ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਮਹਾਮਾਰੀ ਦੌਰਾਨ ਸੇਵਾਵਾਂ ਨਿਭਾਉਣ ਵਾਲੇ ਅਮਲੇ ਲਈ ਵੱਡਾ ਐਲਾਨ

Wednesday, Apr 22, 2020 - 04:45 PM (IST)

ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਮਹਾਮਾਰੀ ਦੌਰਾਨ ਸੇਵਾਵਾਂ ਨਿਭਾਉਣ ਵਾਲੇ ਅਮਲੇ ਲਈ ਵੱਡਾ ਐਲਾਨ

ਅੰਮ੍ਰਿਤਸਰ : ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਲੋਕਾਂ ਲਈ ਮੋਹਰਲੀ ਕਤਾਰ ਵਿਚ ਸੇਵਾਵਾਂ ਨਿਭਾਅ ਰਹੇ ਸਿਹਤ, ਮੀਡੀਆ, ਪੁਲਸ ਤੇ ਹੋਰ ਅਮਲੇ ਦੇ ਬੱਚਿਆਂ ਨੂੰ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਸ੍ਰੀ ਅੰਮ੍ਰਿਤਸਰ ਵਿਖੇ ਪੈਰਾ-ਮੈਡੀਕਲ ਕੋਰਸਾਂ ਵਿਚ ਮੁਫਤ ਪੜ੍ਹਾਈ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਮੌਜੂਦਾ ਸੰਕਟ ਸਮੇਂ ਡਾਕਟਰਾਂ, ਪੁਲਸ, ਮੀਡੀਆ ਕਰਮੀਆਂ, ਸਟਾਫ ਨਰਸਾਂ ਅਤੇ ਹੈਲਥ ਵਰਕਰਾਂ ਆਦਿ ਵੱਲੋਂ ਆਪਣੀ ਜਾਨ ਜ਼ੋਖਮ ਵਿਚ ਪਾ ਕੇ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਦੇ ਬੱਚਿਆਂ ਦੇ ਭਵਿੱਖ ਨੂੰ ਮੁੱਖ ਰੱਖ ਕੇ ਵਿਸ਼ੇਸ਼ ਪੈਕਜ ਤਿਆਰ ਕੀਤਾ ਗਿਆ ਹੈ। ਇਨ੍ਹਾਂ ਕਰਮੀਆਂ ਦੇ ਜਿਹੜੇ ਬੱਚੇ ਸਾਲ 2020-2021 ਦੌਰਾਨ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਵਿਖੇ ਚੱਲ ਰਹੇ ਪੈਰਾ-ਮੈਡੀਕਲ ਕੋਰਸਾਂ ਵਿਚ ਦਾਖਲ ਹੋਣਗੇ ਉਨ੍ਹਾਂ ਪਾਸੋਂ ਪੂਰੇ ਕੋਰਸ ਦੌਰਾਨ ਕੋਈ ਫੀਸ ਨਹੀਂ ਲਈ ਜਾਵੇਗੀ। 

ਇਹ ਵੀ ਪੜ੍ਹੋ : ਹਜ਼ੂਰ ਸਾਹਿਬ ''ਚ ਫਸੀ ਸੰਗਤ ਦੀ ਘਰ ਵਾਪਸੀ ''ਤੇ ਕੈਪਟਨ ਤੇ ਹਰਸਿਮਰਤ ''ਚ ਛਿੱੜੀ ਕਰੈਡਿਟ ਵਾਰ    

ਸ਼੍ਰੋਮਣੀ ਕਮੇਟੀ ਵੱਲੋਂ ਮੁਫਤ ਕਰਵਾਏ ਜਾਣ ਵਾਲੇ ਪੈਰਾ-ਮੈਡੀਕਲ ਕੋਰਸਾਂ ਵਿਚ ਨਰਸਿੰਗ, ਐਨਾਟਮੀ, ਫਿਜੀਓਲੋਜੀ, ਬਾਇਓਕੈਮਿਸਟਰੀ, ਐਨਸਥੀਸੀਆ ਟੈਕਨੋਲੋਜੀ, ਮੈਡੀਕਲ ਲੈਬੋਰਟਰੀ ਟੈਕਨੋਲੋਜੀ, ਓਪ੍ਰੇਸ਼ਨ ਥੀਏਟਰ ਟੈਕਨੋਲੋਜੀ, ਕੈਥ ਲੈਬ ਟੈਕਨੋਲੋਜੀ, ਫੀਜੀਓਥਰੈਪੀ, ਓਪਟੋਮੈਟਰੀ, ਰੇਡੀਓਲੋਜੀ ਐਂਡ ਇਮਜਿੰਗ ਟੈਕਨੋਲੋਜੀ ਆਦਿ ਕੋਰਸ ਸ਼ਾਮਲ ਹੋਣਗੇ। ਭਾਈ ਲੌਂਗੋਵਾਲ ਨੇ ਦੱਸਿਆ ਕਿ ਲੋਕ ਭਲਾਈ ਸੇਵਾਵਾਂ ਦੇ ਰਹੇ ਕਰਮੀਆਂ ਦੇ ਬੱਚੇ ਡਿਗਰੀ ਤੇ ਡਿਪਲੋਮਾ ਦੋਵੇਂ ਕੋਰਸ ਮੁਫਤ ਕਰ ਸਕਣਗੇ।

ਇਹ ਵੀ ਪੜ੍ਹੋ : ਕੋਰੋਨਾ ਸੰਕਟ ਦੌਰਾਨ ਕੇਂਦਰ ਸਰਕਾਰ ਨੇ ਬਿਜਲੀ ਐਕਟ ''ਚ ਸੋਧ ਦੀ ਤਜਵੀਜ਼ ਕੀਤੀ ਪੇਸ਼    

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਸੰਕਟਮਈ ਸਮੇਂ ਸੇਵਾਵਾਂ ਨਿਭਾਉਣ ਵਾਲੇ ਅਮਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੁਲਸ, ਸਿਹਤ, ਮੀਡੀਆ, ਸਫਾਈ ਆਦਿ ਕਰਮੀਆਂ ਨਾਲ ਖੜ੍ਹਨਾ ਸਾਡਾ ਫਰਜ਼ ਹੈ ਅਤੇ ਸ਼੍ਰੋਮਣੀ ਕਮੇਟੀ ਮੋਹਰਲੀ ਕਤਾਰ ਵਿਚ ਸੇਵਾ ਨਿਭਾਅ ਰਹੇ ਅਮਲੇ ਦੇ ਨਾਲ ਹੈ।

ਇਹ ਵੀ ਪੜ੍ਹੋ : ਕੋਰੋਨਾ ਦਾ ''ਕਾਂਗਰਸੀਕਰਨ'' ਕਰਕੇ ਮੁਸ਼ਕਲਾਂ ਹੋਰ ਨਾ ਵਧਾਏ ਕੈਪਟਨ ਸਰਕਾਰ : ਭਗਵੰਤ ਮਾਨ    


author

Gurminder Singh

Content Editor

Related News