ਰਾਹਤ ਭਰੀ ਖਬਰ, ਜ਼ਿਲਾ ਪਠਾਨਕੋਟ ਦੇ ਤਿੰਨ ਮਰੀਜ਼ਾਂ ਨੇ ਕੋਰੋਨਾ ਨੂੰ ਦਿੱਤੀ ਮਾਤ

Thursday, May 14, 2020 - 05:09 PM (IST)

ਰਾਹਤ ਭਰੀ ਖਬਰ, ਜ਼ਿਲਾ ਪਠਾਨਕੋਟ ਦੇ ਤਿੰਨ ਮਰੀਜ਼ਾਂ ਨੇ ਕੋਰੋਨਾ ਨੂੰ ਦਿੱਤੀ ਮਾਤ

ਪਠਾਨਕੋਟ : ਸੁਜਾਨਪੁਰ ਨਿਵਾਸੀ ਤਿੰਨ ਲੋਕਾਂ ਦੀਆਂ ਪਹਿਲੇ ਅਤੇ ਦੂਸਰੇ ਫੇਜ ਦੀਆਂ ਰਿਪੋਰਟਾਂ ਕੋਰੋਨਾ ਨੈਗੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਸਿਵਲ ਹਸਪਤਾਲ ਤੋਂ ਘਰ ਲਈ ਰਵਾਨਾ ਕਰ ਦਿੱਤਾ ਗਿਆ। ਇਹ ਪ੍ਰਗਟਾਵਾ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਜ਼ਿਕਰਯੋਗ ਹੈ ਕਿ ਇਸ ਸਮੇਂ ਜ਼ਿਲਾ ਪਠਾਨਕੋਟ ਵਿਚ 13 ਕੋਰੋਨਾ ਪਾਜ਼ੇਟਿਵ ਲੋਕਾਂ ਦਾ ਇਲਾਜ ਸਿਵਲ ਹਸਪਤਾਲ ਵਿਖੇ ਸਥਿਤ ਆਈਸੋਲੇਸ਼ਨ ਵਾਰਡ ਵਿਚ ਕੀਤਾ ਜਾ ਰਿਹਾ ਹੈ ਅਤੇ ਇਕ ਵਿਅਕਤੀ ਦਾ ਇਲਾਜ ਅੰਮ੍ਰਿਤਸਰ ਵਿਖੇ ਚਲ ਰਿਹਾ ਹੈ। ਅੱਜ ਕੋਰੋਨਾ ਮੁਕਤ ਹੋਣ 'ਤੇ ਸਟਾਫ ਵੱਲੋਂ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਤਿੰਨ ਲੋਕਾਂ ਨੂੰ ਸੁਜਾਨਪੁਰ ਵਿਖੇ ਸਥਿਤ ਉਨ੍ਹਾਂ ਦੇ ਘਰਾਂ ਲਈ ਰਵਾਨਾ ਕੀਤਾ ਗਿਆ।

ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲਾ ਪਠਾਨਕੋਟ ਵਿਚ ਇਨ੍ਹਾਂ ਤਿੰਨ ਲੋਕਾਂ ਨੂੰ ਸ਼ਾਮਿਲ ਕਰਕੇ 14 ਲੋਕ ਕੋਰੋਨਾ ਮੁਕਤ ਹੋ ਗਏ ਹਨ। ਉਨ੍ਹਾਂ ਕਿਹਾ ਕਿ ਅਸੀਂ ਕੋਰੋਨਾ ਵਾਈਰਸ ਦੀ ਬੀਮਾਰੀ ਨੂੰ ਹਰਾ ਸਕਦੇ ਹਾਂ ਅਤੇ ਇਸ ਲਈ ਜ਼ਰੂਰੀ ਹੋ ਜਾਂਦਾ ਹੈ ਕਿ ਅਸੀਂ ਸਿਹਤ ਵਿਭਾਗ ਅਤੇ ਜ਼ਿਲਾ ਪ੍ਰਸਾਸਨ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰੀਏ। ਉਨ੍ਹਾਂ ਕਿਹਾ ਕਿ ਘਰ ਤੋਂ ਬਾਹਰ ਉਸ ਸਮੇਂ ਹੀ ਆਓ ਜੇ ਬਹੁਤ ਜ਼ਰੂਰੀ ਕੰਮ ਹੈ। ਉਨ੍ਹਾਂ ਕਿਹਾ ਕਿ ਹੱਥਾਂ ਨੂੰ ਚੰਗੀ ਤਰ੍ਹਾਂ ਸਾਬਣ ਨਾਲ ਸਾਫ ਰੱਖੋ, ਸੈਨੇਟਾਈਜ਼ਰ ਦੀ ਵਰਤੋ ਕਰੋ, ਘਰ ਤੋਂ ਬਾਹਰ ਜਾਣ ਲੱਗਿਆਂ ਮਾਸਕ ਦਾ ਪ੍ਰਯੋਗ ਜ਼ਰੂਰ ਕਰੋ ਅਤੇ ਕਿਸੇ ਵੀ ਤਰ੍ਹਾਂ ਦੀ ਬੀਮਾਰੀ ਦੇ ਲੱਛਣ ਹੋਣ 'ਤੇ ਤੁਰੰਤ ਡਾਕਟਰ ਨਾਲ ਸੰਪਰਕ ਕਰੋ।


author

Gurminder Singh

Content Editor

Related News