ਫਾਜ਼ਿਲਕਾ ''ਚ ਕੋਰੋਨਾ ਨੇ ਫੜੀ ਰਫ਼ਤਾਰ, ਬੀ. ਐੱਸ. ਐੱਫ. ਦੇ ਜਵਾਨਾਂ ਸਣੇ 4 ਮਰੀਜ਼ ਆਏ ਪਾਜ਼ੇਟਿਵ
Wednesday, Jul 01, 2020 - 06:26 PM (IST)
ਜਲਾਲਾਬਾਦ (ਸੇਤੀਆ) : ਸਿਵਲ ਸਰਜਨ ਡਾ. ਚੰਦਰ ਮੋਹਨ ਕਟਾਰੀਆ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 4 ਪਾਜ਼ੇਟਿਵ ਮਾਮਲਿਆਂ ਨੇ ਦਸਤਕ ਦਿੱਤੀ ਹੈ। ਉਨ੍ਹਾਂ ਦੱਸਿਆ ਕਿ 4 ਮਾਮਲਿਆਂ ਵਿਚ 1 ਜਨਾਨੀ ਅਤੇ 3 ਪੁਰਸ਼ ਹਨ। ਉਨ੍ਹਾਂ ਦੱਸਿਆ ਕਿ 1 ਕੇਸ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਜੋ ਕਿ ਜਲੰਧਰ ਵਿਖੇ ਆਪਣਾ ਇਲਾਜ ਕਰਵਾ ਰਿਹਾ ਸੀ। ਉਨ੍ਹਾਂ ਦੱਸਿਆ ਕਿ 4 ਮਰੀਜ਼ ਪਾਜ਼ੇਟਿਵ ਆਉਣ ਨਾਲ ਜ਼ਿਲ੍ਹੇ ਅੰਦਰ ਹੁਣ 23 ਕੋਰੋਨਾ ਦੇ ਐਕਟਿਵ ਮਰੀਜ਼ ਹੋ ਗਏ ਹਨ।
ਇਹ ਵੀ ਪੜ੍ਹੋ : ਸਕੂਲ ਫ਼ੀਸਾਂ ਦੇ ਮਾਮਲੇ 'ਚ ਹਾਈਕੋਰਟ ਦੇ ਫ਼ੈਸਲੇ ਨੂੰ ਚਣੌਤੀ ਦੇਵੇਗੀ ਪੰਜਾਬ ਸਰਕਾਰ
ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ 1 ਔਰਤ ਜੋ ਕਿ 54 ਸਾਲ ਦੀ ਜਿਸਦੀ ਕੋਈ ਟਰੈਵਲ ਹਿਸਟਰੀ ਨਹੀਂ ਹੈ ਅਤੇ 2 ਬੀ.ਐੱਸ.ਐੱਫ ਜਵਾਨ ਜੋ ਕਿ ਜਲਾਲਾਬਾਦ ਵਿਖੇ ਡਿਊਟੀ 'ਤੇ ਤਾਇਨਾਤ ਸਨ ਦੀ ਉਮਰ 39 ਤੇ 32 ਸਾਲ ਹੈ ਅਤੇ ਇਕ ਕੇਸ ਜਿਸਦੀ ਉਮਰ 52 ਸਾਲ ਹੈ ਜੋ ਪਾਕਿਸਤਾਨ ਤੋਂ ਆਇਆ ਸੀ, ਇਸਦੇ 29 ਜੂਨ ਨੂੰ ਸੈਂਪਲ ਲਏ ਗਏ ਸਨ ਤੇ ਅੱਜ ਇਸਦੀ ਰਿਪੋਰਟ ਪਾਜ਼ੇਟਿਵ ਆਈ ਹੈ। ਸਿਵਲ ਸਰਜਨ ਡਾ. ਚੰਦਰ ਮੋਹਨ ਕਟਾਰੀਆ ਨੇ ਦੱਸਿਆ ਕੇ ਬੀ. ਐੱਸ. ਐੱਫ. ਦੇ ਜਵਾਨਾਂ ਨੂੰ ਉਨ੍ਹਾਂ ਦੇ ਹਸਪਤਾਲ ਵਿਚ ਭੇਜਿਆ ਜਾ ਰਿਹਾ ਹੈ ਜਦਕਿ ਦੂਸਰੇ ਮਰੀਜ਼ਾਂ ਨੂੰ ਜਲਾਲਾਬਾਦ ਦੇ ਸਿਵਲ ਹਸਪਤਾਲ ਵਿਚ ਸ਼ਿਫਟ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸਿੱਖ ਨੌਜਵਾਨ ਨੇ ਲਾਈਵ ਹੋ ਕੇ ਕੀਤੀ ਖੁਦਕੁਸ਼ੀ, ਵੀਡੀਓ 'ਚ ਖੋਲ੍ਹਿਆ ਵੱਡਾ ਰਾਜ਼