ਪੰਜਾਬ ਤੋਂ ਬਾਅਦ ਜੰਮੂ ਕਸ਼ਮੀਰ ''ਚ ਸਰਬੱਤ ਦਾ ਭਲਾ ਟਰੱਸਟ ਨੇ ਦਿੱਤੀ ਦਸਤਕ, ਵੰਡੀਆਂ ਪੀ. ਪੀ. ਕਿੱਟਾਂ

Tuesday, Apr 28, 2020 - 07:15 PM (IST)

ਪੰਜਾਬ ਤੋਂ ਬਾਅਦ ਜੰਮੂ ਕਸ਼ਮੀਰ ''ਚ ਸਰਬੱਤ ਦਾ ਭਲਾ ਟਰੱਸਟ ਨੇ ਦਿੱਤੀ ਦਸਤਕ, ਵੰਡੀਆਂ ਪੀ. ਪੀ. ਕਿੱਟਾਂ

ਅੰਮ੍ਰਿਤਸਰ (ਸੰਧੂ) : ਦੁਬਈ ਦੇ ਨਾਂਮਵਰ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ. ਐੱਸ. ਪੀ.ਸਿੰਘ ਓਬਰਾਏ ਵੱਲੋਂ ਮਿਸਾਲੀ ਪਹਿਲਕਦਮੀ ਕਰਦਿਆਂ ਅੱਜ ਸਰਕਾਰੀ ਮੈਡੀਕਲ ਕਾਲਜ ਜੰਮੂ ਤੋਂ ਇਲਾਵਾ ਕਸ਼ਮੀਰ ਦੇ ਚਾਰ ਹਸਪਤਾਲਾਂ ਲਈ ਵੱਡੀ ਗਿਣਤੀ 'ਚ ਪੀ.ਪੀ.ਕਿੱਟਾਂ, ਐੱਨ-95 ਅਤੇ ਤਿੰਨ ਪਰਤੀ (ਧੋਣ ਯੋਗ) ਮਾਸਕ ਭੇਜੇ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ. ਐੱਸ. ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਸਾਰੇ ਮੈਡੀਕਲ ਕਾਲਜਾਂ ਤੋਂ ਸਰਕਾਰੀ  ਹਸਪਤਾਲਾਂ, ਜ਼ਿਲਾ ਪੁਲਸ ਪ੍ਰਸ਼ਾਸਨਾਂ, ਪੀ.ਏ.ਪੀ.ਦੇ ਸੈਂਟਰਾਂ ਅਤੇ ਮੀਡੀਆ ਕਰਮੀਆਂ ਨੂੰ ਜਾਨਲੇਵਾ ਕੋਰੋਨਾ ਵਾਇਰਸ ਦੀ ਲਾਗ ਤੋਂ ਬਚਾਉਣ ਲਈ ਵੱਡੀ ਗਿਣਤੀ 'ਚ ਲੋੜੀਂਦਾ ਸਮਾਨ ਪੁੱਜਦਾ ਕਰਨ ਉਪਰੰਤ ਅੱਜ ਸਰਕਾਰੀ ਮੈਡੀਕਲ ਕਾਲਜ ਜੰਮੂ ਤੋਂ ਇਲਾਵਾ ਕਸ਼ਮੀਰ ਦੇ ਚਾਰ ਸਰਕਾਰੀ ਹਸਪਤਾਲਾਂ ਦੀ ਮੰਗ 'ਤੇ ਉਨ੍ਹਾਂ ਲਈ 600 ਪੀ.ਪੀ. ਕਿੱਟਾਂ, 400 ਐੱਨ-95 ਮਾਸਕ ਅਤੇ 10 ਹਜ਼ਾਰ ਤੀਹਰੀ ਪਰਤ ਵਾਲੇ (ਧੋਣ ਯੋਗ) ਮਾਸਕ ਭੇਜੇ ਗਏ ਹਨ। ਜੋ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਸ੍ਰੀਨਗਰ ਇਕਾਈ ਦੇ ਪ੍ਰਧਾਨ ਬਲਦੇਵ ਸਿੰਘ ਤੇ ਉਨ੍ਹਾਂ ਦੀ ਸਮੁੱਚੀ ਟੀਮ ਰਾਹੀਂ ਸਬੰਧਤ ਥਾਵਾਂ 'ਤੇ ਦਿੱਤੇ ਜਾਣਗੇ। 

ਇਹ ਵੀ ਪੜ੍ਹੋ : ਵੱਡੀ ਖਬਰ : ਮਰਹੂਮ ਏ. ਸੀ. ਪੀ. ਦੇ ਗੰਨਮੈਨ ਨੇ ਦਿੱਤੀ ਕੋਰੋਨਾ ਨੂੰ ਮਾਤ, ਰਿਪੋਰਟ ਆਈ ਨੈਗੇਟਿਵ

ਡਾ. ਓਬਰਾਏ ਨੇ ਦੱਸਿਆ ਕਿ ਪਹਿਲਾਂ ਪੰਜਾਬ ਦੇ ਸਾਰੇ ਜ਼ਿਲਿਆਂ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ, ਰਾਜਸਥਾਨ ਦੇ ਸ੍ਰੀ ਗੰਗਾਨਗਰ ਅਤੇ ਚੰਡੀਗੜ੍ਹ ਅੰਦਰ ਟਰੱਸਟ ਦੀਆਂ ਇਕਾਈਆਂ ਨੂੰ ਪਹਿਲੇ ਪੜਾਅ ਤਹਿਤ ਕਰੀਬ ਸਵਾ ਕਰੋੜ ਦੀ ਲਾਗਤ ਨਾਲ ਵੱਡੀ ਮਾਤਰਾ 'ਚ ਸੁੱਕਾ ਰਾਸ਼ਨ ਖਰੀਦ ਕੇ ਭੇਜਿਆ ਗਿਆ ਸੀ, ਜੋ ਟਰੱਸਟ ਦੇ ਮੈਂਬਰਾਂ ਵੱਲੋਂ ਜ਼ਿਲਾ ਪ੍ਰਸ਼ਾਸਨਾਂ ਦੀ ਮਦਦ ਨਾਲ ਕਰਫਿਊ ਕਾਰਨ ਬੇਰੁਜ਼ਗਾਰ ਹੋਏ ਲੋੜਵੰਦ ਦਿਹਾੜੀਦਾਰ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਵੰਡਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਟਰੱਸਟ ਵੱਲੋਂ ਮਈ ਮਹੀਨੇ ਅੰਦਰ 35 ਹਜ਼ਾਰ ਲੋੜਵੰਦ ਪਰਿਵਾਰਾਂ ਨੂੰ ਦਿੱਤਾ ਜਾਣ ਵਾਲ ਇਕ ਮਹੀਨੇ ਦਾ ਸੁੱਕਾ ਰਾਸ਼ਨ ਵੀ 5 ਤੋਂ 12 ਮਈ ਤੱਕ ਟਰੱਸਟ ਦੀਆਂ ਸਾਰੀਆਂ ਜ਼ਿਲਾ ਇਕਾਈਆਂ ਨੂੰ ਪਹੁੰਚ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਟਰੱਸਟ ਵੱਲੋਂ ਅਰੰਭੇ ਗਏ ਸਾਰੇ ਸੇਵਾ ਕਾਰਜ ਉਨ੍ਹਾਂ ਚਿਰ ਨਿਰੰਤਰ ਜਾਰੀ ਰਹਿਣਗੇ ਜਦੋਂ ਤੱਕ ਦੇਸ਼ ਤੋਂ ਇਹ ਮੁਸੀਬਤ ਟਲ ਨਹੀਂ ਜਾਂਦੀ।

ਇਹ ਵੀ ਪੜ੍ਹੋ : ਬਰਨਾਲਾ : ਕੋਰੋਨਾ ਵਾਇਰਸ ਦੀ ਸ਼ੱਕੀ ਮਰੀਜ਼ ਔਰਤ ਦੀ ਅਚਾਨਕ ਮੌਤ


author

Gurminder Singh

Content Editor

Related News