ਸਰਕਾਰੀ ਆਦੇਸ਼ਾਂ ਦੀ ਉਲੰਘਣਾ ਕਰਨ ਦੇ ਦੋਸ਼ ''ਚ ਕੇਸ ਦਰਜ

Sunday, Mar 29, 2020 - 04:52 PM (IST)

ਸਰਕਾਰੀ ਆਦੇਸ਼ਾਂ ਦੀ ਉਲੰਘਣਾ ਕਰਨ ਦੇ ਦੋਸ਼ ''ਚ ਕੇਸ ਦਰਜ

ਬਟਾਲਾ (ਬੇਰੀ) : ਵੱਖ-ਵੱਖ ਥਾਣਿਆਂ ਦੀ ਪੁਲਸ ਨੇ ਸਰਕਾਰੀ ਆਦੇਸ਼ਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ ਕੇਸ ਦਰਜ ਕਰਨ ਦੇ ਬਾਅਦ ਸਾਰਿਆਂ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੋ ਵਿਅਕਤੀਆਂ ਨਿਸ਼ਾਨ ਸਿੰਘ ਪੁੱਤਰ ਕੁਲਬੀਰ ਸਿੰਘ ਵਾਸੀ ਮੁਰਗੀ ਮੁਹੱਲਾ ਬਟਾਲਾ ਅਤੇ ਅਮਰਜੀਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪੁਲਸ ਲਾਈਨ ਰੋਡ ਕਾਹਨੂੰਵਾਨ ਚੂੰਗੀ ਬਟਾਲਾ ਦੇ ਵਿਰੁੱਧ ਕੇਸ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਨੇ ਸਰਕਾਰੀ ਆਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਦੋ ਵਿਅਕਤੀਆਂ ਭੁਪਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਤੇ ਨਰਿੰਦਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀਆਨ ਪਿੰਡ ਹਰੂਵਾਲ ਦੇ ਵਿਰੁੱਧ ਮਾਮਲਾ ਦਰਜ ਕੀਤਾ ਹੈ। 

ਉਧਰ ਥਾਣਾ ਸਦਰ ਦੀ ਪੁਲਸ ਨੇ ਸਰਕਾਰੀ ਆਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਨਵਜੋਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਸ਼ੰਕਰਪੁਰਾ ਤੇ ਅਰਸ਼ਦੀਪ ਸਿੰਘ ਪੁੱਤਰ ਸਵ. ਬਲਵਿੰਦਰ ਸਿੰਘ ਵਾਸੀ ਪਿੰਡ ਮੂਲੀਆਂਵਾਲ ਦੇ ਵਿਰੁੱਧ ਕੇਸ ਦਰਜ ਕੀਤਾ ਹੈ। ਪੁਲਸ ਅਨੁਸਾਰ ਉਕਤ ਸਾਰੇ ਨੂੰ ਬਾਅਦ ਵਿਚ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਹੈ।


author

Gurminder Singh

Content Editor

Related News