ਕਰਫਿਊ ਦਰਮਿਆਨ ਦਿਨ-ਰਾਤ ਡਿਊਟੀ ''ਤੇ ਲੱਗੀ ਪੰਜਾਬ ਪੁਲਸ ''ਤੇ ਫੁੱਲਾਂ ਦੀ ਵਰਖਾ

Monday, Apr 06, 2020 - 05:49 PM (IST)

ਭਿੱਖੀਵਿੰਡ (ਕਵਲਜੀਤ) : ਕੋਰੋਨਾ ਵਾਇਰਸ ਦੀ ਮਹਾਮਾਰੀ ਨੂੰ ਲੈ ਕੇ ਭਾਰਤ ਸਰਕਾਰ ਅਤੇ ਸੂਬਾ ਸਰਕਾਰ ਵੱਲੋਂ ਲੋਕ ਡਾਊਨ ਕੀਤਾ ਹੋਇਆ ਹੈ, ਜਿਸ ਦੇ ਚੱਲਦਿਆਂ ਪੰਜਾਬ ਅੰਦਰ ਲੱਗੇ ਕਰਫ਼ਿਊ ਤੇ ਦਿਨ-ਰਾਤ ਡਿਊਟੀ ਕਰ ਰਹੇ ਪੰਜਾਬ ਪੁਲਸ ਦੇ ਜਵਾਨਾਂ ਦੀ ਹੌਂਸਲਾ ਹਫਜ਼ਾਈ ਕਰਦੇ ਹੋਏ ਤਰਨਤਾਰਨ ਦੇ ਕਸਬਾ ਭਿੱਖੀਵਿੰਡ ਵਿਖੇ ਲੋਕਾਂ ਨੇ ਐੱਸ. ਐੱਸ. ਪੀ. ਧਰੁਵ ਧਈਆ ਅਤੇ ਭਿੱਖੀਵਿੰਡ ਪੁਲਸ ਦੇ ਉੱਤੇ ਫੁੱਲਾਂ ਦੀ ਵਰਖਾ ਕੀਤੀ। ਇਸ ਮੌਕੇ ਜ਼ਿਲਾ ਤਰਨਤਾਰਨ ਦੇ ਐੱਸ. ਐੱਸ. ਪੀ. ਨੇ ਭਿੱਖੀਵਿੰਡ ਦੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਤਰਨਤਾਰਨ ਦੇ ਲੋਕ ਜ਼ਿਲੇ ਵਿਚ ਲੱਗੇ ਕਰਫਿਊ ਦਾ ਪੂਰਾ ਸਹਿਯੋਗ ਕਰ ਰਹੇ ਹਨ ਅਤੇ ਇਸ ਦਾ ਅਸਰ ਪਿੰਡਾਂ ਵਿਚ ਵੀ ਦੇਖਣ ਨੂੰ ਮਿਲ ਰਿਹਾ ਹੈ। 

ਉਨ੍ਹਾਂ ਤਰਨਤਾਰਨ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰਾਂ 'ਚੋਂ ਬਾਹਰ ਨਾ ਨਿਕਲਣ ਤਾਂ ਜੋ ਕੋਰੋਨਾ ਵਾਇਰਸ ਦੀ ਮਹਾਮਾਰੀ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇ ਕਿਸੇ ਨੂੰ ਬਹੁਤ ਜ਼ਰੂਰੀ ਹੈ ਤਾਂ ਹੀ ਘਰੋਂ ਬਾਹਰ ਨਿਕਲਣ। ਇਸ ਮੌਕੇ ਉਨ੍ਹਾਂ ਕਸਬਾ ਭਿੱਖੀਵਿੰਡ ਵਿਖੇ ਫਲੈਗ ਮਾਰਚ ਵੀ ਕੀਤਾ। ਉਧਰ ਫੁੱਲਾਂ ਦੀ ਵਰਖਾ ਕਰਨ ਵਾਲੇ ਕਸਬਾ ਭਿੱਖੀਵਿੰਡ ਦੇ ਲੋਕਾਂ ਨੇ ਕਿਹਾ ਕਿ ਪੰਜਾਬ ਪੁਲਸ ਦੇ ਨੌਜਵਾਨ ਰਾਤ ਦਿਨ ਬਿਨਾਂ ਕਿਸੇ ਡਰ ਦੇ ਪੂਰੀ ਇਮਾਨਦਾਰੀ ਨਾਲ ਡਿਊਟੀ ਕਰ ਰਹੇ ਹਨ ਅਤੇ ਉਨ੍ਹਾਂ ਦੀ ਹੌਂਸਲਾ ਹਫਜ਼ਾਈ ਲਈ ਸਾਡੇ ਵੱਲੋਂ ਇਕ ਪਹਿਲ ਕਦਮੀ ਕਰਦੇ ਹੋਏ ਪੰਜਾਬ ਪੁਲਸ 'ਤੇ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਦਾ ਮਨੋਬਲ ਵਧਾਇਆ ਗਿਆ ਹੈ।


Gurminder Singh

Content Editor

Related News