ਕੈਦੀ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਮਚੀ ਖਲਬਲੀ, 2 ਜੱਜਾਂ ਸਣੇ 28 ਮੁਲਾਜ਼ਮਾਂ ਦੇ ਲਏ ਸੈਂਪਲ

Sunday, May 10, 2020 - 07:24 PM (IST)

ਕੈਦੀ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਮਚੀ ਖਲਬਲੀ, 2 ਜੱਜਾਂ ਸਣੇ 28 ਮੁਲਾਜ਼ਮਾਂ ਦੇ ਲਏ ਸੈਂਪਲ

ਅੰਮ੍ਰਿਤਸਰ (ਦਲਜੀਤ ਸ਼ਰਮਾ) : ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ ਕੈਦੀ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਖਲਬਲੀ ਮਚ ਗਈ ਹੈ। ਸਿਹਤ ਵਿਭਾਗ ਵੱਲੋਂ ਕੈਦੀ ਦੇ ਸੰਪਰਕ ਵਿਚ ਆਉਣ ਵਾਲੇ ਦੋ ਜੱਜਾਂ ਸਮੇਤ 28 ਕਰਮਚਾਰੀਆਂ ਦੇ ਸਰਕਾਰੀ ਹਸਪਤਾਲ ਨਾਰਾਇਣਗੜ੍ਹ ਵਿਚ ਵਿਸ਼ੇਸ਼ ਟੀਮ ਦਾ ਗਠਨ ਕਰਕੇ ਅੱਜ ਕੋਰੋਨਾ ਵਾਇਰਸ ਦੀ ਪੁਸ਼ਟੀ ਸੰਬੰਧੀ ਸੈਂਪਲ ਲਏ ਗਏ ਹਨ। ਸੈਂਪਲਾਂ ਦੀ ਰਿਪੋਰਟ ਸੋਮਵਾਰ ਨੂੰ ਬਾਅਦ ਦੁਪਹਿਰ ਆਉਣ ਦੀ ਸੰਭਾਵਨਾ ਹੈ। 

ਇਹ ਵੀ ਪੜ੍ਹੋ : ਮਾਨਸਾ 'ਚ ਕੋਰੋਨਾ ਦਾ ਧਮਾਕਾ, 12 ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ 

ਮਿਲੀ ਜਾਣਕਾਰੀ ਮੁਤਾਬਕ ਪੁਲਸ ਵੱਲੋਂ ਇਕ ਕੇਸ ਵਿਚ ਉਪਰੋਕਤ ਕੈਦੀ ਨੂੰ ਗ੍ਰਿਫਤਾਰ ਕਰਕੇ ਸਥਾਨਕ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਦੋ ਜੱਜ ਇਸ ਕੈਦੀ ਦੇ ਸੰਪਰਕ ਵਿਚ ਆਏ ਸਨ। ਇਸ ਤੋਂ ਇਲਾਵਾ ਕੈਦੀ ਨੂੰ ਲੈ ਕੇ ਜਾਣ ਅਤੇ ਲਿਆਉਣ ਵਾਲੇ 26 ਕਰਮਚਾਰੀ ਵੀ ਉਸ ਦੇ ਸੰਪਰਕ ਵਿਚ ਸਨ। ਰਿਪੋਰਟ ਦੇ ਪਾਜ਼ੇਟਿਵ ਆਉਣ ਤੋਂ ਬਾਅਦ ਉੱਚ ਅਧਿਕਾਰੀਆਂ ਵੱਲੋਂ ਮਾਮਲਾ ਸਿਹਤ ਵਿਭਾਗ ਦੇ ਨੋਟਿਸ ਵਿਚ ਲਿਆਂਦਾ ਗਿਆ, ਜਿਸ ਤੋਂ ਬਾਅਦ ਸਰਕਾਰੀ ਹਸਪਤਾਲ ਨਰਾਇਣਗੜ੍ਹ ਵਿਖੇ ਡੈਂਟਲ ਡਾਕਟਰ ਪ੍ਰਿਆ ਮਲਹੋਤਰਾ ਦੀ ਅਗਵਾਈ ਹੇਠ ਇਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਅਤੇ ਜੱਜਾਂ ਸਮੇਤ ਹੋਰ ਕਰਮਚਾਰੀਆਂ ਦੇ ਨਮੂਨੇ ਲਏ ਗਏ। ਜ਼ਿਲਾ ਮਲੇਰੀਆ ਅਧਿਕਾਰੀ ਡਾ. ਮਦਨ ਮੋਹਨ ਨੇ ਦੱਸਿਆ ਕਿ ਇਹ ਲੋਕ ਕੈਦੀ ਦੇ ਸੰਪਰਕ ਵਿਚ ਸਨ, ਇਸ ਲਈ ਉਨ੍ਹਾਂ ਦਾ ਟੈਸਟ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੋਮਵਾਰ ਦੁਪਹਿਰ ਤੱਕ ਰਿਪੋਰਟ ਆਉਣ ਦੀ ਉਮੀਦ ਹੈ।

ਇਹ ਵੀ ਪੜ੍ਹੋ : ਕੋਰੋਨਾ ਖਿਲਾਫ ਜੰਗ 'ਚ ਮਰਨ ਵਾਲੇ ਕਰਮਚਾਰੀਆਂ ਦੇ ਪਰਿਵਾਰਾਂ ਲਈ ਕੈਪਟਨ ਦਾ ਵੱਡਾ ਐਲਾਨ


author

Gurminder Singh

Content Editor

Related News