ਪੰਜਾਬ ''ਚ ਕੋਰੋਨਾ ਦਾ ਕਹਿਰ, 298 ਤੱਕ ਪੁੱਜਾ ਮਰੀਜ਼ਾਂ ਦਾ ਅੰਕੜਾ, ਮੋਹਾਲੀ-ਜਲੰਧਰ ਸਭ ਤੋਂ ਅੱਗੇ
Friday, Apr 24, 2020 - 09:39 PM (IST)
ਚੰਡੀਗੜ੍ਹ (ਸ਼ਰਮਾ) : ਪੰਜਾਬ 'ਚ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਦਿਨ ਪ੍ਰਤੀ ਦਿਨ ਵਾਧਾ ਦਰਜ ਕੀਤਾ ਜਾ ਰਿਹਾ ਹੈ। ਸ਼ੁੱਕਰਵਾਰ ਨੂੰ ਸੂਬੇ 'ਚ ਕੋਰੋਨਾ ਵਾਇਰਸ ਲਈ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਦਾ ਅੰਕੜਾ 298 ਤੱਕ ਪਹੁੰਚ ਗਿਆ। ਮਾਨਸਾ ਜ਼ਿਲੇ ਦੇ 2 ਨਵੇਂ ਮਾਮਲੇ ਜੋ ਤਬਲੀਗੀ ਜਮਾਤ ਨਾਲ ਜੁੜੇ ਹਨ, ਨੂੰ ਛੱਡ ਕੇ ਹੋਰ ਸਾਰੇ ਮਾਮਲੇ ਪਹਿਲਾਂ ਤੋਂ ਕੋਰੋਨਾ ਵਾਇਰਸ ਲਈ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਦੇ ਸੰਪਰਕ ਨਾਲ ਜੁੜੇ ਹਨ। ਸਰਕਾਰੀ ਬੁਲੇਟਿਨ ਅਨੁਸਾਰ ਸ਼ੁੱਕਰਵਾਰ ਨੂੰ 11 ਨਵੇਂ ਮਾਮਲੇ ਪ੍ਰਕਾਸ਼ 'ਚ ਆਏ, ਹਾਲਾਂਕਿ 4 ਨਵੇਂ ਮਾਮਲੇ ਵੀਰਵਾਰ ਰਾਤ ਨੂੰ ਹੀ ਸਾਹਮਣੇ ਆ ਗਏ ਸਨ।
ਇਹ ਵੀ ਪੜ੍ਹੋ : ਕੋਰੋਨਾ ਦੀ ਆਫਤ 'ਚ ਹੁਸ਼ਿਆਰਪੁਰ ਤੋਂ ਇਕ ਹੋਰ ਰਾਹਤ ਭਰੀ ਖਬਰ
ਸ਼ੁੱਕਰਵਾਰ ਨੂੰ ਸਾਹਮਣੇ ਆਏ 11 ਨਵੇਂ ਮਾਮਲਿਆਂ 'ਚ 6 ਪਟਿਆਲਾ ਜ਼ਿਲੇ ਤੋਂ, 2 ਮਾਨਸਾ ਜ਼ਿਲੇ ਤੋਂ ਜਦੋਂ ਕਿ 1-1 ਜਲੰਧਰ, ਲੁਧਿਆਣਾ ਅਤੇ ਅੰਮ੍ਰਿਤਸਰ ਜ਼ਿਲੇ ਤੋਂ ਆਇਆ ਹੈ। ਵੀਰਵਾਰ ਦੇਰ ਰਾਤ ਨੂੰ ਸਾਹਮਣੇ ਆਏ 4 ਨਵੇਂ ਮਾਮਲਿਆਂ ਅਤੇ ਸ਼ੁੱਕਰਵਾਰ ਰਿਪੋਰਟ ਹੋਏ 11 ਨਵੇਂ ਮਾਮਲਿਆਂ ਤੋਂ ਬਾਅਦ ਸੂਬੇ 'ਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 298 ਹੋ ਗਈ ਹੈ, ਜਿਨ੍ਹਾਂ 'ਚੋਂ ਮੋਹਾਲੀ ਅਤੇ ਜਲੰਧਰ ਜ਼ਿਲਿਆਂ 'ਚ ਸਭ ਤੋਂ ਜ਼ਿਆਦਾ 63-63 ਮਾਮਲੇ ਹੁਣ ਤੱਕ ਰਿਪੋਰਟ ਹੋਏ ਹਨ। ਹਾਲਾਂਕਿ ਮੋਹਾਲੀ ਜ਼ਿਲੇ 'ਚ 14 ਅਤੇ ਜਲੰਧਰ ਜ਼ਿਲੇ 'ਚ 7 ਮਰੀਜ਼ ਇਲਾਜ ਤੋਂ ਬਾਅਦ ਠੀਕ ਹੋ ਚੁੱਕੇ ਹਨ ਜਦਕਿ ਦੋਵਾਂ ਜ਼ਿਲਿਆਂ 'ਚ 2-2 ਮਰੀਜ਼ਾਂ ਦੀ ਇਲਾਜ ਦੌਰਾਨ ਮੌਤ ਹੋਈ ਹੈ। ਸੂਬਾ ਸਰਕਾਰ ਵਲੋਂ ਜਾਰੀ ਬੁਲੇਟਿਨ ਅਨੁਸਾਰ ਸ਼ੁੱਕਰਵਾਰ ਤੱਕ 10611 ਸੈਂਪਲ ਜਾਂਚ ਲਈ ਭੇਜੇ ਗਏ, ਜਿਨ੍ਹਾਂ 'ਚੋਂ 298 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ, ਜਦਕਿ 8310 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਰਹੀ ਹੈ। ਹਾਲਾਂਕਿ 2003 ਸੈਂਪਲਾਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ। ਇਲਾਜ ਤੋਂ ਬਾਅਦ ਠੀਕ ਹੋਣ 'ਤੇ 70 ਮਰੀਜ਼ਾਂ ਨੂੰ ਵੱਖ-ਵੱਖ ਹਸਪਤਾਲਾਂ ਤੋਂ ਛੁੱਟੀ ਦੇ ਦਿੱਤੀ ਗਈ ਹੈ ਜਦੋਂ ਕਿ 17 ਮਰੀਜ਼ਾਂ ਦੀ ਇਸ ਦੌਰਾਨ ਮੌਤ ਹੋ ਗਈ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਕੋਰੋਨਾ ਨੇ ਫਿਰ ਫੜੀ ਰਫਤਾਰ, ਇਕ ਹੋਰ ਮਾਮਲਾ ਆਇਆ ਸਾਹਮਣੇ
ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲਿਆਂ ਦੀ ਸੂਚੀ
ਮੋਹਾਲੀ ਅਤੇ ਜਲੰਧਰ ਵਿਚ ਕੋਰੋਨਾ ਵਾਇਰਸ ਦੇ ਸਭ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ। ਇਸੇ ਤਰ੍ਹਾਂ ਪਟਿਆਲਾ 'ਚ 55, ਪਠਾਨਕੋਟ 'ਚ 24, ਐੱਸ.ਬੀ.ਐੱਸ. ਨਗਰ 'ਚ 19, ਲੁਧਿਆਣਾ 'ਚ 17, ਅੰਮ੍ਰਿਤਸਰ 14, ਮਾਨਸਾ 13, ਹੁਸ਼ਿਆਰਪੁਰ 07, ਮੋਗਾ 04, ਫਰੀਦਕੋਟ 03, ਰੂਪਨਗਰ 03, ਸੰਗਰੂਰ 03, ਬਰਨਾਲਾ 02, ਫ਼ਤਹਿਗੜ੍ਹ ਸਾਹਿਬ 02, ਕਪੂਰਥਲਾ 03, ਗੁਰਦਾਸਪੁਰ 01, ਮੁਕਤਸਰ 01, ਫਿਰੋਜ਼ਪੁਰ 01 ਮਾਮਲਾ ਰਿਪੋਰਟ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਨੇ ਪੰਜਾਬ ਦੀ ਸਭ ਤੋਂ ਘੱਟ ਉਮਰ ਦੀ ਮਹਿਲਾ ਸਰਪੰਚ ਦੀਆਂ ਸਿਫਤਾਂ ਦੇ ਬੰਨ੍ਹੇ ਪੁੱਲ