਮ ਰੱਖਣ 'ਚ ਪੰਜਾਬ ਇਕ ਵਾਰ ਫਿਰ ਤੋਂ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਕੋਰੋਨਾ ਦੀ ਚੁਣੌਤੀ ਦੇ ਬਾਵਜੂਦ ਸਰਕਾਰ ਕਿਸਾਨਾਂ ਦੀ ਸੁਵਿਧਾ ਨੂੰ ਧਿਆਨ 'ਚ ਰੱਖਦਿਆਂ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਪੂਰਾ ਕਰ ਰਹੀ ਹੈ।

ਇਹ ਵੀ ਪੜ੍ਹੋ : ਕੋਰੋਨਾ ਸੰਕਟ ਦਰਮਿਆਨ ਪੰਜਾਬ ਸਰਕਾਰ ਦਾ ਵੱਡਾ ਕਦਮ, ਲਾਂਚ ਕੀਤਾ ਵਿਸ਼ੇਸ਼ 'ਚੈਟਬੋਟ' 


author

Gurminder Singh

Content Editor

Related News