ਪਠਾਨਕੋਟ ''ਚ ਕੋਰੋਨਾ ਦਾ ਵੱਡਾ ਧਮਾਕਾ, 8 ਹੋਰ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ
Saturday, May 30, 2020 - 06:33 PM (IST)
ਪਠਾਨਕੋਟ (ਧਰਮਿੰਦਰ ਠਾਕੁਰ) : ਪੰਜਾਬ ਵਿਚ ਕੋਰੋਨਾ ਮਹਾਮਾਰੀ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਆਏ ਦਿਨ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿਚ ਭਾਰੀ ਵਾਧਾ ਹੋ ਰਿਹਾ ਹੈ। ਜ਼ਿਲਾ ਪਠਾਨਕੋਟ ਵਿਚ ਕੋਰੋਨਾ ਵਾਇਰਸ ਦੇ 8 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸ ਵਿਚ 6 ਸਾਲਾ ਬੱਚੇ ਸਮੇਤ 8 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੇ ਨਾਲ ਹੀ ਪਠਾਨਕੋਟ ਵਿਚ ਕੋਰੋਨਾ ਮਹਾਮਾਰੀ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 60 ਹੋ ਗਈ ਹੈ। ਇਥੇ ਰਾਹਤ ਦੀ ਗੱਲ ਇਹ ਹੈ ਕਿ 29 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ ਜ਼ਿਲ੍ਹੇ ਵਿਚ ਅਜੇ ਵੀ 29 ਕੇਸ ਐਕਟਿਵ ਹਨ, ਜਿਨ੍ਹਾਂ ਦਾ ਇਲਾਜ ਵੱਖ-ਵੱਖ ਹਸਪਤਾਲਾਂ ਵਿਚ ਚੱਲ ਰਿਹਾ ਹੈ। ਇਸ ਤੋਂ ਇਲਾਵਾ ਪਠਾਨਕੋਟ ਜ਼ਿਲੇ ਦੇ ਇਕ ਕੋਰੋਨਾ ਮਰੀਜ਼ ਦੀ ਮੌਤ ਵੀ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਵਿਚ ਕੋਰੋਨਾ ਦਾ 'ਤਾਂਡਵ', 7 ਨਵੇਂ ਮਾਮਲੇ ਆਏ ਸਾਹਮਣੇ
ਇਥੇ ਇਹ ਵੀ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਖਬਰ ਲਿਖੇ ਜਾਣ ਤੱਕ ਸ਼ਨੀਵਾਰ ਨੂੰ ਪੰਜਾਬ ਭਰ ਵਿਚ ਕੋਰੋਨਾ ਮਹਾਮਾਰੀ ਦੇ 20 ਮਰੀਜ਼ ਸਾਹਮਣੇ ਆਏ ਹਨ। ਜਿਨ੍ਹਾਂ ਵਿਚ ਅੰਮ੍ਰਿਤਸਰ ਦੇ 13, ਹੁਸ਼ਿਆਰਪੁਰ 4, ਫਾਜ਼ਿਲਕਾ 2, ਫਤਿਹਗੜ੍ਹ ਸਾਹਿਬ 1 ਮਾਮਲਾ ਰਿਪੋਰਟ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਭਰ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 2255 ਹੋ ਗਈ ਹੈ ਜਿਨ੍ਹਾਂ ਵਿਚੋਂ 1981 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ 44 ਮਰੀਜ਼ਾਂ ਦੀ ਇਲਾਜ ਦੌਰਾਨ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : 20 ਸਾਲਾ ਮੁੰਡੇ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ 'ਚ ਬਿਆਨ ਕੀਤਾ ਦਰਦ