ਕੋਵਿਡ-19 ਕਾਰਨ ਜਾਨ ਗਵਾਉਣ ਵਾਲੇ ਅਧਿਕਾਰੀਆਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

Saturday, Apr 18, 2020 - 08:23 PM (IST)

ਕੋਵਿਡ-19 ਕਾਰਨ ਜਾਨ ਗਵਾਉਣ ਵਾਲੇ ਅਧਿਕਾਰੀਆਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਚੰਡੀਗੜ੍ਹ : ਕੋਵਿਡ-19 ਦੇ ਖਤਰੇ ਵਿਚ ਡਿਊਟੀ ਦੌਰਾਨ ਜਾਨ ਗਵਾਉਣ ਵਾਲੇ ਅਧਿਕਾਰੀਆਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕੋਰੋਨਾ ਵਾਇਰਸ ਕਾਰਨ ਜਾਨ ਗਵਾਉਣ ਵਾਲੇ ਪੰਜਾਬ ਪੁਲਸ ਦੇ ਏ. ਸੀ. ਪੀ. ਅਤੇ ਕਾਨੂੰਗੋ ਦੀ ਮੌਤ 'ਤੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਇਹ ਸਾਡੇ ਲਈ ਦੁੱਖ ਦੀ ਗੱਲ ਹੈ ਕਿ ਸਾਡੇ ਦੋ ਅਧਿਕਾਰੀ ਕੋਵਿਡ-19 ਕਾਰਨ ਸਾਨੂੰ ਸਦਾ ਲਈ ਅਲਵਿਦਾ ਆਖ ਗਏ ਹਨ। ਇਸ ਲਈ ਪੰਜਾਬ ਸਰਕਾਰ ਨੇ ਇਹ ਫੈਸਲਾ ਕੀਤਾ ਹੈ ਕਿ ਜੇਕਰ ਕਿਸੇ ਵੀ ਸਰਕਾਰੀ ਅਧਿਕਾਰੀ ਦਾ ਡਿਊਟੀ ਦੌਰਾਨ ਕੋਵਿਡ-19 ਕਰਕੇ ਦਿਹਾਂਤ ਹੋ ਜਾਂਦਾ ਹੈ ਤਾਂ ਉਨ੍ਹਾਂ ਦੇ ਪਰਿਵਾਰਾਂ ਨੂੰ 50 ਲੱਖ ਰੁਪਏ ਤੱਕ ਦਾ ਮੁਆਵਜ਼ਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਸਰਕਾਰ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹੈ। 

ਇਹ ਵੀ ਪੜ੍ਹੋ : ਕੋਰੋਨਾ ਸੰਕਟ ਦੌਰਾਨ ਕੈਪਟਨ ਦਾ ਸਖਤ ਫਰਮਾਨ, ਪੁਲਸ ਨੂੰ ਦਿੱਤੇ ਸਖਤ ਕਾਰਵਾਈ ਦੇ ਹੁਕਮ

ਕਾਨੂੰਗੋ ਅਤੇ ਏ. ਸੀ. ਪੀ. ਦੀ ਕੋਰੋਨਾ ਕਾਰਨ ਹੋਈ ਮੌਤ
ਦੱਸਣਯੋਗ ਹੈ ਕਿ ਪਾਇਲ ਸ਼ਹਿਰ ਦੇ 58 ਸਾਲਾ ਮਾਲ ਵਿਭਾਗ ਦੇ ਕਾਨੂੰਗੋ ਗੁਰਮੇਲ ਸਿੰਘ ਜੋ ਕਿ ਕੋਰੋਨਾ ਪਾਜ਼ੇਟਿਵ ਸੀ ਦੀ ਸ਼ੁੱਕਰਵਾਰ ਨੂੰ ਮੌਤ ਹੋ ਗਈ। ਗੁਰਮੇਲ ਸਿੰਘ ਪਾਇਲ ਦਾ ਰਹਿਣ ਵਾਲਾ ਸੀ ਅਤੇ ਪਿਛਲੇ ਕਈ ਦਿਨਾਂ ਤੋਂ ਉਹ ਘਰ ਵਿਚ ਹੀ ਸੀ। ਪਰਿਵਾਰ ਮੁਤਾਬਕ 10 ਅਪ੍ਰੈਲ ਤੋਂ ਉਨ੍ਹਾਂ ਦੀ ਸਿਹਤ ਕੁਝ ਖਰਾਬ ਚੱਲ ਰਹੀ ਸੀ, ਜਿਸ ਕਾਰਨ 14 ਅਪ੍ਰੈਲ ਨੂੰ ਉਹ ਹਸਪਤਾਲ ਵਿਚ ਭਰਤੀ ਹੋ ਗਏ। ਜਿਸ ਦੀ ਸ਼ੁੱਕਰਵਾਰ ਮੌਤ ਹੋ ਗਈ। ਇਸੇ ਤਰ੍ਹਾਂ ਲੁਧਿਆਣਾ ਦੇ ਹਸਪਤਾਲ ਵਿਚ ਦਾਖਲ ਲੁਧਿਆਣਾ ਉਤਰੀ ਦੇ ਏ.ਸੀ.ਪੀ. ਅਨਿਲ ਕੋਹਲੀ ਨੇ ਵੀ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਕਾਰਨ ਦਮ ਤੋੜ ਦਿੱਤਾ। ਦਰਅਸਲ ਏ. ਸੀ. ਪੀ. ਪਿਛਲੇ ਕਾਫੀ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ, ਜਿਸ ਕਾਰਨ ਉਨ੍ਹਾਂ ਨੂੰ ਲੁਧਿਆਣਾ ਦੇ ਇਕ ਹਸਪਤਾਲ 'ਚ ਭਰਤੀ ਕਰਾਇਆ ਗਿਆ ਸੀ। ਡਾਕਟਰਾਂ ਮੁਤਾਬਕ ਪਿਛਲੇ ਕੁਝ ਸਮੇਂ ਤੋਂ ਏ. ਸੀ. ਪੀ. ਦੀ ਸਿਹਤ ਕਾਫੀ ਖਰਾਬ ਚੱਲ ਰਹੀ ਸੀ ਅਤੇ ਉਨ੍ਹਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ। ਜਿਨ੍ਹਾਂ ਦੀ ਸ਼ਨੀਵਾਰ ਨੂੰ ਮੌਤ ਹੋ ਗਈ।

ਇਹ ਵੀ ਪੜ੍ਹੋ : ਵੱਡੀ ਖਬਰ :  ਕੋਰੋਨਾ ਵਾਇਰਸ ਦਾ ਸ਼ਿਕਾਰ ਹੋਏ ਏ. ਸੀ. ਪੀ. ਨੇ ਤੋੜਿਆ ਦਮ 


author

Gurminder Singh

Content Editor

Related News