ਸ੍ਰੀ ਮੁਕਤਸਰ ਸਾਹਿਬ ''ਚ ਕੋਰੋਨਾ ਦਾ ਕਹਿਰ, 50 ਨਵੇਂ ਕੇਸਾਂ ਦੀ ਹੋਈ ਪੁਸ਼ਟੀ
Saturday, Sep 05, 2020 - 06:04 PM (IST)
ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਰਿਣੀ): ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਫ਼ਿਰ ਜ਼ਿਲ੍ਹੇ ਅੰਦਰ ਕੋਰੋਨਾ ਦੇ 50 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਵਿਭਾਗ ਦੀ ਰਿਪੋਰਟ ਅਨੁਸਾਰ ਅੱਜ ਆਏ ਮਾਮਲਿਆਂ 'ਚ 13 ਕੇਸ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਹਨ, ਜਦੋਂਕਿ 5 ਕੇਸ ਮਲੋਟ, 23 ਕੇਸ ਗਿੱਦੜਬਾਹਾ, 1 ਕੇਸ ਪਿੰਡ ਦੌਲਾ, 1 ਕੇਸ ਪਿੰਡ ਦੂਹੇਵਾਲਾ, 2 ਕੇਸ ਪਿੰਡ ਹੁਸਨਰ, 2 ਕੇਸ ਪਿੰਡ ਲੱਖੇਵਾਲੀ, 1 ਕੇਸ ਪਿੰਡ ਭਾਗਸਰ ਤੇ 2 ਕੇਸ ਪਿੰਡ ਗੋਨਿਆਣਾ ਨਾਲ ਸਬੰਧਿਤ ਹਨ, ਜਿਨ੍ਹਾਂ ਨੂੰ ਹੁਣ ਆਈਸੋਲੇਟ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਮਾਲੀ,ਚਪੜਾਸੀ ਤੋਂ ਲੈ ਕੇ ਮਿਸਤਰੀ ਤੱਕ ਹਰ ਕੰਮ ਖ਼ੁਦ ਕਰਦੇ ਨੇ ਇਹ ਅਧਿਆਪਕ, ਜਜ਼ਬਾ ਜਾਣ ਕਰੋਗੇ ਸਲਾਮ
ਇਸ ਤੋਂ ਇਲਾਵਾ ਅੱਜ 29 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਵਰਣਨਯੋਗ ਹੈ ਕਿ ਹੁਣ ਜ਼ਿਲ੍ਹੇ ਅੰਦਰ ਕੋਰੋਨਾ ਮਾਮਲਿਆਂ ਦੀ ਗਿਣਤੀ 1187 ਹੋ ਗਈ ਹੈ, ਜਿਸ 'ਚੋਂ 777 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਇਸ ਸਮੇਂ 399 ਕੇਸ ਸਰਗਰਮ ਹਨ। ਜ਼ਿਲ੍ਹੇ ਅੰਦਰ ਹੁਣ ਤੱਕ ਕੋਰੋਨਾ ਕਰਕੇ 11 ਮੌਤਾਂ ਵੀ ਹੋ ਚੁੱਕੀਆਂ ਹਨ।
ਇਹ ਵੀ ਪੜ੍ਹੋ: ਫਿਰੋਜ਼ਪੁਰ 'ਚ ਕੋਰੋਨਾ ਦਾ ਤਾਂਡਵ, ਪੰਜਾਬ ਪੁਲਸ ਦੇ ASI ਸਣੇ 4 ਨੇ ਤੋੜਿਆ ਦਮ