ਕੋਰੋਨਾ ਦੇ ਕਹਿਰ ''ਚ ਡਾ. ਐੱਸ. ਪੀ. ਸਿੰਘ ਓਬਰਾਏ ਦਾ ਪੰਜਾਬ ਲਈ ਵੱਡਾ ਐਲਾਨ

Saturday, Apr 04, 2020 - 06:51 PM (IST)

ਕੋਰੋਨਾ ਦੇ ਕਹਿਰ ''ਚ ਡਾ. ਐੱਸ. ਪੀ. ਸਿੰਘ ਓਬਰਾਏ ਦਾ ਪੰਜਾਬ ਲਈ ਵੱਡਾ ਐਲਾਨ

ਅੰਮ੍ਰਿਤਸਰ/ਚਮਿਆਰੀ (ਸੰਧੂ) : ਸਮਾਜ ਸੇਵਾ ਦੇ ਖੇਤਰ 'ਚ ਪੂਰੀ ਦੁਨੀਆਂ ਅੰਦਰ ਨਿਰੰਤਰ ਵੱਡੇ ਕਾਰਜ ਕਰ ਰਹੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ ਡਾ.ਐੱਸ.ਪੀ.ਸਿੰਘ ਓਬਰਾਏ ਨੇ ਅੱਜ ਅੰਮ੍ਰਿਤਸਰ, ਗੁਰਦਾਸਪੁਰ, ਨਵਾਂ ਸ਼ਹਿਰ ਅਤੇ ਟਾਂਡਾ ਦੇ ਪ੍ਰਸ਼ਾਸਨ ਨੂੰ 2-2 ਵੈਂਟੀਲੇਟਰ ਦਿੱਤੇ ਹਨ। ਜਿਸ ਸਦਕਾ ਪੂਰੀ ਦੁਨੀਆਂ ਅੰਦਰ ਦਹਿਸ਼ਤ ਫੈਲਾਉਣ ਵਾਲੇ ਕੋਰੋਨਾ ਵਾਇਰਸ ਦੀ ਲਾਗ ਤੋਂ ਲੋਕਾਂ ਨੂੰ ਬਚਾਉਣ ਲਈ ਜੂਝ ਰਹੇ ਇਨ੍ਹਾਂ ਜ਼ਿਲਿਆਂ ਦੇ ਸਿਹਤ ਤੇ ਸਿਵਲ ਪ੍ਰਸ਼ਾਸਨ ਨੂੰ ਵੱਡੀ ਰਾਹਤ ਮਿਲੇਗੀ। ਅੰਮ੍ਰਿਤਸਰ ਵਿਖੇ ਟਰੱਸਟ ਵੱਲੋਂ ਭੇਜੇ ਗਏ ਵੈਂਟੀਲੇਟਰ ਪ੍ਰਾਪਤ ਕਰਨ ਮੌਕੇ ਉਚੇਚੇ ਤੌਰ 'ਤੇ ਪਹੁੰਚੇ ਕੈਬਨਿਟ ਮੰਤਰੀ ਓ. ਪੀ. ਸੋਨੀ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ, ਪੁਲਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ, ਮੈਡੀਕਲ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਸੁਜਾਤਾ ਸ਼ਰਮਾ ਆਦਿ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ. ਓਬਰਾਏ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। 

ਇਹ ਵੀ ਪੜ੍ਹੋ : ਸਸਕਾਰ ਤੋਂ 16 ਦਿਨ ਬਾਅਦ ਵੀ ਨਹੀਂ ਚੁਗੇ ਗਏ ਕੋਰੋਨਾ ਨਾਲ ਮਰੇ ਬਲਦੇਵ ਸਿੰਘ ਦੇ ਫੁੱਲ

PunjabKesari

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਕੀਤੇ ਜਾ ਰਹੇ ਸੇਵਾ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਟਰੱਸਟ  ਦੇ ਮੁੱਖੀ ਡਾ.ਐੱਸ.ਪੀ. ਸਿੰਘ ਉਬਰਾਏ ਨੇ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਕਾਫ਼ੀ ਦਿਨ ਤੋਂ ਹੀ 20 ਵੈਂਟੀਲੇਟਰ ਕੰਪਨੀ ਆਰਡਰ ਕੀਤੇ ਹੋਏ ਹਨ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ, ਗੁਰਦਾਸਪੁਰ, ਨਵਾਂਸ਼ਹਿਰ ਤੇ ਹੁਸ਼ਿਆਰਪੁਰ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਉਨ੍ਹਾਂ ਨਾਲ ਨਿੱਜੀ ਤੌਰ 'ਤੇ ਸੰਪਰਕ ਕਰਕੇ ਵੈਂਟੀਲੇਟਰਾਂ ਦੀ ਮੰਗ ਕੀਤੀ ਸੀ, ਜਿਸ ਨੂੰ ਅੱਜ ਪੂਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਭਿਆਨਕ ਬਿਮਾਰੀ ਦੇ ਫੈਲਣ ਕਾਰਨ ਇਕਦਮ ਵੈਂਟੀਲੇਟਰਾਂ ਦੀ ਮੰਗ ਵੱਧਣ ਕਾਰਨ ਵੈਂਟੀਲੇਟਰ ਬਣਾਉਣ ਵਾਲੀ ਕੰਪਨੀ ਵੱਲੋਂ ਵੈਂਟੀਲੇਟਰਾਂ ਦੀ ਸਪਲਾਈ 'ਚ ਦੇਰੀ ਹੋ ਰਹੀ ਹੈ ਪਰ ਫ਼ਿਰ ਵੀ ਉਨ੍ਹਾਂ ਦੀ ਪੂਰੀ ਕੋਸ਼ਿਸ਼ ਹੈ ਕਿ ਜਲਦ ਤੋਂ ਜਲਦ ਲੋੜੀਂਦੀਆਂ ਥਾਵਾਂ 'ਤੇ ਵੈਂਟੀਲੇਟਰ ਭੇਜੇ ਜਾ ਸਕਣ।

ਇਹ ਵੀ ਪੜ੍ਹੋ : ਭਾਈ ਨਿਰਮਲ ਸਿੰਘ ਦੀ ਮੌਤ ''ਤੇ ਸੁਖਬੀਰ ਬਾਦਲ ਨੇ ਮੰਗਿਆ ਸਿਹਤ ਮੰਤਰੀ ਦਾ ਅਸਤੀਫਾ

ਡਾ.ਓਬਰਾਏ ਨੇ ਦੱਸਿਆ ਕਿ ਉਨ੍ਹਾਂ ਦੇ ਟਰੱਸਟ ਵੱਲੋਂ ਪਹਿਲੇ ਪੜਾਅ ਤਹਿਤ 2 ਹਜ਼ਾਰ ਐੱਨ-95 ਮਾਸਕ ਤੇ 2 ਹਜ਼ਾਰ ਪੀ.ਪੀ. ਕਿੱਟਾਂ ਦਾ ਵੀ ਆਰਡਰ ਦਿੱਤਾ ਗਿਆ ਹੈ, ਜੋ ਬਹੁਤ ਹੀ ਜਲਦ ਕੋਰੋਨਾ ਤੋਂ ਪੀੜਤ ਮਰੀਜ਼ਾਂ ਦਾ ਇਲਾਜ ਕਰ ਰਹੇ ਸਿਹਤ ਵਿਭਾਗ ਦੇ ਡਾਕਟਰਾਂ ਤੇ ਹੋਰਨਾਂ ਕਰਮਚਾਰੀਆਂ ਨੂੰ ਜ਼ਿਲਾ ਪ੍ਰਸ਼ਾਸਨਾਂ ਰਾਹੀਂ ਵੰਡ ਦਿੱਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਟਰੱਸਟ ਵੱਲੋਂ ਇਸ ਔਖੀ ਘੜੀ 'ਚ ਦਿਨ-ਰਾਤ ਸੇਵਾ ਨਿਭਾਅ ਰਹੇ ਪੁਲਸ ਪ੍ਰਸ਼ਾਸਨ ਨੂੰ ਵੀ ਵੱਡੀ ਗਿਣਤੀ 'ਚ ਸੈਨੀਟਾਈਜ਼ਰ ਭੇਜੇ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਟਰੱਸਟ ਵੱਲੋਂ ਲਏ ਫ਼ੈਸਲੇ ਮੁਤਾਬਕ ਕੋਰੋਨਾ ਵਾਇਰਸ ਕਾਰਨ ਬੇਰੁਜ਼ਗਾਰ ਹੋਏ ਦਿਹਾੜੀਦਾਰ ਮਜ਼ਦੂਰਾਂ ਨੂੰ ਰਾਸ਼ਨ ਮੁਹੱਈਆ ਕਰਾਉਣ ਲਈ ਜੋ 5 ਕਰੋੜ ਰੁਪਏ ਖਰਚ ਕਰਨ ਦਾ ਐਲਾਨ ਕੀਤਾ ਗਿਆ ਹੈ, ਉਸ ਦੇ ਪਹਿਲੇ ਪੜਾਅ ਤਹਿਤ ਪੰਜਾਬ ਦੇ ਸਾਰੇ ਜ਼ਿਲਿਆਂ ਤੋਂ ਇਲਾਵਾ ਨਾਲਾਗੜ, ਸ੍ਰੀ ਗੰਗਾਨਗਰ ਤੇ ਚੰਡੀਗੜ੍ਹ ਨੂੰ 110 ਟਨ ਆਟਾ, 50 ਟਨ ਖੰਡ, 25 ਟਨ ਚਾਵਲ ਅਤੇ 25 ਟਨ ਦਾਲਾਂ ਸਮੇਤ 5 ਹਜ਼ਾਰ ਹੋਰ ਸੈਨੀਟਾਈਜ਼ਰ ਵੀ ਪਹੁੰਚਾ ਦਿੱਤੇ ਗਏ ਹਨ। 

ਇਹ ਵੀ ਪੜ੍ਹੋ : ਫਰੀਦਕੋਟ 'ਚ ਕੋਰੋਨਾ ਵਾਇਰਸ ਦੀ ਦਸਤਕ, 35 ਸਾਲਾ ਵਿਅਕਤੀ ਦੀ ਰਿਪੋਰਟ ਪਾਜ਼ੇਟਿਵ


author

Gurminder Singh

Content Editor

Related News