ਸ੍ਰੀ ਮੁਕਤਸਰ ਸਾਹਿਬ ''ਚ ਕੋਰੋਨਾ ਦਾ ਕਹਿਰ, 22 ਨਵੇਂ ਮਾਮਲਿਆਂ ਦੀ ਪੁਸ਼ਟੀ

Saturday, Aug 08, 2020 - 04:18 PM (IST)

ਸ੍ਰੀ ਮੁਕਤਸਰ ਸਾਹਿਬ (ਰਿਣੀ,ਪਵਨ): ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦੇ 22 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚੋਂ 11 ਕੇਸ ਮਲੋਟ, 6 ਗਿੱਦੜਬਾਹਾ, 2 ਕੇਸ ਸ੍ਰੀ ਮੁਕਤਸਰ ਸਾਹਿਬ ਅਤੇ ਇਕ ਪਿੰਡ ਬੁਰਜ ਸਿਧਵਾਂ, 1 ਪਿੰਡ ਥੇੜੀ, ਇਕ ਲੰਬੀ ਨਾਲ ਸਬੰਧਿਤ ਹੈ। ਹੁਣ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦੇ ਕੁੱਲ ਕੇਸ 305 ਹੋ ਗਏ ਹਨ,  ਜਦਕਿ ਐਕਟਿਵ ਕੇਸ 73 ਹਨ।

ਇਹ ਵੀ ਪੜ੍ਹੋ: ਵੱਡੀ ਵਾਰਦਾਤ: 4 ਵਿਅਕਤੀਆਂ ਵਲੋਂ 13 ਸਾਲਾ ਕੁੜੀ ਨਾਲ ਸਮੂਹਿਕ ਜਬਰ-ਜ਼ਿਨਾਹ

ਦੱਸ ਦੇਈਏ ਕਿ ਦੇਸ਼ ਵਿਚ ਕੋਰੋਨਾ ਵਾਇਰਸ ਦੀ ਦਿਨੋਂ-ਦਿਨ ਵਿਗੜਦੀ ਸਥਿਤੀ ਦਰਮਿਆਨ ਲਗਾਤਾਰ ਦੂਜੇ ਦਿਨ 61 ਹਜ਼ਾਰ ਤੋਂ ਵਧੇਰੇ ਨਵੇਂ ਕੇਸ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ 20.89 ਲੱਖ ਹੋ ਗਈ ਹੈ ਅਤੇ 933 ਲੋਕਾਂ ਦੀ ਮੌਤ ਹੋਣ ਨਾਲ ਮਿ੍ਰਤਕਾਂ ਦਾ ਗਿਣਤੀ 42,518 ’ਤੇ ਪਹੁੰਚ ਗਈ ਹਐ। ਸਿਹਤਯਾਬ ਹੋਣ ਵਾਲਿਆਂ ਦੀ ਦਰ ’ਚ ਲਗਾਤਾਰ ਹੋ ਰਹੇ ਵਾਧੇ ਦੇ ਬਾਵਜੂਦ ਵਾਇਰਸ ਦੇ ਨਵੇਂ ਮਾਮਲੇ ਵੱਧਣ ਨਾਲ ਦੇਸ਼ ’ਚ ਪਿਛਲੇ 24 ਘੰਟਿਆਂ ’ਚ ਸਰਗਰਮ ਕੇਸਾਂ ’ਚ 11,704 ਦਾ ਵਾਧਾ ਹੋਇਆ ਹੈ, ਜਿਸ ਨਾਲ ਸਰਗਰਮ ਕੇਸਾਂ ਦੀ ਗਿਣਤੀ 6,19,088 ਹੋ ਗਈ ਹੈ।

ਇਹ ਵੀ ਪੜ੍ਹੋ: ਸਰਕਾਰੀ ਥਾਂ 'ਤੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼, ਕਈ ਸ਼ਹਿਰਾਂ ਦੀਆਂ ਕੁੜੀਆਂ ਸਨ ਸ਼ਾਮਲ


Shyna

Content Editor

Related News