ਕੋਰੋਨਾ ਦੇ ਸ਼ੱਕੀ ਮਰੀਜ਼ ਨੂੰ ਹਸਪਤਾਲ ''ਚ ਕਰਵਾਇਆ ਦਾਖਲ

Tuesday, Apr 14, 2020 - 05:43 PM (IST)

ਕੋਰੋਨਾ ਦੇ ਸ਼ੱਕੀ ਮਰੀਜ਼ ਨੂੰ ਹਸਪਤਾਲ ''ਚ ਕਰਵਾਇਆ ਦਾਖਲ

ਧਾਰੀਵਾਲ (ਖੋਸਲਾ, ਬਲਬੀਰ) : ਕਸਬੇ ਦੇ ਵਾਰਡ ਨੰ. 6 ਤੋਂ ਕੋਰੋਨਾ ਵਾਇਰਸ ਦੇ ਇਕ ਸ਼ੱਕੀ ਮਰੀਜ਼ ਦੇ ਪਤਾ ਲੱਗਣ 'ਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ ਉਕਤ ਵਿਅਕਤੀ ਨੂੰ ਕਾਬੂ ਕਰਕੇ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ ਗਿਆ ਹੈ। ਸੀ. ਐੱਚ. ਸੀ. ਧਾਰੀਵਾਲ ਦੇ ਐੱਸ. ਐੱਮ. ਓ. ਡਾ. ਰਾਜਿੰਦਰ ਅਰੋੜਾ ਨੇ ਦੱਸਿਆ ਕਿ ਬੀਤੇ ਦਿਨੀਂ ਗੁਰੂਗ੍ਰਾਮ ਤੋਂ ਕੁੱਝ ਵਿਅਕਤੀ ਇਕ ਟਰੱਕ 'ਤੇ ਸਵਾਰ ਹੋ ਕੇ ਆਪਣੇ ਘਰ ਪਰਤੇ ਸਨ, ਜਿਸ 'ਚ ਇਕ ਪਠਾਨਕੋਟ ਦਾ ਵਿਅਕਤੀ ਜੋ ਕੋਰੋਨਾ ਵਾਇਰਸ ਨਾਲ ਪਾਜ਼ੇਟਿਵ ਪਾਇਆ ਗਿਆ ਹੈ, ਨੇ ਦੱਸਿਆ ਕਿ ਉਸ ਨਾਲ ਧਾਰੀਵਾਲ ਦਾ ਰਹਿਣ ਵਾਲਾ ਵੀ ਇਕ ਵਿਅਕਤੀ ਸੀ। 

ਇਸ ਦੀ ਸੂਚਨਾ ਮਿਲਦਿਆਂ ਹੀ ਉਨ੍ਹਾਂ ਵਲੋਂ ਗਠਿਤ ਕੀਤੀ ਟੀਮ ਆਰ. ਆਰ. ਟੀ. ਦੇ ਮੈਂਬਰ ਡਾ. ਅਰਵਿੰਦਰ ਸਿੰਘ, ਤਸਵੀਰ ਸਿੰਘ, ਸੁਖਚੈਨ ਸਿੰਘ, ਹੈਲਥ ਇੰਸਪੈਕਟਰ ਬਿਕਰਮਜੀਤ ਸਿੰਘ ਨੇ ਤੁਰੰਤ ਕਾਰਵਾਈ ਕਰਦਿਆਂ ਉਕਤ ਵਿਅਕਤੀ ਨੂੰ ਉਸਦੇ ਘਰੋਂ ਸਰਕਾਰੀ ਐਂਬੂਲੈਂਸ 108 ਰਾਹੀਂ ਸਿਵਲ ਹਸਪਤਾਲ ਗੁਰਦਾਸਪੁਰ ਦਾਖਲ ਕਰਵਾ ਦਿੱਤਾ ਅਤੇ ਬਾਕੀ ਪਰਿਵਾਰਕ ਮੈਂਬਰਾਂ ਨੂੰ ਘਰ 'ਚ ਹੀ ਇਕਾਂਤਵਾਸ 'ਚ ਰਹਿਣ ਦੀ ਹਦਾਇਤ ਕੀਤੀ ਹੈ।


author

Gurminder Singh

Content Editor

Related News