ਪਟਿਆਲਾ ''ਚ ਇਕ ਹੋਰ ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ਾਸਨ ਦਾ ਸਖਤ ਫੈਸਲਾ

Wednesday, Apr 15, 2020 - 06:44 PM (IST)

ਪਟਿਆਲਾ (ਪਰਮੀਤ) : ਜ਼ਿਲਾ ਮੈਜਿਸਟਰੇਟ ਪਟਿਆਲਾ ਕੁਮਾਰ ਅਮਿਤ ਨੇ ਪਟਿਆਲਾ ਸ਼ਹਿਰ ਵਿਚੋਂ ਕੋਰੋਨਾ ਦਾ ਇਕ ਹੋਰ ਪਾਜ਼ੇਟਿਵ ਕੇਸ ਮਿਲਣ ਉਪਰੰਤ ਤੁਰੰਤ ਪ੍ਰਭਾਵ ਨਾਲ ਪਟਿਆਲਾ ਸ਼ਹਿਰ ਵਿਚ ਲੰਗਰ ਵੰਡਣ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ ਅਤੇ ਸਿਵਲ ਸਰਜਨ ਨੂੰ ਪਟਿਆਲਾ ਦੀ ਮਿਊਂਸੀਪਲ ਹੱਦ ਵਿਚ ਰਹਿੰਦੇ ਸਾਰੇ ਲੋਕਾਂ ਦੀ ਸਕਰੀਨਿੰਗ ਕਰਨ ਦੇ ਆਦੇਸ਼ ਦਿੱਤੇ ਹਨ। ਜ਼ਿਲਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਪਟਿਆਲਾ ਸ਼ਹਿਰ 'ਚ ਕੋਰੋਨਾ ਦਾ ਨਵਾਂ ਪਾਜ਼ੇਟਿਵ ਕੇਸ ਮਿਲਣ ਕਾਰਨ ਪਟਿਆਲਾ ਸ਼ਹਿਰ ਵਿਚ ਹੁਣ ਕੋਈ ਵੀ ਲੰਗਰ ਨਹੀਂ ਵੰਡ ਸਕੇਗਾ। ਉਨ੍ਹਾਂ ਦੱਸਿਆ ਕਿ ਸਿਰਫ਼ ਰੈੱਡ ਕਰਾਸ ਨੂੰ ਹੀ ਇਹ ਕੰਮ ਕਰਨ ਦੀ ਇਜਾਜ਼ਤ ਹੋਵੇਗੀ। 

ਇਹ ਵੀ ਪੜ੍ਹੋ : ਕੋਰੋਨਾ ਆਫਤ ਦੇ ਚੱਲਦੇ ਪੰਜਾਬ ਦੇ ਸਿੱਖਿਆ ਮੰਤਰੀ ਦਾ ਵੱਡਾ ਐਲਾਨ    

ਜ਼ਿਲਾ ਮੈਜਿਸਟਰੇਟ ਨੇ ਅੱਜ ਮਿੰਨੀ ਸਕੱਤਰੇਤ ਵਿਖੇ ਕੀਤੀ ਜ਼ਿਲੇ ਦੇ ਸਿਵਲ ਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀ ਨਾਲ ਮੀਟਿੰਗ ਦੌਰਾਨ ਸਿਵਲ ਸਰਜਨ ਪਟਿਆਲਾ ਨੂੰ ਵੀ ਆਦੇਸ਼ ਦਿੱਤੇ ਕਿ ਕੋਰੋਨਾ ਦੇ ਲੱਛਣ ਪਤਾ ਕਰਨ ਲਈ ਪਟਿਆਲਾ ਸ਼ਹਿਰ ਦੀ ਸਾਰੀ ਆਬਾਦੀ ਦੀ ਸਿਹਤ ਵਿਭਾਗ ਦੀਆਂ ਵਿਸ਼ੇਸ਼ ਟੀਮਾਂ ਰਾਹੀਂ ਸਕਰੀਨਿੰਗ ਕੀਤੀ ਜਾਵੇ ਅਤੇ ਕਿਸੇ ਨੂੰ ਵੀ ਸੁੱਕੀ ਖੰਘ, ਬੁਖਾਰ ਜਾਂ ਸਾਹ ਦੀ ਤਕਲੀਫ ਦੇ ਲੱਛਣ ਸਾਹਮਣੇ ਆਉਣ 'ਤੇ ਤੁਰੰਤ ਰਿਪੋਰਟ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਏ. ਡੀ. ਸੀ. (ਵਿਕਾਸ) ਡਾ. ਪ੍ਰੀਤੀ ਯਾਦਵ ਅਤੇ ਨਗਰ ਨਿਗਮ ਦੇ ਕਮਿਸ਼ਨਰ ਪੂਨਮਦੀਪ ਕੌਰ ਇਸ ਸਾਰੇ ਆਪ੍ਰੇਸ਼ਨ 'ਤੇ ਨਿਗਰਾਨੀ ਰੱਖਣਗੇ।

ਇਹ ਵੀ ਪੜ੍ਹੋ : ਕਰਫਿਊ ਦੌਰਾਨ ਬੁਢਲਾਡਾ ''ਚ ਵੱਡੀ ਵਾਰਦਾਤ, ਪਤਨੀ ਤੇ ਧੀ ''ਤੇ ਹਮਲਾ ਕਰਨ ਪਿੱਛੋਂ ਪਤੀ ਨੇ ਕੀਤੀ ਖੁਦਕੁਸ਼ੀ    


Gurminder Singh

Content Editor

Related News