ਪਠਾਨਕੋਟ ''ਚ ਕੋਰੋਨਾ ਦਾ ਪ੍ਰਕੋਪ, ਦੋ ਹੋਰ ਪਾਜ਼ੇਟਿਵ ਕੇਸ ਆਏ ਸਾਹਮਣੇ

04/13/2020 6:55:33 PM

ਪਠਾਨਕੋਟ (ਜੋਤੀ) : ਪਠਾਨਕੋਟ ਜ਼ਿਲੇ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਜਾਰੀ ਹੈ। ਪਠਾਨਕੋਟ ਜ਼ਿਲੇ ਦਾ ਕੋਰੋਨਾ ਨਾਲ ਪਾਜ਼ੇਟਿਵ ਦੋ ਹੋਰ ਮਾਮਲੇ ਸਾਹਮਣੇ ਆਏ ਹਨ। ਦਰਅਸਲ ਸਿਹਤ ਵਿਭਾਗ ਵਲੋਂ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ 'ਚ ਆਉਣ ਵਾਲੇ ਵਿਅਕਤੀਆਂ ਦੇ ਸੈਂਪਲ ਲਏ ਗਏ ਸਨ ਜਿਨ੍ਹਾਂ 'ਚੋਂ ਅੱਜ 17 ਵਿਅਕਤੀਆਂ ਦੀ ਰਿਪੋਰਟ ਆਈ ਹੈ। ਇਨ੍ਹਾਂ 'ਚੋਂ ਦੋ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਜਦਕਿ 15 ਸੈਂਪਲ ਨੈਗੇਟਿਵ ਪਾਏ ਗਏ ਹਨ। ਇਸ ਗੱਲ ਦੀ ਪੁਸ਼ਟੀ ਸਿਵਲ ਸਰਜਨ ਡਾ. ਵਿਨੋਦ ਸਰੀਨ ਨੇ ਕੀਤੀ। 

ਇਹ ਵੀ ਪੜ੍ਹੋ : ਕੋਰੋਨਾ ਆਫਤ ਦਰਮਿਆਨ ਕੈਪਟਨ ਨੇ ਸੱਦੀ ਸਰਬ ਪਾਰਟੀ ਮੀਟਿੰਗ

ਡਾ. ਵਿਨੋਦ ਸਰੀਨ ਨੇ ਦੱਸਿਆ ਕਿ ਅੱਜ ਜਿਨ੍ਹਾਂ 2 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਉਹ ਪਠਾਨਕੋਟ ਦੇ ਅਨੰਦਪੁਰ ਰੜਾ ਮੁਹੱਲੇ 'ਚ ਰਹਿੰਦੇ ਕੋਰੋਨਾ ਪਾਜ਼ੀਟਿਵ ਵਿਅਕਤੀ ਦੇ ਸੰਪਰਕ 'ਚ ਆਏ ਸਨ। ਕੋਰੋਨਾ ਪਾਜ਼ੇਟਿਵ ਆਈਆਂ ਔਰਤਾਂ ਉਕਤ ਵਿਅਕਤੀ ਦੀਆਂ ਭੈਣ ਅਤੇ ਭਰਜਾਈ ਹਨ। ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਪਠਾਨਕੋਟ ਵਿਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 18 ਹੋ ਗਈ ਹੈ ਜਦਕਿ ਕੋਰੋਨਾ ਨਾਲ ਇਕ ਮਹਿਲਾ ਦੀ ਮੌਤ ਵੀ ਹੋ ਚੁੱਕੀ ਹੈ। 

ਇਹ ਵੀ ਪੜ੍ਹੋ : ਕੋਰੋਨਾ ਆਫਤ ਦੇ ਚੱਲਦੇ ਸਿਹਤ ਵਿਭਾਗ ਤੇ ਪੁਲਸ ਮੁਲਾਜ਼ਮਾਂ ਲਈ ਡਾ. ਓਬਰਾਏ ਦੀ ਵੱਡੀ ਪਹਿਲਕਦਮੀ 

ਪੰਜਾਬ 'ਚ 176 ਪਹੁੰਚੀ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 
ਚੀਨ ਤੋਂ ਸ਼ੁਰੂ ਹੋਏ ਕੋਰੋਨਾ ਨੇ ਪੂਰੀ ਦੁਨੀਆ ਵਿਚ ਕਹਿਰ ਢਾਹਿਆ ਹੋਇਆ ਹੈ। ਪੰਜਾਬ 'ਚ ਹੁਣ ਤੱਕ 176 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ। ਜਦਕਿ ਕੋਰੋਨਾ ਵਾਇਰਸ ਕਾਰਨ ਨਾਲ 13 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂਕਿ 22 ਲੋਕ ਕੋਰੋਨਾ ਵਾਇਰਸ 'ਤੇ ਫਤਿਹ ਵੀ ਹਾਸਲ ਕਰ ਚੁੱਕੇ ਹਨ। ਮੋਹਾਲੀ ਜ਼ਿਲੇ 'ਚ ਸਭ ਤੋਂ ਵੱਧ ਕੋਰੋਨਾ ਦੇ 54 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਨਵਾਂਸ਼ਹਿਰ 'ਚ ਕੋਰੋਨਾ ਦੇ 19 ਕੇਸ, ਹੁਸ਼ਿਆਰਪੁਰ ਦੇ 07, ਜਲੰਧਰ ਦੇ 24, ਲੁਧਿਆਣਾ 'ਚ 11, ਅੰਮ੍ਰਿਤਸਰ 'ਚ ਕੋਰੋਨਾ ਦੇ 11, ਪਟਿਆਲਾ 'ਚ  2, ਰੋਪੜ 'ਚ 03, ਮਾਨਸਾ 'ਚ 11, ਪਠਾਨਕੋਟ 'ਚ 18, ਫਰੀਦਕੋਟ 3, ਬਰਨਾਲਾ 'ਚ 2, ਕਪੂਰਥਲਾ ਦਾ 1 ਕੇਸ ਪਾਜ਼ੇਟਿਵ, ਫਗਵਾੜਾ ਤੋਂ 1, ਮੋਗਾ ਦੇ 4 ਕੇਸ ਪਾਜ਼ੇਟਿਵ ਸਾਹਮਣੇ ਆ ਚੁੱਕੇ ਹਨ। ਇਸ ਤੋਂ ਇਲਾਵਾ ਫਤਿਹਗੜ ਸਾਹਿਬ ਦੇ 02 ਪਾਜ਼ੇਟਿਵ ਕੇਸ, ਸ੍ਰੀ ਮੁਕਤਸਰ ਸਹਿਬ 'ਚ 1, ਸੰਗਰੂਰ 'ਚ 2 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ।

ਇਹ ਵੀ ਪੜ੍ਹੋ : ਹਾੜੀ ਦੇ ਸੀਜ਼ਨ ਦੌਰਾਨ ਕਿਸਾਨਾਂ ਲਈ ਅਹਿਮ ਖਬਰ, ਸਰਕਾਰ ਨੇ ਸਹੂਲਤ ਲਈ ਚੁੱਕਿਆ ਇਹ ਵੱਡਾ ਕਦਮ    

Gurminder Singh

This news is Content Editor Gurminder Singh