ਅੰਮ੍ਰਿਤਸਰ ''ਚ ਨਹੀਂ ਰੁਕ ਰਿਹਾ ਕੋਰੋਨਾ, ਲਗਾਤਾਰ ਸਾਹਮਣੇ ਆ ਰਹੇ ਪਾਜ਼ੇਟਿਵ ਮਾਮਲੇ

Tuesday, Jun 02, 2020 - 07:09 PM (IST)

ਅੰਮ੍ਰਿਤਸਰ ''ਚ ਨਹੀਂ ਰੁਕ ਰਿਹਾ ਕੋਰੋਨਾ, ਲਗਾਤਾਰ ਸਾਹਮਣੇ ਆ ਰਹੇ ਪਾਜ਼ੇਟਿਵ ਮਾਮਲੇ

ਅੰਮ੍ਰਿਤਸਰ (ਦਲਜੀਤ ਸ਼ਰਮਾ) : ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਜ਼ਿਲ੍ਹੇ ਵਿਚ ਮੰਗਲਵਾਰ ਨੂੰ ਦੋ ਨਵੇਂ ਮਾਮਲੇ ਰਿਪੋਰਟ ਕੀਤੇ ਗਏ ਹਨ। ਇਸ ਦੇ ਨਾਲ ਹੀ ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 403 ਤੱਕ ਪਹੁੰਚ ਗਈ ਹੈ। ਜਿਨ੍ਹਾਂ ਵਿਚ 310 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ 86 ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਕਾਰਨ 7 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। 

ਇਹ ਵੀ ਪੜ੍ਹੋ : ਪੰਜਾਬ ਵਿਚ ਕੋਰੋਨਾ ਦਾ ਕਹਿਰ, ਦਿਨ ਚੜ੍ਹਦੇ 13 ਪਾਜ਼ੇਟਿਵ ਮਾਮਲੇ, ਇਕ ਦੀ ਮੌਤ 

ਪੰਜਾਬ ਵਿਚ ਕੋਰੋਨਾ ਦੇ ਤਾਜ਼ਾ ਹਾਲਾਤ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 2350 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 403, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 265, ਮੋਹਾਲੀ 'ਚ 116, ਪਟਿਆਲਾ 'ਚ 126,  ਲੁਧਿਆਣਾ 'ਚ 205, ਪਠਾਨਕੋਟ 'ਚ 67, ਨਵਾਂਸ਼ਹਿਰ 'ਚ 110, ਤਰਨਾਰਨ 167, ਮਾਨਸਾ 'ਚ 32, ਕਪੂਰਥਲਾ 37, ਹੁਸ਼ਿਆਰਪੁਰ 'ਚ 130, ਫਰੀਦਕੋਟ 62, ਸੰਗਰੂਰ 'ਚ 103 ਕੇਸ, ਮੁਕਤਸਰ 67, ਗਰਦਾਸਪੁਰ 'ਚ 141 ਕੇਸ, ਮੋਗਾ 'ਚ 61, ਬਰਨਾਲਾ 'ਚ 24, ਫਤਿਹਗੜ੍ਹ ਸਾਹਿਬ 'ਚ 58, ਫਾਜ਼ਿਲਕਾ 46, ਬਠਿੰਡਾ 'ਚ 45, ਰੋਪੜ 'ਚ 70 ਅਤੇ ਫਿਰੋਜ਼ਪੁਰ 'ਚ 46 ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2006 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 296 ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 47 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਭਵਾਨੀਗੜ੍ਹ ''ਚ ਆਂਗਣਬਾੜੀ ਵਰਕਰ ਸਣੇ ਤਿੰਨ ਨੂੰ ਲੱਗੀ ਕੋਰੋਨਾ ਦੀ ਲਾਗ, ਰਿਪੋਰਟ ਆਈ ਪਾਜ਼ੇਟਿਵ


author

Gurminder Singh

Content Editor

Related News