ਕੋਰੋਨਾ ਵਾਇਰਸ ਦਾ ਅਸਰ, ਪਾਕਿ ਨੇ ਟੂਰਿਸਟ ਗੈਲਰੀ ਕੀਤੀ ਬੰਦ
Saturday, Mar 14, 2020 - 06:46 PM (IST)
ਅੰਮ੍ਰਿਤਸਰ/ਲਾਹੌਰ (ਨੀਰਜ) : ਕੋਰੋਨਾ ਵਾਇਰਸ ਕਾਰਨ ਪੂਰੀ ਦੁਨੀਆਂ 'ਚ ਦਹਿਸ਼ਤ ਦਾ ਮਾਹੌਲ ਹੈ। ਇਸ ਦੇ ਚੱਲਦਿਆ ਹੁਣ ਪਾਕਿਸਤਾਨ ਸਰਕਾਰ ਨੇ ਸਰਹੱਦ 'ਤੇ ਟੂਰਿਸਟ ਗੈਲਰੀ ਨੂੰ ਕੁਝ ਸਮੇਂ ਲਈ ਬੰਦ ਕਰ ਦਿੱਤਾ ਹੈ। ਅਹਿਤਿਆਤ ਵਜੋਂ ਪਾਕਿ ਸਰਕਾਰ ਨੇ ਅਗਲੇ ਹੁਕਮਾਂ ਤਕ ਟੂਰਿਸਟ ਗੈਲਰੀ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ। ਮਿਲੀ ਜਾਣਕਾਰੀ ਮੁਤਾਬਕ ਸ਼ਨੀਵਾਰ ਨੂੰ ਪਾਕਿ ਰੇਂਜਰਸ ਨੇ ਕਿਸੇ ਵੀ ਸੈਲਾਨੀ ਨੂੰ ਪ੍ਰੇਡ ਦੇਖਣ ਦੀ ਇਜਾਜ਼ਤ ਨਹੀਂ ਦਿੱਤੀ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਇਸ ਤੋਂ ਪਹਿਲਾਂ ਭਾਰਤ ਸਰਕਾਰ ਨੇ ਵੀ ਬੀਤੇ ਸ਼ਨੀਵਾਰ ਨੂੰ ਬੀ. ਐੱਸ. ਐੱਫ. ਦੀ ਟੂਰਿਸਟ ਗੈਲਰੀ ਨੂੰ ਦਰਸ਼ਕਾ ਲਈ ਬੰਦ ਕਰ ਦਿੱਤਾ ਸੀ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਵੀ ਸੂਬੇ ਦੇ ਸਿਨੇਮਾ ਹਾਲ, ਸ਼ੌਪਿੰਗ ਮਾਲ, ਰੈਸਟੋਰੈਂਟ ਅਤੇ ਜਿੰਮ ਆਦਿ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਸ ਦਾ ਐਲਾਨ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਕੀਤਾ ਗਿਆ ਹੈ। ਸਿਹਤ ਮੰਤਰੀ ਮੁਤਾਬਕ ਕੋਰੋਨਾ ਵਾਇਰਸ ਕਾਰਨ ਅਹਿਤਿਆਤ ਵਜੋਂ 31 ਮਾਰਚ ਤਕ ਜਨਤਕ ਥਾਵਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਕਾਰਨ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ 31 ਮਾਰਚ ਤਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ : ਅੰਮ੍ਰਿਤਸਰ ਏਅਰਪੋਰਟ ''ਤੇ ਚਾਰ ਵਿਅਕਤੀਆਂ ''ਚ ਪਾਏ ਗਏ ਕੋਰੋਨਾ ਦੇ ਸ਼ੱਕੀ ਲੱਛਣ