ਪੰਜਾਬ ’ਚ ਕੋਰੋਨਾ ਪਾਬੰਦੀਆਂ ਲਗਾਏ ਜਾਣ ਤੋਂ ਬਾਅਦ ਸਿਹਤ ਮੰਤਰੀ ਦਾ ਵੱਡਾ ਬਿਆਨ

Tuesday, Jan 04, 2022 - 06:26 PM (IST)

ਚੰਡੀਗੜ੍ਹ : ਸੂਬੇ ਵਿਚ ਨਾਈਟ ਕਰਫਿਊ ਲਗਾਉਣ ਅਤੇ ਹੋਰ ਪਾਬੰਦੀਆਂ ਲਾਗੂ ਕਰਨ ਤੋਂ ਬਾਅਦ ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਓ. ਪੀ. ਸੋਨੀ ਨੇ ਆਖਿਆ ਹੈ ਕਿ ਸਰਕਾਰ ਵਲੋਂ ਹਰ ਵਿਅਕਤੀ ਲਈ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਲੋਕ ਸੋਸ਼ਲ ਡਿਸਟੈਂਸਿੰਗ ਦਾ ਵੀ ਪਾਲਣ ਕਰਨ। ਸਰਕਾਰ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਵੇਗੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਵਿਚ ਮਾਮਲੇ ਵੱਧ ਰਹੇ ਹਨ, ਇਸ ਨੂੰ ਦੇਖਦੇ ਹੋਏ ਸਰਕਾਰ ਨੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਹ ਹੁਕਮ 15 ਜਨਵਰੀ ਤੱਕ ਜਾਰੀ ਰਹਿਣਗੇ।

ਇਹ ਵੀ ਪੜ੍ਹੋ : ਕੋਰੋਨਾ ਦੇ ਚੱਲਦੇ ਪੰਜਾਬ ’ਚ ਵਧੀਆਂ ਸਖ਼ਤੀਆਂ, ਨਾਈਟ ਕਰਫਿਊ ਦਾ ਐਲਾਨ, ਸਕੂਲ-ਕਾਲਜ ਬੰਦ

ਇਸ ਦੇ ਨਾਲ ਹੀ ਓ. ਪੀ. ਸੋਨੀ ਨੇ ਆਖਿਆ ਹੈ ਕਿ ਪੰਜਾਬ ਵਿਚ ਵੱਡੀ ਰੈਲੀਆਂ ’ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਜੇਕਰ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਬੰਦ ਕੀਤੀਆਂ ਜਾ ਸਕਦੀਆਂ ਹਨ ਤਾਂ ਵੱਡੀਆਂ ਰੈਲੀਆਂ ਵੀ ਬੰਦ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਸ ’ਤੇ ਕੋਈ ਗਾਈਡ ਲਾਈਨ ਨਹੀਂ ਦਿੰਦੀ, ਉਦੋਂ ਤਕ ਸੂਬਾ ਸਰਕਾਰ ਕੋਈ ਫ਼ੈਸਲਾ ਨਹੀਂ ਲੈ ਸਕਦੀ ਹੈ। ਸਿਆਸੀ ਰੈਲੀਆਂ ਦੇ ਫ਼ੈਸਲੇ ’ਤੇ ਕੇਂਦਰ ਸਰਕਾਰ ਦੀਆਂ ਗਾਈਡਲਾਈਜ਼ਨ ਦੀ ਉਡੀਕ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਲਦ ਹੀ ਮੀਟਿੰਗ ਕਰਨ ਜਾ ਰਹੇ ਹਨ, ਇਸ ਤੋਂ ਬਾਅਦ ਅਗਲਾ ਫ਼ੈਸਲਾ ਲਿਆ ਜਾਵੇਗਾ।

ਇਹ ਵੀ ਪੜ੍ਹੋ : ਮੁੱਲਾਂਪੁਰ ਦਾਖਾ ’ਚ ਪਰਿਵਾਰ ’ਤੇ ਟੁੱਟਾ ਵੱਡਾ ਕਹਿਰ, ਘਰ ’ਚੋਂ ਮਿਲੀਆਂ ਚਾਰ ਜੀਆਂ ਦੀਆਂ ਲਾਸ਼ਾਂ

ਸੋਨੀ ਨੇ ਕਿਹਾ ਕਿ ਪੰਜਾਬ ਵਿਚ ਤੇਜ਼ੀ ਨਾਲ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ। ਸਕੂਲਾਂ ਵਿਚ ਬੱਚਿਆਂ ਨੂੰ ਵੈਕਸੀਨ ਲਗਾਉਣ ਲਈ ਕੈਂਪ ਲਗਾਏ ਜਾਣਗੇ। ਸੋਨੀ ਨੇ ਕਿਹਾ ਕਿ ਜਿਸ ਤਰ੍ਹਾਂ ਕੋਰੋਨਾ ਦੇ ਮਾਮਲਿਆਂ ਵਿਚ ਇਜ਼ਾਫਾ ਹੋ ਰਿਹਾ ਹੈ, ਇਸ ਨੂੰ ਵੇਖ ਕੇ ਲੱਗ ਰਿਹਾ ਹੈ ਕਿ ਕੋਰੋਨਾ ਦੀ ਤੀਜੀ ਲਹਿਰ ਆ ਗਈ ਹੈ। ਸਾਡੇ ਲਈ ਟੈਸਟਿੰਗ ਬਹੁਤ ਜ਼ਰੂਰੀ ਹੈ, ਸਾਨੂੰ ਡਾਕਟਰਾਂ ਦੀ ਲੋੜ ਹੈ, ਇਸ ਲਈ ਅੱਜ 190 ਡਾਕਟਰਾਂ ਨੂੰ ਨੌਕਰੀ ਲੈਟਰ ਦਿੱਤੇ ਗਏ ਹਨ। ਸਰਕਾਰ ਘਰ ਘਰ ਨੌਕਰੀ ਤਹਿਤ ਆਪਣਾ ਵਾਅਦਾ ਪੂਰਾ ਕਰ ਰਹੀ ਹੈ।

ਇਹ ਵੀ ਪੜ੍ਹੋ : ਤਰਨਤਾਰਨ ਨੇੜੇ ਵਾਪਰਿਆ ਵੱਡਾ ਹਾਦਸਾ, ਕੁੱਝ ਦਿਨ ਪਹਿਲਾਂ ਵਿਆਹੀ ਕੁੜੀ ਸਣੇ ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News