ਰਾਹਤ ਭਰੀ ਖਬਰ, ਮਾਨਸਾ ਦੇ ਦੋ ਹੋਰ ਮਰੀਜ਼ਾਂ ਨੇ ਕੋਰੋਨਾ ਨੂੰ ਦਿੱਤੀ ਮਾਤ
Monday, May 11, 2020 - 05:23 PM (IST)
ਮਾਨਸਾ (ਸੰਦੀਪ ਮਿੱਤਲ) : ਅੱਜ ਸਿਵਲ ਹਸਪਤਾਲ ਮਾਨਸਾ 'ਚ ਦਾਖਲ 2 ਹੋਰ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਨੂੰ ਤੰਦਰੁਸਤ ਹੋਣ 'ਤੇ ਐੱਸ. ਐੱਮ. ਓ. ਡਾ. ਅਸ਼ੋਕ ਕੁਮਾਰ ਦੀ ਅਗਵਾਈ 'ਚ ਸਿਹਤ ਵਿਭਾਗ ਦੀ ਟੀਮ ਨੇ ਛੁੱਟੀ ਦੇ ਕੇ ਘਰ ਭੇਜ ਦਿੱਤਾ। ਉਨ੍ਹਾਂ ਨੂੰ ਸਿਵਲ ਹਸਪਤਾਲ ਮਾਨਸਾ ਤੋਂ ਘਰਾਂ ਵੱਲ ਰਵਾਨਾ ਕਰਨ ਸਮੇਂ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਰਘਵੀਰ ਸਿੰਘ ਵਰਨ ਸਮੂਹ ਪ੍ਰਬੰਧਕ ਕਮੇਟੀ ਨੇ ਫਲ ਅਤੇ ਫੁੱਲ ਭੇਂਟ ਕੀਤੇ। ਇਨ੍ਹਾਂ ਮਰੀਜ਼ਾਂ 'ਚ ਇਕ ਔਰਤ ਅਤੇ ਇਕ ਮਰਦ ਸ਼ਾਮਲ ਹੈ। ਹੁਣ ਤੱਕ ਉਕਤ ਸਮੇਤ 8 ਕੋਰੋਨਾ ਮਰੀਜ਼ ਠੀਕ ਹੋ ਚੁੱਕੇ ਹਨ ਚੇ ਸਿਵਲ ਹਸਪਤਾਲ 'ਚ ਦਾਖਲ ਕੋਰੋਨਾ ਪਾਜ਼ੇਟਿਵ ਮਰੀਜ਼ਾਂ 25 ਰਹਿ ਗਏ ਹਨ। ਇਸ ਤੋਂ ਪਹਿਲਾ ਕੋਰੋਨਾ ਪਾਜ਼ੇਟਿਵ ਮਰੀਜ਼ ਸਿਵਲ ਹਸਪਤਾਲ 'ਚ 33 ਸਨ। ਨਵੇਂ ਕੋਰੋਨਾ ਪਾਜ਼ੇਟਿਵ ਪੁਲਸ ਮੁਲਾਜ਼ਮਾਂ, ਮਜ਼ਦੂਰ ਅਤੇ ਵਿਦਿਆਰਥੀ ਦਾ ਇਲਾਜ ਹੁਣ ਆਈਸੋਲੇਸ਼ਨ ਸੈਂਟਰ ਮਾਨਸਾ ਵਿਖੇ ਚੱਲ ਰਿਹਾ ਹੈ। ਜਾਣਕਾਰ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਮਾਨਸਾ ਸ਼ਹਿਰ ਅੰਦਰ ਵੱਖ-ਵੱਖ ਸਥਾਨਾਂ 'ਤੇ ਤਾਇਨਾਤ 2 ਦਰਜਨ ਤੋਂ ਉਪਰ ਪੁਲਸ ਮੁਲਾਜ਼ਮਾਂ ਨੂੰ ਸ਼ੱਕੀ ਮਰੀਜ਼ ਹੋਣ ਤੇ ਇਕ ਸੰਸਥਾ ਅੰਦਰ ਏਕਾਂਤਵਾਸ ਕੀਤਾ ਗਿਆ ਹੈ। ਇਸ ਮੌਕੇ ਡਾ. ਪੰਕਜ ਗਰਗ, ਸਮਾਜ ਸੇਵੀ ਤਰਸੇਮ ਪਸਰੀਚਾ, ਬਲਜੀਤ ਸਿੰਘ ਸੇਠੀ, ਬਲਵੀਰ ਸਿੰਘ ਔਲਖ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ : ਜਲਧੰਰ ਵਿਚ ਕੋਰੋਨਾ ਦਾ ਕਹਿਰ, 13 ਹੋਰ ਪਾਜ਼ੇਟਿਵ ਮਰੀਜ਼ ਆਏ ਸਾਹਮਣੇ
ਸ਼ੱਕੀ ਮਰੀਜ਼ਾਂ ਨੂੰ ਪਹਿਲਾਂ ਤੋਂ ਕੀਤਾ ਗਿਆ ਇਕਾਂਤਵਾਸ : ਡਾ. ਰਾਏ
ਇਸ ਸੰਬੰਧੀ ਡਾ. ਰਣਜੀਤ ਸਿੰਘ ਰਾਏ ਨੇ ਕਿਹਾ ਕਿ ਮਾਨਸਾ ਜ਼ਿਲੇ ਅੰਦਰ ਏਕਾਂਤਵਾਸ ਸ਼ੱਕੀ ਮਰੀਜ਼ਾਂ ਦੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਨਿਰੰਤਰ ਸੈਂਪਲ ਲਏ ਜਾ ਰਹੇ ਹਨ। ਜੇਕਰ ਕਿਸੇ ਮਰੀਜ਼ਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆÀੁਂਦੀ ਹੈ ਤਾਂ ਤੁਰੰਤ ਉਸ ਨੂੰ ਸਿਵਲ ਹਸਪਤਾਲ, ਮਾਨਸਾ ਦੇ ਆਈਸ਼ੋਲੇਸ਼ਨ ਵਾਰਡ 'ਚ ਦਾਖਲ ਕਰਕੇ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਘਰਾਂ ਅੰਦਰ ਰਹਿ ਕੇ ਆਪਣੀ ਸਿਹਤ ਨੂੰ ਸੁਰੱਖਿਤ ਰੱਖਣ।
ਇਹ ਵੀ ਪੜ੍ਹੋ : ਹਾਜੀਪੁਰ ਦੇ ਟੋਟੇ ਪਿੰਡ ਦਾ ਇਕ ਨੌਜਵਾਨ ਆਇਆ ਕੋਰੋਨਾ ਪਾਜ਼ੇਟਿਵ