ਫ਼ਿਰੋਜ਼ਪੁਰ ਜ਼ਿਲ੍ਹੇ ''ਚ ਕੋਰੋਨਾ ਬਲਾਸਟ, 145 ਲੋਕਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ

Tuesday, Sep 22, 2020 - 11:47 AM (IST)

ਫ਼ਿਰੋਜ਼ਪੁਰ ਜ਼ਿਲ੍ਹੇ ''ਚ ਕੋਰੋਨਾ ਬਲਾਸਟ, 145 ਲੋਕਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ

ਫਿਰੋਜ਼ਪੁਰ (ਕੁਮਾਰ): ਜ਼ਿਲ੍ਹਾ ਫਿਰੋਜ਼ਪੁਰ 'ਚ ਕੋਰੋਨਾ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ਆਏ ਦਿਨ ਵੱਧਦੀ ਜਾ ਰਹੀ ਹੈ ਅਤੇ ਇਸ ਵਾਇਰਸ ਨਾਲ ਪੀੜਤ ਮਰੀਜ਼ਾਂ ਦਾ ਆਂਕੜਾ ਵੀ ਤੇਜ਼ੀ ਨਾਲ ਵੱਧ ਰਿਹਾ ਹੈ। ਸਿਵਲ ਸਰਜਨ ਦਫਤਰ ਫਿਰੋਜ਼ਪੁਰ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਜ਼ਿਲ੍ਹਾ ਫਿਰੋਜ਼ਪੁਰ 'ਚ ਕੱਲ੍ਹ 145 ਹੋਰ ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।

ਇਹ ਵੀ ਪੜ੍ਹੋ: ਭਵਾਨੀਗੜ੍ਹ 'ਚ ਵੱਡੀ ਵਾਰਦਾਤ: ਪੈਟਰੋਲ ਪੰਪ ਦੇ ਚੌਕੀਦਾਰ ਦਾ ਬੇਰਹਿਮੀ ਨਾਲ ਕਤਲ

ਫਿਰੋਜ਼ਪੁਰ ਦੇ ਪਿੰਡ ਸੂਬਾ ਕਦੀਮ 'ਚ ਅੱਜ ਕਰੀਬ 70 ਸਾਲਾ ਵਿਅਕਤੀ ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਗਈ ਹੈ ਅਤੇ ਇਸ ਦੇ ਨਾਲ ਹੀ ਜ਼ਿਲ੍ਹਾ ਫਿਰੋਜ਼ਪੁਰ 'ਚ ਕੋਰੋਨਾ ਵਾਇਰਸ ਨਾਲ ਮਾਰਨ ਵਾਲਿਆਂ ਦੀ ਗਿਣਤੀ ਵਧ ਕੇ 87 ਤੱਕ ਪਹੁੰਚ ਗਈ ਹੈ। ਜ਼ਿਲ੍ਹਾ ਫਿਰੋਜ਼ਪੁਰ 'ਚ ਹੁਣ ਤੱਕ 3425 ਲੋਕ ਕੋਰੋਨਾ ਦੀ ਚਪੇਟ 'ਚ ਆਏ ਹਨ, ਜਿਨ੍ਹਾਂ 'ਚੋਂ 2412 ਲੋਕ ਠੀਕ ਹੋ ਚੁੱਕੇ ਹਨ, ਜਦਕਿ 926 ਕੋਰੋਨਾ ਪੀੜਤ ਲੋਕਾਂ ਦਾ ਇਲਾਜ ਚੱਲ ਰਿਹਾ ਹੈ। ਅੱਜ ਕਾਨੂੰਨਗੋ ਸੰਤੋਖ ਸਿੰਘ ਦੀ ਅਗਵਾਈ 'ਚ ਫਿਰੋਜ਼ਪੁਰ ਦੇ ਪ੍ਰਸ਼ਾਸਨਿਕ ਅਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ ਪਿੰਡ ਸੂਬਾ ਕਦੀਮ 'ਚ ਮਰੇ ਵਿਅਕਤੀ ਦਾ ਧਾਰਮਿਕ ਪਰੰਪਰਾ ਦੇ ਮੁਤਾਬਕ ਅੰਤਿਮ ਸੰਸਕਾਰ ਕੀਤਾ ਗਿਆ। 

ਇਹ ਵੀ ਪੜ੍ਹੋ: ਕੁੜੀ ਵਲੋਂ ਜਬਰੀ ਵਿਆਹ ਦੀਆਂ ਧਮਕੀਆਂ ਤੋਂ ਪਰੇਸ਼ਾਨ ਨੌਜਵਾਨ ਫੌਜੀ ਨੇ ਕੀਤੀ ਖ਼ੁਦਕੁਸ਼ੀ


author

Shyna

Content Editor

Related News