ਅੰਮ੍ਰਿਤਸਰ ''ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ''ਚ ਭਾਰੀ ਵਾਧਾ, 15 ਹੋਰ ਦੀ ਰਿਪੋਰਟ ਆਈ ਪਾਜ਼ੇਟਿਵ
Wednesday, May 27, 2020 - 06:31 PM (IST)
ਅੰਮ੍ਰਿਤਸਰ (ਦਲਜੀਤ) : ਸੂਬੇ ਅੰਦਰ ਤਾਲਾਬੰਦੀ (ਲਾਕ ਡਾਊਨ) ਵਿਚ ਢਿੱਲ ਦੇਣ ਤੋਂ ਬਾਅਦ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਿਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਅੰਮ੍ਰਿਤਸਰ ਵਿਚ 15 ਹੋਰ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਬੁੱਧਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 17 ਪਾਜ਼ੇਟਿਵ ਮਾਮਲੇ ਰਿਪੋਰਟ ਹੋਏ ਹਨ। ਬੁੱਧਵਾਰ ਨੂੰ ਬਾਅਦ ਦੁਪਹਿਰ ਸਰਕਾਰੀ ਮੈਡੀਕਲ ਕਾਲਜ ਦੀ ਲੈਬੋਰਟਰੀ ਤੋਂ ਆਈ ਟੈਸਟਿੰਗ ਰਿਪੋਰਟ ਵਿਚ 15 ਨਵੇਂ ਮਰੀਜ਼ ਪਾਜ਼ੇਟਿਵ ਪਾਏ ਗਏ। ਮਿਲੀ ਜਾਣਕਾਰੀ ਮੁਤਾਬਕ ਸਾਰੇ ਨਵੇਂ ਮਰੀਜ਼ ਪਹਿਲਾਂ ਤੋਂ ਕੋਰੋਨਾ ਪਾਜ਼ੇਟਿਵ ਆਏ ਵਿਅਕਤੀਆਂ ਦੇ ਸੰਪਰਕ ਵਿਚ ਆਏ ਸਨ। ਜਿਨ੍ਹਾਂ ਦੀ ਰਿਪੋਰਟ ਅੱਜ ਪਾਜ਼ੇਟਿਵ ਆਈ ਹੈ।
ਇਹ ਵੀ ਪੜ੍ਹੋ : ਚੀਫ ਸੈਕਟਰੀ ਅਤੇ ਮੰਤਰੀਆਂ ਦਾ ਰੇੜਕਾ ਖਤਮ, ਸਮੁੱਚੀ ਕੈਬਨਿਟ ਤੋਂ ਮੰਗੀ ਮੁਆਫੀ
ਦੱਸਣਯੋਗ ਹੈ ਕਿ ਜ਼ਿਲੇ ਵਿਚ ਹੁਣ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ 354 ਹੋ ਗਿਆ ਹੈ। ਜਿਨ੍ਹਾਂ ਵਿਚੋਂ 6 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਜਦਕਿ 297 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਇਥੇ ਇਹ ਵੀ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਸੂਬੇ ਭਰ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 2129 ਹੋ ਚੁੱਕੀ ਹੈ ਜਦਕਿ ਪੰਜਾਬ ਵਿਚ ਕੋਰੋਨਾ ਕਾਰਨ 40 ਲੋਕ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਹੁਣ ਤਕ ਸੂਬੇ ਭਰ ਵਿਚ 1918 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਤੇਜ਼ੀ ਨਾਲ ਵਧ ਰਿਹੈ 'ਕੋਰੋਨਾ', 2 ਮਰੀਜ਼ਾਂ ਦੀ ਰਿਪੋਰਟ ਆਈ ਪਾਜ਼ੇਟਿਵ