ਫਿਰੋਜ਼ਪੁਰ ''ਚ ਕੋਰੋਨਾ ਦੇ 9 ਹੋਰ ਨਵੇਂ ਕੇਸਾਂ ਦੀ ਹੋਈ ਪੁਸ਼ਟੀ

07/16/2020 6:20:22 PM

ਫਿਰੋਜ਼ਪੁਰ (ਕੁਮਾਰ): ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੱਜ ਜ਼ਿਲ੍ਹਾ ਫਿਰੋਜ਼ਪੁਰ 'ਚ 9 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਹ ਵਿਅਕਤੀ ਫਿਰੋਜ਼ਪੁਰ ਸ਼ਹਿਰ, ਛਾਊਣੀ ਅਤੇ ਨੇੜੇ-ਤੇੜੇ ਦੇ ਪਿੰਡਾਂ ਦੇ ਰਹਿਣ ਵਾਲੇ ਹਨ। ਸਿਹਤ ਵਿਭਾਗ ਵਲੋਂ ਇਨ੍ਹਾਂ ਵਿਅਕਤੀਆਂ ਦੇ ਸੰਪਰਕ 'ਚ ਰਹੇ ਲੋਕਾਂ ਦਾ ਪਤਾ ਲਗਾਇਆ ਜਾ ਰਿਹਾ ਹੈ ਅਤੇ ਇਨ੍ਹਾਂ 9 ਲੋਕਾਂ ਨੂੰ ਕੁਆਰੰਟਾਈਨ ਕਰਦੇ ਹੋਏ ਇਨ੍ਹਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਸੰਗਰੂਰ: ਬੇਰੁਜ਼ਗਾਰੀ ਦਾ ਆਲਮ, ਡਿਗਰੀਆਂ ਪਾਸ ਨੌਜਵਾਨ ਸਬਜ਼ੀਆਂ ਵੇਚਣ ਲਈ ਮਜਬੂਰ

ਦੱਸਣਯੋਗ ਹੈ ਕਿ ਭਾਰਤ 'ਚ ਕੋਰੋਨਾ ਵਾਇਰਸ ਮਹਾਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ। ਪਿਛਲੇ 24 ਘੰਟਿਆਂ ਦੇ ਅੰਦਰ ਭਾਰਤ 'ਚ ਰਿਕਾਰਡ 32,695 ਨਵੇਂ ਮਾਮਲੇ ਮਿਲੇ ਹਨ। ਇਹ ਹੁਣ ਤੱਕ ਮਿਲੇ ਇਕ ਵੀ ਦਿਨ ਦੇ ਅੰਕੜੇ ਤੋਂ ਜ਼ਿਆਦਾ ਹੈ। ਇਸ ਤੋਂ ਪਹਿਲਾਂ ਭਾਰਤ ਵਿਚ ਇਕ ਦਿਨ ਵਿਚ ਇੰਨੇ ਨਵੇਂ ਮਰੀਜ਼ ਨਹੀਂ ਮਿਲੇ ਹਨ। ਉੱਥੇ ਹੀ ਪਿਛਲੇ 24 ਘੰਟਿਆਂ ਵਿਚ 606 ਲੋਕਾਂ ਦੀ ਮੌਤ ਹੋਈ ਹੈ। ਭਾਰਤ 'ਚ ਕੋਰੋਨਾ ਮਾਮਲਿਆਂ ਦਾ ਕੁੱਲ ਅੰਕੜਾ 9,68,876 'ਤੇ ਪਹੁੰਚ ਗਿਆ ਹੈ। ਕੁੱਲ ਮੌਤਾਂ ਦਾ ਅੰਕੜਾ 24,915 ਹੋ ਗਿਆ ਹੈ। ਸਿਹਤ ਮੰਤਰਾਲਾ ਵਲੋਂ ਵੀਰਵਾਰ ਨੂੰ ਜਾਰੀ ਅੰਕੜਾ 'ਚ ਇਹ ਜਾਣਕਾਰੀ ਦਿੱਤੀ ਗਈ ਹੈ। ਕੋਰੋਨਾ ਦੇ ਖ਼ੌਫ ਦਰਮਿਆਨ ਰਾਹਤ ਦੀ ਖ਼ਬਰ ਇਹ ਹੈ ਕਿ ਵੱਡੀ ਗਿਣਤੀ ਵਿਚ ਮਰੀਜ਼ ਵਾਇਰਸ ਨੂੰ ਮਾਤ ਵੀ ਦੇ ਰਹੇ ਹਨ। ਹੁਣ ਤੱਕ 6,12,815 ਮਰੀਜ਼ ਸਿਹਤਯਾਬ ਹੋ ਚੁੱਕੇ ਹਨ, ਜਿਨ੍ਹਾਂ ਨੂੰ ਹਸਪਤਾਲਾਂ 'ਚੋਂ ਛੁੱਟੀ ਦਿੱਤੀ ਜਾ ਚੁੱਕੀ ਹੈ। ਦੇਸ਼ ਵਿਚ ਕੋਰੋਨਾ ਵਾਇਰਸ ਮਹਾਮਾਰੀ ਦੇ 3,31,146 ਸਰਗਰਮ ਮਾਮਲੇ ਹਨ। 

ਇਹ ਵੀ ਪੜ੍ਹੋ: ਕੋਟਕਪੂਰਾ ਗੋਲੀਕਾਂਡ: ਐੱਸ.ਪੀ.ਅਤੇ ਐੱਸ.ਐੱਚ.ਓ.ਦੀ ਜ਼ਮਾਨਤ ਅਰਜ਼ੀ ਰੱਦ


Shyna

Content Editor

Related News