ਪਠਾਨਕੋਟ ਵਿਚ ਤੇਜ਼ੀ ਨਾਲ ਵੱਧ ਰਹੇ ਕੋਰੋਨਾ ਦੇ ਮਰੀਜ਼, 5 ਨਵੇਂ ਮਾਮਲੇ ਆਏ ਸਾਹਮਣੇ
Friday, May 29, 2020 - 06:43 PM (IST)
ਪਠਾਨਕੋਟ (ਧਰਮਿੰਦਰ ਠਾਕੁਰ) : ਪੰਜਾਬ ਵਿਚ ਕੋਰੋਨਾ ਮਹਾਮਾਰੀ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਆਏ ਦਿਨ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ। ਜ਼ਿਲਾ ਪਠਾਨਕੋਟ ਵਿਚ ਕੋਰੋਨਾ ਵਾਇਰਸ ਦੇ 5 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਪਠਾਨਕੋਟ ਵਿਚ ਕੋਰੋਨਾ ਮਹਾਮਾਰੀ ਦੇ ਮਰੀਜ਼ਾਂ ਦੀ ਗਿਣਤੀ 52 ਹੋ ਗਈ ਹੈ। ਇਥੇ ਰਾਹਤ ਦੀ ਗੱਲ ਇਹ ਹੈ ਕਿ 29 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ, ਜਦਕਿ ਜ਼ਿਲੇ ਵਿਚ ਅਜੇ ਵੀ 21 ਕੇਸ ਐਕਟਿਵ ਹਨ, ਜਿਨ੍ਹਾਂ ਦਾ ਇਲਾਜ ਵੱਖ-ਵੱਖ ਹਸਪਤਾਲਾਂ ਵਿਚ ਚੱਲ ਰਿਹਾ ਹੈ। ਇਸ ਤੋਂ ਇਲਾਵਾ ਪਠਾਨਕੋਟ ਜ਼ਿਲੇ ਦੇ ਇਕ ਕੋਰੋਨਾ ਮਰੀਜ਼ ਦੀ ਮੌਤ ਵੀ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਜਲੰਧਰ ਵਿਚ ਕੋਰੋਨਾ ਦਾ ਵੱਡਾ ਧਮਾਕਾ, 7 ਨਵੇਂ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ
ਇਥੇ ਇਹ ਵੀ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਖਬਰ ਲਿਖੇ ਜਾਣ ਤੱਕ ਸ਼ੁੱਕਰਵਾਰ ਨੂੰ ਪੰਜਾਬ ਭਰ ਵਿਚ ਕੋਰੋਨਾ ਮਹਾਮਾਰੀ ਦੇ 30 ਮਰੀਜ਼ ਸਾਹਮਣੇ ਆਏ ਹਨ। ਜਿਨ੍ਹਾਂ ਵਿਚ ਅੰਮ੍ਰਿਤਸਰ ਦੇ 12, ਜਲੰਧਰ ਦੇ 8, ਬਠਿੰਡਾ ਜ਼ਿਲੇ ਦੇ 4, ਇਕ ਦੋਰਾਹਾ ਅਤੇ 5 ਪਠਾਨਕੋਟ ਜ਼ਿਲੇ ਦੇ ਨਵੇਂ ਮਾਮਲੇ ਰਿਪੋਰਟ ਕੀਤੇ ਗਏ ਹਨ। ਇਸ ਦੇ ਨਾਲ ਹੀ ਪੰਜਾਬ ਭਰ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 2235 ਹੋ ਗਈ ਹੈ ਜਿਨ੍ਹਾਂ ਵਿਚੋਂ 1977 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ 44 ਮਰੀਜ਼ਾਂ ਦੀ ਇਲਾਜ ਦੌਰਾਨ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਕੈਪਟਨ ਸਰਕਾਰ ਸਖਤ ਫਰਮਾਨ, ਕੋਰੋਨਾ ਦੇ ਨਿਯਮ ਤੋੜੇ ਤਾਂ ਹੋਵੇਗਾ ਭਾਰੀ ਜੁਰਮਾਨਾ