ਸ੍ਰੀ ਮੁਕਤਸਰ ਸਾਹਿਬ ਵਿਖੇ ਦੋ ਹੋਰ ਕੇਸ ਕੋਰੋਨਾ ਪਾਜ਼ੇਟਿਵ

7/12/2020 1:38:45 PM

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਰਿਣੀ): ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਆਈਆਂ ਰਿਪੋਰਟਾਂ 'ਚ ਦੋ ਹੋਰ ਕੇਸ ਕੋਰੋਨਾ ਪਾਜ਼ੇਟਿਵ ਆਏ ਹਨ। ਇਕ ਕੋਰੋਨਾ ਪਾਜ਼ੇਟਿਵ ਭੁੱਲਰ ਕਾਲੋਨੀ ਸ੍ਰੀ ਮੁਕਤਸਰ ਸਾਹਿਬ ਦਾ ਵਾਸੀ ਹੈ ਜੋ ਕਿ ਯੂ.ਪੀ. ਤੋਂ ਆਇਆ, ਜਿਸਦੀ ਉਮਰ 65 ਸਾਲ ਹੈ। ਦੂਜਾ ਕੇਸ ਗਿੱਦੜਬਾਹਾ ਦੇ ਭਾਰੂ ਗੇਟ ਵਾਸੀ 46 ਸਾਲ ਦੀ ਔਰਤ ਦਾ ਪਾਜ਼ੇਟਿਵ ਆਇਆ ਹੈ। ਇਸ ਨਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦੇ ਕੁੱਲ ਕੇਸ 146 ਹੋ ਗਏ ਹਨ ਜਦਕਿ ਐਕਟਿਵ ਕੇਸ 12 ਹਨ।

ਇਹ ਵੀ ਪੜ੍ਹੋ: ਪੈਸਿਆਂ ਨੂੰ ਲੈ ਕੇ ਪਰੇਸ਼ਾਨ ਕਰਦਾ ਸੀ ਦੁਕਾਨ ਮਾਲਕ, ਦੁੱਖੀ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ

ਦੱਸਣਯੋਗ ਹੈ ਕਿ ਦੇਸ਼ 'ਚ ਕੋਰੋਨਾ ਇਨਫੈਕਸ਼ਨ ਦੇ ਰੋਜ਼ਾਨਾ ਮਾਮਲਿਆਂ 'ਚ ਬਹੁਤ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਪਿਛਲੇ 24 ਘੰਟਿਆਂ 'ਚ ਰਿਕਾਰਡ 28 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਪੀੜਤਾਂ ਦਾ ਅੰਕੜਾ 8.50 ਲੱਖ ਦੇ ਕਰੀਬ ਪਹੁੰਚ ਗਿਆ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਵਲੋਂ ਐਤਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਦੇਸ਼ ਭਰ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਇਨਫੈਕਸ਼ਨ ਦੇ 28,637 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਇਕ ਦਿਨ 'ਚ ਸਭ ਤੋਂ ਵੱਧ ਹੈ ਅਤੇ ਇਸ ਨਾਲ ਪੀੜਤਾਂ ਦੀ ਗਿਣਤੀ 8,49,533 ਹੋ ਗਈ ਹੈ। ਪਿਛਲੇ 3 ਦਿਨਾਂ ਤੋਂ ਲਗਾਤਾਰ 26 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ। ਸ਼ਨੀਵਾਰ ਨੂੰ 27,114 ਅਤੇ ਸ਼ੁੱਕਰਵਾਰ ਨੂੰ 26,506 ਨਵੇਂ ਮਾਮਲੇ ਸਾਹਮਣੇ ਆਏ ਸਨ। ਇਨਫੈਕਸ਼ਨ ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਦਰਮਿਆਨ ਰਾਹਤ ਦੀ ਗੱਲ ਇਹ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲਿਆਂ ਦੀ ਗਿਣਤੀ ਵੀ ਲਗਾਤਾਰ ਵਧ ਰਹੀ ਹੈ।

ਇਹ ਵੀ ਪੜ੍ਹੋ: ਜੁੱਤੀਆਂ ਗੰਢਣ ਵਾਲੇ ਇਸ ਸ਼ਖ਼ਸ ਨੇ ਕਾਇਮ ਕੀਤੀ ਮਿਸਾਲ ,ਗਰੀਬੀ ਤੇ ਦੁੱਖਾਂ 'ਚ ਵੀ ਨਹੀਂ ਡੋਲਿਆ ਈਮਾਨਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Shyna

Content Editor Shyna