ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਕੋਰੋਨਾ ਦੇ ਸ਼ੱਕ ''ਚ ਹਸਪਤਾਲ ਦਾਖਲ

03/30/2020 6:36:06 PM

ਅੰਮ੍ਰਿਤਸਰ (ਦਲਜੀਤ) : ਗੁਰੂ ਨਾਨਕ ਦੇਵ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਨੂੰ ਦਾਖਲ ਕੀਤਾ ਗਿਆ ਹੈ। ਭਾਈ ਨਿਰਮਲ ਸਿੰਘ ਨੂੰ ਖੰਘ ਬੁਖਾਰ ਦੇ ਨਾਲ-ਨਾਲ ਸਾਹ ਲੈਣ 'ਚ ਤਕਲੀਫ ਸੀ। ਹਸਪਤਾਲ ਦੇ ਡਾਕਟਰਾਂ ਵਲੋਂ ਮਰੀਜ਼ ਦੀ ਸਕਰੀਨਿੰਗ ਕਰਕੇ ਟੈਸਟਿੰਗ ਲਈ ਬਲੱਡ ਸੈਂਪਲ ਲੈ ਲਏ ਗਏ ਹਨ। ਜਾਣਕਾਰੀ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਚਾਲਿਤ ਸ੍ਰੀ ਗੁਰੂ ਰਾਮ ਦਾਸ ਮੈਡੀਕਲ ਕਾਲਜ ਵੱਲਾ 'ਚ ਉਹ ਕੁਝ ਦਿਨ ਇਲਾਜ ਅਧੀਨ ਰਹੇ। ਉਨ੍ਹਾਂ ਨੇ ਡਾਕਟਰਾਂ ਤੋਂ ਗੁਜ਼ਾਰਿਸ਼ ਕੀਤੀ ਸੀ ਕਿ ਉਨ੍ਹਾਂ ਦਾ ਟੈਸਟ ਕਰਵਾਇਆ ਜਾਵੇ। ਜਿਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿਚ ਰੈਫਰ ਕਰ ਦਿੱਤਾ। 

ਇਹ ਵੀ ਪੜ੍ਹੋ : ਕੋਰੋਨਾ ਸੰਕਟ 'ਚ ਲੋਕਾਂ ਦੀ ਮਦਦ ਲਈ ਅੱਗੇ ਆਏ ਸੁਖਬੀਰ ਬਾਦਲ, ਕੀਤਾ ਵੱਡਾ ਐਲਾਨ 

ਨਿਰਮਲ ਸਿੰਘ ਨੂੰ ਖੰਘ, ਬੁਖਾਰ ਦੇ ਨਾਲ ਨਾਲ ਸਾਹ ਲੈਣ ਵਿਚ ਤਕਲੀਫ ਹੈ। ਗੁਰੂ ਨਾਨਕ ਦੇਵ ਹਸਪਤਾਲ ਵਿਚ ਫਿਲਹਾਲ ਡਾਕਟਰਾਂ ਵਲੋਂ ਉਨ੍ਹਾਂ ਦੀ ਸਕਰੀਨਿੰਗ ਕੀਤੀ ਜਾ ਰਹੀ ਹੈ। ਹਸਪਤਾਲ ਦੇ ਮੈਡੀਕਲ ਸੁਪਰੀਡੈਂਟ ਡਾ. ਰਮਨ ਸ਼ਰਮਾ ਅਨੁਸਾਰ ਸਕਰੀਨਿੰਗ ਤੋਂ ਬਾਅਦ ਉਨ੍ਹਾਂ ਦਾ ਸੈਂਪਲ ਲੈਬੋਰਟਰੀ ਜਾਂਚ ਲਈ ਭੇਜ ਦਿੱਤਾ ਗਿਆ ਹੈ, ਜਿਸ ਦੀ ਰਿਪੋਰਟ ਮੰਗਲਵਾਰ ਤਕ ਆਉਣ ਦੀ ਉਮੀਦ ਹੈ। ਦੱਸਣਯੋਗ ਹੈ ਕਿ ਭਾਈ ਨਿਰਮਲ ਸਿੰਘ ਦੀ ਪਿਛਲੇ ਕੁਝ ਦਿਨਾਂ ਤੋਂ ਵਿਦੇਸ਼ੀ ਹਿਸਟਰੀ ਤਾਂ ਨਹੀਂ ਹੈ ਪਰ ਉਹ ਚੰਡੀਗੜ੍ਹ ਅਤੇ ਦਿੱਲੀ ਜ਼ਰੂਰ ਗਏ ਸਨ। ਹਾਲਾਂਕਿ ਅਜੇ ਸਿਹਤ ਵਿਭਾਗ ਉਨ੍ਹਾਂ ਨੂੰ ਕੋਰੋਨਾ ਦੀ ਸੰਭਾਵਨਾ ਤੋਂ ਇਨਕਾਰ ਕਰ ਰਿਹਾ ਹੈ ਪਰ ਸੈਂਪਲ ਰਿਪੋਰਟ ਆਉਣ ਤੋਂ ਬਾਅਦ ਹੀ ਇਸ ਦੀ ਪੁਸ਼ਟੀ ਹੋਵੇਗੀ।

ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਸੰਕਟ ਦਰਮਿਆਨ ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਐਲਾਨ    

Gurminder Singh

This news is Content Editor Gurminder Singh