ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਦਾ ਪੰਜਾਬ ''ਚ ਕੋਰੋਨਾ ਪੀੜਤ ਹੋਣਾ ਜਾਂਚ ਦਾ ਵਿਸ਼ਾ : ਗਿਆਨੀ ਰਘਬੀਰ ਸਿੰਘ

05/01/2020 8:39:53 PM

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ) : ਤਖਤ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ਤੋਂ ਪਰਤੀ ਸੰਗਤ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਦੇ ਸਰਕਾਰੀ ਦਾਅਵੇ 'ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਵਾਲ ਚੁੱਕਦਿਆਂ ਇਸਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਬਾਬਾ ਬਲਵਿੰਦਰ ਸਿੰਘ ਜੀ ਹਜ਼ੂਰ ਸਾਹਿਬ ਲੰਗਰ ਵਾਲਿਆਂ ਦੀ ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓ ਦੇ ਸੰਦਰਭ ਵਿਚ ਬੋਲਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਵੀਡੀਓ ਅਨੁਸਾਰ ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਚ ਸੰਗਤ ਦਾ ਤਿੰਨ ਵਾਰ ਚੈੱਕ-ਅਪ ਕੀਤਾ ਗਿਆ, ਜਿਸ ਅਨੁਸਾਰ ਸਾਰੇ ਸ਼ਰਧਾਲੂ ਠੀਕ ਸਨ ਫਿਰ ਅਜਿਹੇ ਵਿਚ ਸ਼ਰਧਾਲੂਆਂ ਦੇ ਪੰਜਾਬ ਪਹੁੰਚਣ 'ਤੇ ਜ਼ਿਆਦਾਤਰ ਕੋਰੋਨਾ ਪੀੜਤ ਪਾਇਆ ਜਾਣਾ ਸਵਾਲਾਂ ਦੇ ਘੇਰੇ ਵਿਚ ਆਉਂਦਾ ਹੈ। 

ਇਹ ਵੀ ਪੜ੍ਹੋ : ਮੋਹਾਲੀ 'ਚ ਕੋਰੋਨਾ ਵਾਇਰਸ ਦੇ ਤਿੰਨ ਹੋਰ ਨਵੇਂ ਮਾਮਲੇ ਆਏ ਸਾਹਮਣੇ 

ਸਿੰਘ ਸਾਹਿਬ ਨੇ ਸਵਾਲ ਚੁੱਕਦਿਆਂ ਕਿਹਾ ਕਿ ਮਹਾਰਾਸ਼ਟਰ ਸਰਕਾਰ ਵੱਲੋਂ ਕੀਤੀ ਗਈ ਜਾਂਚ ਦੌਰਾਨ ਸਾਰੇ ਸ਼ਰਧਾਲੂ ਠੀਕ ਪਾਏ ਗਏ ਪਰ ਪੰਜਾਬ ਪਹੁੰਚਣ 'ਤੇ ਵੱਡੀ ਪੱਧਰ 'ਤੇ ਸ਼ਰਧਾਲੂ ਕੋਰੋਨਾ ਪੀੜਤ ਕਿਵੇਂ ਹੋ ਸਕਦੇ ਹਨ। ਪੰਜਾਬ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਨੂੰ ਵੱਡੀ ਪੱਧਰ 'ਤੇ ਸ਼ੈੱਡਾਂ ਥੱਲੇ ਏਕਾਂਤਵਾਸ ਕਰਨਾ ਸਰਕਾਰ ਦੀਆਂ ਸਿਹਤ ਸਹੂਲਤਾਂ 'ਤੇ ਸਵਾਲੀਆ ਨਿਸ਼ਾਨ ਹੈ। ਸਿੰਘ ਸਾਹਿਬ ਨੇ ਕਿਹਾ ਕਿ ਸਾਰੇ ਸ਼ਰਧਾਲੂ ਪੰਜਾਬ ਸਰਕਾਰ ਦੀ ਨਿਗਰਾਨੀ ਹੇਠ ਪੰਜਾਬ ਪਰਤੇ ਹਨ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਚੱਲਣ ਸਮੇਂ ਸਾਰੇ ਸ਼ਰਧਾਲੂ ਸਿਹਤਮੰਦ ਸਨ। ਅਜਿਹੇ ਵਿਚ ਇਨ੍ਹਾਂ ਸ਼ਰਧਾਲੂਆਂ ਦਾ ਪੰਜਾਬ ਪਹੁੰਚਣ 'ਤੇ ਕੋਰੋਨਾ ਬਿਮਾਰੀ ਨਾਲ ਪ੍ਰਭਾਵਿਤ ਹੋਣਾ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀ ਨਾਲਾਇਕੀ ਅਤੇ ਲਾ-ਪ੍ਰਵਾਹੀ ਦਾ ਵੱਡਾ ਸਬੂਤ ਹੈ, ਜਿਸਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਜਲੰਧਰ 'ਚ ਮੁੜ ਕੋਰੋਨਾ ਦਾ ਧਮਾਕਾ, 16 ਨਵੇਂ ਪਾਜ਼ੇਟਿਵ ਕੇਸ ਆਏ ਸਾਹਮਣੇ


Gurminder Singh

Content Editor

Related News